ਸੁਪਰੀਮ ਕੋਰਟ ਨੇ ਪੰਜ ਮੈਂਬਰੀ ਬੈਂਚ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਵੱਲੋਂ ਕੀਤੀਆਂ ਟਿੱਪਣੀਆਂ ’ਤੇ ਨਾਰਾਜ਼ਗੀ ਪ੍ਰਗਟਾਈ
01:52 PM Aug 07, 2024 IST
Advertisement
ਨਵੀਂ ਦਿੱਲੀ, 7 ਅਗਸਤ
ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇਕਹਿਰੇ ਜੱਜ ਦੇ ਬੈਂਚ ਵਲੋਂ ਸੁਪਰੀਮ ਕੋਰਟ ਦੇ ਖਿਲਾਫ ਮਾਣਹਾਨੀ ਦੇ ਇਕ ਮਾਮਲੇ ਵਿਚ ਕੀਤੀਆਂ ਟਿੱਪਣੀਆਂ ਨੂੰ ਖਾਰਜ ਕਰ ਦਿੱਤਾ ਅਤੇ ਕਿਹਾ ਕਿ ਉਹ ‘ਗੰਭੀਰ’ ਅਤੇ ‘ਗੈਰਵਾਜਬ’ ਹਨ। ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਪੰਜ ਜੱਜਾਂ ਦੇ ਬੈਂਚ ਨੇ ਕਿਹਾ ਕਿ ਨਾ ਤਾਂ ਸੁਪਰੀਮ ਕੋਰਟ ਅਤੇ ਨਾ ਹੀ ਉੱਚ ਅਦਾਲਤਾਂ ਸਰਵਉੱਚ ਹਨ ਅਤੇ ਸਰਵਉੱਚਤਾ ਅਸਲ ਵਿੱਚ ਭਾਰਤ ਦੇ ਸੰਵਿਧਾਨ ਦੀ ਹੈ। ਸੁਣਵਾਈ ਦੌਰਾਨ ਬੈਂਚ ਨੇ ਮਾਮਲੇ ਦਾ ਖੁਦ ਨੋਟਿਸ ਲਿਆ ਤੇ ਕਿਹਾ ਕਿ ਉਹ ਹਾਈ ਕੋਰਟ ਦੇ ਜੱਜ ਵੱਲੋਂ ਕੀਤੀਆਂ ਟਿੱਪਣੀਆਂ ਤੋਂ ਦੁਖੀ ਹੈ। -ਪੀਟੀਆਈ
Advertisement
Advertisement
Advertisement