ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਸਮੇਸ਼ ਕਾਨਵੈਂਟ ਸਕੂਲ ਦੀਆਂ ਵਿਦਿਆਰਥਣਾਂ ਦੀ ਝੰਡੀ

08:09 AM May 02, 2024 IST
ਹੋਣਹਾਰ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਸਕੂਲ ਪ੍ਰਿੰਸੀਪਲ।

ਪੱਤਰ ਪ੍ਰੇਰਕ
ਸਰਦੂਲਗੜ੍ਹ, 1 ਮਈ
ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵੱਲੋਂ ਐਲਾਨੇ ਗਏ ਅੱਠਵੀਂ ਕਲਾਸ ਦੀ ਮੈਰਿਟ ਸੂਚੀ ਵਿੱਚ ਦਸਮੇਸ਼ ਕਾਨਵੈਂਟ ਸਕੂਲ ਸਰਦੂਲਗੜ੍ਹ ਦੇ ਚਾਰ ਵਿਦਿਆਰਥੀਆਂ ਨੇ ਆਪਣਾ ਨਾਮ ਦਰਜ ਕਰਵਾਕੇ ਸਕੂਲ ਤੇ ਮਾਪਿਆਂ ਨਾਮ ਰੋਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਭੁਪਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਸਕੂਲ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਵਾਸੀ ਫੂਸ ਮੰਡੀ ਨੇ 500 ’ਚੋਂ 489 ਅੰਕ ਪ੍ਰਾਪਤ ਕਰਕੇ ਪੰਜਾਬ ਮੈਰਿਟ ਸੂਚੀ ’ਚ 12ਵਾਂ ਸਥਾਨ ਪ੍ਰਾਪਤ ਕੀਤਾ। ਅੱਠਵੀਂ ਜਮਾਤ ਦੇ ਗੁਰਵੀਰ ਸਿੰਘ ਵਾਸੀ ਸਰਦੂਲਗੜ੍ਹ ਨੇ 595/600 ਅੰਕ ਪ੍ਰਾਪਤ ਕਰਕੇ ਪੰਜਾਬ ’ਚੋਂ 5ਵਾਂ ਰੈਂਕ ਅਤੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ, ਸਨੇਹਾ ਵਾਸੀ ਖੈਰਾ ਕਲਾਂ ਨੇ 591/600 ਅੰਕ ਪ੍ਰਾਪਤ ਕਰਕੇ ਪੰਜਾਬ ’ਚੋਂ 9ਵਾਂ ਰੈਂਕ ਅਤੇ ਜ਼ਿਲ੍ਹੇ ਵਿੱਚੋਂ ਦੂਸਰਾ ਸਥਾਨ ਅਤੇ ਅਰਸ਼ਦੀਪ ਕੌਰ ਪੁੱਤਰੀ ਗੁਰਵਿੰਦਰ ਸਿੰਘ ਵਾਸੀ ਆਹਲੂਪੁਰ ਨੇ 589/600 ਅੰਕ ਪ੍ਰਾਪਤ ਕਰਕੇ ਪੰਜਾਬ ਵਿੱਚੋਂ 11ਵਾਂ ਰੈਂਕ ਅਤੇ ਜ਼ਿਲ੍ਹੇ ਵਿੱਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਭੁਪਿੰਦਰ ਸਿੰਘ ਸੰਧੂ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈਆਂ ਦਿੰਦਿਆਂ ਦੱਸਿਆ ਕਿ ਵਿਦਿਆਰਥੀਆਂ ਨੂੰ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।

Advertisement

Advertisement
Advertisement