ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਨਰਲ ਵਰਗ ਦੇ ਲੋਕਾਂ ਵੱਲੋਂ ਸਿਆਸੀ ਵਿੰਗ ਦਾ ਗਠਨ, ਬਲਬੀਰ ਫੁਗਲਾਣਾ ਨੂੰ ਪ੍ਰਧਾਨ ਥਾਪਿਆ

07:51 PM Apr 04, 2024 IST

ਦਰਸ਼ਨ ਸਿੰਘ ਸੋਢੀ

Advertisement

ਐਸ.ਏ.ਐਸ. ਨਗਰ (ਮੁਹਾਲੀ), 4 ਅਪਰੈਲ

ਪੰਜਾਬ ਦੀਆਂ ਖੇਤਰੀ ਪਾਰਟੀਆਂ ਅਤੇ ਕੌਮੀ ਪਾਰਟੀਆਂ ਵੱਲੋਂ ਜਨਰਲ ਵਰਗ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕਰਨ ਤੋਂ ਡਾਢੇ ਪ੍ਰੇਸ਼ਾਨ ਜਨਰਲ ਵਰਗ ਦੀਆਂ ਵੱਖ-ਵੱਖ ਜਥੇਬੰਦੀਆਂ ਅਤੇ ਭਰਾਤਰੀ ਜਥੇਬੰਦੀਆਂ ਨੇ ਮਿਲ ਕੇ ਸਿਆਸੀ ਵਿੰਗ ਜਨਰਲ ਵਰਗ ਪੰਜਾਬ ਦਾ ਗਠਨ ਕੀਤਾ ਹੈ। ਇਸ ਮੌਕੇ ਸਰਬਸੰਮਤੀ ਨਾਲ ਬਲਬੀਰ ਸਿੰਘ ਫੁਗਲਾਣਾ (ਹੁਸ਼ਿਆਰਪੁਰ) ਨੂੰ ਜਥੇਬੰਦੀ ਦਾ ਫਾਉਂਡਰ ਪ੍ਰਧਾਨ, ਜਸਵੀਰ ਸਿੰਘ ਗੜਾਂਗ (ਮੁਹਾਲੀ) ਨੂੰ ਮੀਤ ਪ੍ਰਧਾਨ ਅਤੇ ਜਗਦੀਸ਼ ਸਿੰਗਲਾ ਸੰਗਰੂਰ ਨੂੰ ਜਨਰਲ ਸਕੱਤਰ ਚੁਣਿਆ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਰਾਖਵੇਂਕਰਨ ਦਾ ਆਧਾਰ ਆਰਥਿਕ ਮੰਦਹਾਲੀ ਹੋਣਾ ਚਾਹੀਦਾ ਹੈ ਨਾ ਕਿ ਜਾਤ-ਪਾਤ ਨੂੰ ਆਧਾਰ ਬਣਾਇਆ ਜਾਣਾ ਚਾਹੀਦਾ ਹੈ। ਅੱਜ ਮੁਹਾਲੀ ਪ੍ਰੈਸ ਕਲੱਬ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਉਕਤ ਆਗੂਆਂ ਨੇ ਦੱਸਿਆ ਕਿ ਪੰਜਾਬ ਵਿੱਚ ਸੱਤਾ ਦਾ ਨਿੱਘ ਮਾਣਨ ਵਾਲੀਆਂ ਰਾਜਸੀ ਪਾਰਟੀਆਂ ਵੱਲੋਂ ਸ਼ੁਰੂ ਤੋਂ ਹੀ ਜਨਰਲ ਵਰਗ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਗਿਆ ਹੈ। ਰਾਜਸੀ ਪਾਰਟੀਆਂ ਵੱਲੋਂ ਵੱਖ-ਵੱਖ ਕੈਟਾਗਰੀਆਂ ਦੇ ਸਿਆਸੀ ਵਿੰਗ ਬਣਾਏ ਜਾਂਦੇ ਹਨ ਪਰ ਕਿਸੇ ਨੇ ਵੀ ਜਨਰਲ ਕੈਟਾਗਰੀ ਦਾ ਵਿੰਗ ਨਹੀਂ ਬਣਾਇਆ। ਜਿਸ ਕਾਰਨ ਜਨਰਲ ਵਰਗ ਨੂੰ ਆਪਣਾ ਸਿਆਸੀ ਵਿੰਗ ਬਣਾਉਣ ਦੀ ਲੋੜ ਪਈ। ਉਨ੍ਹਾਂ ਐਲਾਨ ਕੀਤਾ ਕਿ ਲੋਕ ਸਭਾ ਚੋਣਾਂ ਦੌਰਾਨ ਜਿਹੜੀ ਪਾਰਟੀ ਜਨਰਲ ਵਰਗ ਦੀਆਂ ਜਾਇਜ਼ ਮੰਗਾਂ ਨੂੰ ਆਪਣੇ ਮੈਨੀਫੈਸਟੋ ਵਿੱਚ ਸ਼ਾਮਲ ਕਰੇਗੀ ਜਾਂ ਲਿਖਤੀ ਭਰੋਸਾ ਦੇਵੇਗੀ, ਉਸ ਦੀ ਡੱਟ ਕੇ ਹਮਾਇਤ ਕੀਤੀ ਜਾਵੇਗੀ। ਆਗੂਆਂ ਨੇ ਕਿਹਾ ਕਿ ਲੰਮੇ ਅਰਸੇ ਬਾਅਦ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਗੁਜਰਾਤ ਪੈਟਰਨ ’ਤੇ ਪੰਜਾਬ ਵਿੱਚ ‘ਕਮਿਸ਼ਨ ਫਾਰ ਜਨਰਲ ਕੈਟਾਗਰੀ’ ਦੀ ਸਥਾਪਨਾ ਕੀਤੀ ਸੀ ਪ੍ਰੰਤੂ ਪੰਜਾਬ ਦੀ ‘ਆਪ’ ਸਰਕਾਰ ਨੇ ਦੋ ਸਾਲ ਬੀਤ ਜਾਣ ਦੇ ਬਾਵਜੂਦ ਕਮਿਸ਼ਨ ਦਾ ਨਾ ਕੋਈ ਚੇਅਰਮੈਨ ਲਾਇਆ ਹੈ ਅਤੇ ਨਾ ਹੀ ਦਫ਼ਤਰੀ ਅਮਲਾ ਤਾਇਨਾਤ ਕੀਤਾ ਗਿਆ। ਇਹੀ ਨਹੀਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਜਨਰਲ ਕੈਟਾਗਰੀ ਕਮਿਸ਼ਨ ਦਾ ਚੇਅਰਮੈਨ ਲਾਉਣ ਦਾ ਮੁੱਦਾ ਵਿਧਾਨ ਸਭਾ ਵਿੱਚ ਚੁੱਕਿਆ ਸੀ ਪਰ ਸਰਕਾਰ ਨੇ ਇਸ ਮੁੱਦੇ ਨੂੰ ਗੰਭੀਰਤਾ ਨਾਲ ਨਹੀਂ ਲਿਆ। ਇਸ ਮੌਕੇ ਦਿਲਬਾਰਾ ਸਿੰਘ, ਹਰਚੰਦ ਸਿੰਘ, ਸੁਰਿੰਦਰ ਸਿੰਘ ਬਾਸੀ, ਹਰਮਿੰਦਰ ਸਿੰਘ ਸੋਹੀ, ਅਵਤਾਰ ਸਿੰਘ ਪਟਿਆਲਾ, ਸੁਰਿੰਦਰਪਾਲ ਖੱਟੜਾ, ਜਗਤਾਰ ਸਿੰਘ ਭੂੰਗਰਾਨੀ, ਵਰਿੰਦਰ ਸਿੰਘ ਭਿੰਡਰ ਅਤੇ ਬਲਵੀਰ ਸਿੰਘ ਪਟਿਆਲਾ ਮੌਜੂਦ ਸਨ।

Advertisement

 

Advertisement