For the best experience, open
https://m.punjabitribuneonline.com
on your mobile browser.
Advertisement

ਮੋਟਰਸਾਈਕਲ ਮਾਰਚ ਕਰਨ ਦੀ ਰੂਪ-ਰੇਖਾ ਐਲਾਨੀ

08:08 AM Mar 05, 2024 IST
ਮੋਟਰਸਾਈਕਲ ਮਾਰਚ ਕਰਨ ਦੀ ਰੂਪ ਰੇਖਾ ਐਲਾਨੀ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਗੁਰੂਹਰਸਹਾਏ, 4 ਮਾਰਚ
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਜ਼ਿਲ੍ਹਾ ਫਿਰੋਜ਼ਪੁਰ ਦੇ ਦੋ ਬਲਾਕਾਂ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਦੀ ਅਗਵਾਈ ਵਿੱਚ ਕੀਤੀ।
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਦੱਸਿਆ ਕਿ 14 ਮਾਰਚ ਨੂੰ ਦਿੱਲੀ ਵਿੱਚ ਹੋ ਰਹੀ ਮਹਾਂ ਪੰਚਾਇਤ ਵਿੱਚ ਭਾਰਤ ਦੇ ਕੋਨੇ ਕੋਨੇ ਤੋਂ ਕਿਸਾਨ ਆ ਰਹੇ ਹਨ। ਜ਼ਿਲ੍ਹਾ ਫਿਰੋਜ਼ਪੁਰ ਤੋਂ ਵੀ ਵੱਡੀ ਗਿਣਤੀ ਵਿਚ ਕਿਸਾਨ ਮਹਾਪੰਚਾਇਤ ਵਿੱਚ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਜ਼ਿਲ੍ਹਾ ਫਿਰੋਜ਼ਪੁਰ ਦੇ ਐਸਐਸਪੀ ਦੇ ਦਫਤਰ ਨਾਲ ਸਬੰਧਤ ਮਸਲਿਆਂ ਨੂੰ ਲੈ ਕੇ 11 ਮਾਰਚ ਨੂੰ ਧਰਨਾ ਦਿੱਤਾ ਜਾਵੇਗਾ। ਇਨ੍ਹਾਂ ਪ੍ਰੋਗਰਾਮਾਂ ਨੂੰ ਲਾਗੂ ਕਰਨ ਲਈ 5 ਮਾਰਚ ਨੂੰ ਵੱਖ ਵੱਖ ਬਲਾਕਾਂ ਵਿੱਚ ਮੋਟਰਸਾਈਕਲ ਮਾਰਚ ਕਰਕੇ ਕਿਸਾਨਾਂ ਦੀ ਤਿਆਰੀ ਕਰਵਾਈ ਜਾਵੇਗੀ ਤੇ ਬਲਾਕਾਂ ਦੀਆਂ ਮੀਟਿੰਗ ਕੀਤੀਆਂ ਜਾਣਗੀਆਂ। ਮੀਟਿੰਗ ਵਿੱਚ ਬਲਾਕ ਦੇ ਆਗੂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਪ੍ਰਵੀਨ ਕੌਰ ਬਾਜੇ ਕੇ, ਬਲਾਕ ਪ੍ਰਧਾਨ ਜਸਵਿੰਦਰ ਸਿੰਘ ਸਰੀਂਹ ਵਾਲਾ ਹਾਜ਼ਰ ਸਨ।

Advertisement

Advertisement
Author Image

Advertisement
Advertisement
×