For the best experience, open
https://m.punjabitribuneonline.com
on your mobile browser.
Advertisement

ਵਣ ਵਿਭਾਗ ਨੇ ਨਾਜਾਇਜ਼ ਕਬਜ਼ੇ ਹਟਾਏ

06:59 AM Mar 07, 2024 IST
ਵਣ ਵਿਭਾਗ ਨੇ ਨਾਜਾਇਜ਼ ਕਬਜ਼ੇ ਹਟਾਏ
ਨਾਜਾਇਜ਼ ਉਸਾਰੀਆਂ ਹਟਾਉਣ ਤੋਂ ਬਾਅਦ ਜੰਗਲਾਤ ਵਿਭਾਗ ਦੇ ਅਧਿਕਾਰੀ। -ਫੋਟੋ: ਅਕੀਦਾ
Advertisement

ਪੱਤਰ ਪ੍ਰੇਰਕ
ਪਟਿਆਲਾ, 6 ਮਾਰਚ
ਨਾਰਦਨ ਬਾਈਪਾਸ ’ਤੇ ਵਣ ਮੰਡਲ ਅਫ਼ਸਰ ਪਟਿਆਲਾ ਵਿੱਦਿਆ ਸਾਗਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਵਣ ਰੇਂਜ ਅਫ਼ਸਰ ਸਵਰਨ ਸਿੰਘ ਦੀ ਅਗਵਾਈ ਵਿੱਚ ਵਣ ਵਿਭਾਗ ਦੀ ਜਗ੍ਹਾ ਵਿੱਚ ਲੋਕਾਂ ਵੱਲੋਂ ਕੀਤੇ ਨਾਜਾਇਜ਼ ਕਬਜ਼ੇ ਜੇ.ਸੀ.ਬੀ ਨਾਲ ਹਟਾਏ ਗਏ। ਵਣ ਰੇਂਜ ਅਫ਼ਸਰ ਸਵਰਨ ਸਿੰਘ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਵਿਭਾਗ ਵੱਲੋਂ ਨਾਜਾਇਜ਼ ਕਬਜ਼ੇ ਹਟਾਉਣ ਸਬੰਧੀ ਕਾਰਵਾਈ ਜਾਰੀ ਰਹੇਗੀ ਅਤੇ ਨਾਜਾਇਜ਼ ਕਬਜ਼ਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਵੀ ਆਰੰਭੀ ਜਾਵੇਗੀ। ਇਸ ਮੌਕੇ ਰਮਨਪ੍ਰੀਤ ਸਿੰਘ ਬਲਾਕ ਅਫ਼ਸਰ, ਵਿਕਰਮਜੀਤ ਸਿੰਘ, ਅਮਨਦੀਪ ਸਿੰਘ, ਅਮਰਿੰਦਰ ਸਿੰਘ ਬੀਟ ਇੰਚਾਰਜ ਅਤੇ ਰਣਜੀਤ ਮਨੀ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×