ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਲਾਕ ਪੱਧਰੀ ਖੇਡਾਂ ’ਚ ਸਮਾਰਟ ਸਕੂਲ ਮੋਤੀ ਨਗਰ ਦੀ ਝੰਡੀ

12:00 PM Oct 27, 2024 IST

ਖੇਤਰੀ ਪ੍ਰਤੀਨਿਧ
ਲੁਧਿਆਣਾ, 26 ਅਕਤੂਬਰ
ਸਮਾਰਟ ਸਕੂਲ ਮੋਤੀ ਨਗਰ ਦੇ ਖਿਡਾਰੀਆਂ ਨੇ ਬਲਾਕ ਮਾਂਗਟ-2 ਦੀਆਂ ਖੇਡਾਂ ਵਿੱਚ ਸ਼ਿਰਕਤ ਕਰਦਿਆਂ ਵੱਡੀਆਂ ਮੱਲਾਂ ਮਾਰੀਆਂ ਹਨ। ਇਨ੍ਹਾਂ ਖੇਡਾਂ ਵਿੱਚ 52 ਸਰਕਾਰੀ ਤੇ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਸਕੂਲ ਮੁਖੀ ਸੁਖਧੀਰ ਸਿੰਘ ਸੇਖੋਂ ਨੇ ਦੱਸਿਆ ਕਿ ਜੇਤੂ ਖਿਡਾਰੀਆਂ ਦਾ ਸਕੂਲ ਵਿੱਚ ਸਵੇਰ ਦੀ ਸਭਾ ਦੌਰਾਨ ਵਿਸ਼ੇਸ਼ ਸਨਮਾਨ ਕੀਤਾ ਗਿਆ। ਸ੍ਰੀ ਸੇਖੋਂ ਨੇ ਕਿਹਾ ਕਿ ਪੂਰੇ ਸਟਾਫ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਕੋਸ਼ਿਸਾਂ ਕੀਤੀਆਂ ਜਾ ਰਹੀਆਂ ਹਨ। ਖੇਡਾਂ ਵਿੱਚ ਵਿਦਿਆਰਥੀਆਂ ਨੇ ਬੈਡਮਿੰਟਨ, ਰੱਸਾ ਕੱਸੀ ਤੇ ਲੰਬੀ ਛਾਲ ਵਿੱਚ ਪਹਿਲਾ, ਰਿਲੇਅ ਦੌੜ ਤੇ ਸ਼ਾਰਟਪੁੱਟ ’ਚ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਮੁਖੀ ਸ੍ਰੀ ਸੇਖੋਂ ਨੇ ਦੱਸਿਆ ਕਿ ਟੀਮ ਇੰਚਾਰਜ ਕਿਸ਼ਨ ਸਿੰਘ ਅਤੇ ਰਵਿੰਦਰ ਸਿੰਘ ਦੀ ਅਗਵਾਈ ਹੇਠ ਬੱਚਿਆਂ ਵੱਲੋਂ ਕੀਤੀ ਗਈ ਸਖ਼ਤ ਮਿਹਨਤ ਸਦਕਾ ਇਹ ਕਾਮਯਾਬੀ ਪ੍ਰਾਪਤ ਹੋਈ ਹੈ। ਉਨ੍ਹਾਂ ਖੇਡਾਂ ਵਿੱਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਵਿਦਿਆਰਥੀ ਪ੍ਰਿੰਸ, ਸਨੀ, ਫੈਜ਼ਾਨ, ਰਿਹਾਨ, ਆਦਿੱਤਿਆ, ਅਰਮਾਨ, ਅਰਮਾਨਵੀਰ ਅਤੇ ਨਿਤੀਸ਼ ਦਾ ਅੱਜ ਵਿਸ਼ੇਸ਼ ਸਨਮਾਨ ਕੀਤਾ।

Advertisement

Advertisement