ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫੂਲ ਡਰੇਨ ਦਾ ਵਹਾਅ ਸਤਲੁਜ ਦਰਿਆ ਨਾਲ ਜੋੜਿਆ

08:32 AM Jun 15, 2024 IST
ਜੇਸੀਬੀ ਮਸ਼ੀਨ ਦੀ ਮਦਦ ਨਾਲ ਪੁੱਟੀ ਜਾ ਰਹੀ ਡਰੇਨ।

ਜਗਮੋਹਨ ਸਿੰਘ
ਰੂਪਨਗਰ, 14 ਜੂਨ
ਸਥਾਨਕ ਆਈਆਈਟੀ ਅਤੇ ਨੇੜਲੇ ਇਲਾਕੇ ਦੇ ਲੋਕਾਂ ਨੂੰ ਹੜ੍ਹਾਂ ਤੋਂ ਬਚਾਉਣ ਲਈ ਪ੍ਰਸ਼ਾਸਨ ਨੇ ਅੱਜ ਭਾਰੀ ਸੁਰੱਖਿਆ ਪ੍ਰਬੰਧਾਂ ਅਧੀਨ ਇੱਕ ਠੇਕੇਦਾਰ ਅਤੇ ਲੋਕਾਂ ਦੀ ਨਿੱਜੀ ਜ਼ਮੀਨ ਵਿੱਚੋਂ ਨਾਲਾ ਕੱਢ ਕੇ ਫੂਲ ਡਰੇਨ ਦਾ ਵਹਾਅ ਸਤਲੁਜ ਦਰਿਆ ਤੱਕ ਪਹੁੰਚਾ ਦਿੱਤਾ ਹੈ। ਦੂਜੇ ਪਾਸੇ, ਜ਼ਮੀਨ ਮਾਲਕਾਂ ਵੱਲੋਂ ਪ੍ਰਸ਼ਾਸਨ ਅਤੇ ਜਲ ਸਰੋਤ ਖਣਨ, ਭੂ-ਵਿਗਿਆਨ ਅਤੇ ਡਰੇਨੇਜ ਵਿਭਾਗ ਦੀ ਕਾਰਵਾਈ ਦਾ ਵਿਰੋਧ ਕਰਦਿਆਂ ਦੋਸ਼ ਲਗਾਇਆ ਕਿ ਪ੍ਰਸ਼ਾਸਨ ਵੱਲੋਂ ਉਨ੍ਹਾਂ ਨਾਲ ਧੱਕਾ ਕਰਦੇ ਹੋਏ ਉਨ੍ਹਾਂ ਦੀਆਂ ਜ਼ਮੀਨਾਂ ਵਿੱਚੋਂ ਸੀਵਰੇਜ ਦਾ ਪਾਣੀ ਲੰਘਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਦੋ ਦਿਨਾਂ ਤੋਂ ਡਰੇਨੇਜ ਵਿਭਾਗ ਨੂੰ ਨਾਲਾ ਕੱਢਣ ਤੋਂ ਰੋਕਣ ਉਪਰੰਤ ਅੱਜ ਵਿਭਾਗ ਦੇ ਨਿਗਰਾਨ ਇੰਜਨੀਅਰ ਰਮਨਦੀਪ ਸਿੰਘ ਬੈਂਸ ਸਵੇਰੇ ਸੁਵੱਖਤੇ ਹੀ ਆਪਣੇ ਵਿਭਾਗ ਦੇ ਸਮੁੱਚੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਟੀਮ ਤੋਂ ਇਲਾਵਾ ਜ਼ਿਲ੍ਹਾ ਰੂਪਨਗਰ ਪ੍ਰਸ਼ਾਸਨ ਦੇ ਅਧਿਕਾਰੀਆਂ ਸਣੇ ਪੁਲੀਸ ਦੇ ਸੁਰੱਖਿਆ ਪ੍ਰਬੰਧਾਂ ਅਧੀਨ ਪੁੱਜੇ। ਉਨ੍ਹਾਂ ਆਈਆਈਟੀ ਰੋਡ ਤੋਂ ਲੈ ਕੇ ਸਤਲੁਜ ਦਰਿਆ ਤੱਕ ਸਰਕਾਰ ਵੱਲੋਂ ਨੋਟੀਫਾਈ ਕੀਤੀ ਗਈ ਜ਼ਮੀਨ ਵਿੱਚੋਂ ਦੀ ਮਸ਼ੀਨਾਂ ਨਾਲ ਨਾਲਾ ਪੁੱਟਵਾਇਆ। ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਵੀ ਮੌਕਾ ਦੇਖਿਆ, ਪਰ ਉਨ੍ਹਾਂ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ। ਨਿਗਰਾਨ ਇੰਜਨੀਅਰ ਸ੍ਰੀ ਬੈਂਸ ਨੇ ਲੋਕਾਂ ਨੂੰ ਵਿਭਾਗ ਦੇ ਕੰਮ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ।

Advertisement

Advertisement