ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਟਿਕਟ ਨਾ ਮਿਲਣ ’ਤੇ ਭਾਵੁਕ ਹੋਈ ਕਾਂਗਰਸ ਦੀ ਸਾਬਕਾ ਜ਼ਿਲ੍ਹਾ ਪ੍ਰਧਾਨ

08:52 AM Apr 26, 2024 IST
ਮੋਗਾ ਵਿੱਚ ਮੀਡੀਆ ਦੇ ਰੂ-ਬ-ਰੂ ਹੁੰਦੇ ਹੋਏ ਬੀਬੀ ਜਗਦਰਸ਼ਨ ਕੌਰ ਅਤੇ ਹੋਰ।

ਮਹਿੰਦਰ ਸਿੰਘ ਰੱਤੀਆਂ
ਮੋਗਾ, 25 ਅਪਰੈਲ
ਇੱਥੇ ਫ਼ਰੀਦਕੋਟ ਰਾਖਵਾਂ ਹਲਕੇ ਤੋਂ ਕਾਂਗਰਸ ਨੇ ਮੌਜੂਦਾ ਸੰਸਦ ਮੈਂਬਰ ਮਹੁੰਮਦ ਸਦੀਕ ਦੀ ਟਿਕਟ ਕੱਟ ਕੇ ਮੋਗਾ ਵਾਸੀ ਅਮਰਜੀਤ ਕੌਰ ਸਾਹੋਕੇ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਸ ਹਲਕੇ ਤੋਂ ਟਿਕਟ ਦੀ ਚਾਹਵਾਨ ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਬੀਬੀ ਜਗਦਰਸ਼ਨ ਕੌਰ ਅਤੇ ਉਨ੍ਹਾਂ ਦੇ ਫਰਜ਼ੰਦ ਪਰਮਿੰਦਰ ਸਿੰਘ ਡਿੰਪਲ ਨੇ ਆਪਣੇ ਸਮਰਥਕਾਂ ਨਾਲ ਅੱਜ ਮੀਟਿੰਗ ਕੀਤੀ। ਇਸ ਮੌਕੇ ਬੀਬੀ ਜਗਦਰਸ਼ਨ ਕੌਰ ਤਾਂ ਕਈ ਵਾਰ ਬੇਹੱਦ ਭਾਵੁਕ ਹੋ ਗਈ। ਜਗਦਰਸ਼ਨ ਕੌਰ ਨੇ ਕਿਹਾ ਕਿ ਲੀਡਰਾਂ ਦੇ ਇੱਕ ਪਾਰਟੀ ਤੋਂ ਦੂਜੀ ਵਿੱਚ ਜਾਣ ਦਾ ਰੁਝਾਨ ਹੈ ਪਰ ਉਹ ਪਾਰਟੀ ਛੱਡਣ ਵਾਲੇ ਨਹੀਂ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਜਿਸ ਨੂੰ ਇੱਥੋਂ ਉਮੀਦਵਾਰ ਬਣਾਇਆ ਹੈ ਉਸ ਦਾ ਪਿਛੋਕੜ ਨਿਰੋਲ ਅਕਾਲੀ ਹੈ। ਉਹ ਅਕਾਲੀ ਵਜ਼ਾਰਤ ਵਿੱਚ ਮੋਗਾ ਜ਼ਿਲ੍ਹਾ ਪਰਿਸ਼ਦ ਚੇਅਰਪਰਸਨ ਤੋਂ ਇਲਾਵਾ ਅਕਾਲੀ ਟਿਕਟ ’ਤੇ ਜਗਰਾਓਂ ਤੋਂ ਵਿਧਾਨ ਸਭਾ ਚੋਣ ਵੀ ਲੜ ਚੁੱਕੀ ਹੈ।
ਟਿਕਟ ਨਾ ਮਿਲਣ ’ਤੇ ਉਨ੍ਹਾਂ ਹਾਈਕਮਾਨ ’ਤੇ ਸਵਾਲ ਖੜ੍ਹੇ ਕੀਤੇ ਕਿ ਕਿਸੇ ਨੂੰ ਸੁਪਨੇ ਨਹੀਂ ਦਿਖਾਉਣੇ ਚਾਹੀਦੇ, ਟਿਕਟਾਂ ਦੇਣ ਦੇ ਝੂਠੇ ਵਾਅਦੇ ਨਹੀਂ ਕਰਨੇ ਚਾਹੀਦੇ ਕਿਉਂਕਿ ਅਜਿਹਾ ਨਾ ਹੋਣ ’ਤੇ ਬਹੁਤ ਦੁੱਖ ਹੁੰਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨਾਲ ਇਹ ਪਹਿਲੀ ਵਾਰ ਨਹੀਂ ਹੋਇਆ ਸਗੋਂ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਟਿਕਟ ਕੱਟੀ ਗਈ, 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਵਾਅਦਾ ਕੀਤਾ ਗਿਆ ਪਰ ਫਿਰ ਵੀ ਧੋਖਾ ਹੋਇਆ ਅਤੇ ਹੁਣ ਦੋ ਸਾਲ ਪਹਿਲਾਂ ਪਾਰਟੀ ਹਾਈਕਮਾਨ ਨੇ ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਟਿਕਟ ਦਾ ਵਾਅਦਾ ਕੀਤਾ। ਉਨ੍ਹਾਂ ਸਖ਼ਤ ਮਿਹਨਤ ਕੀਤੀ, ਇਸ ਦੇ ਬਾਵਜੂਦ ਹੁਣ ਟਿਕਟ ਦੁਬਾਰਾ ਅਕਾਲੀ ਦਲ ਦੇ ਆਗੂਆਂ ਨੂੰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨਾਲ ਉਨ੍ਹਾਂ ਦੇ ਪਰਿਵਾਰ ਦਾ ਸਬੰਧ ਚਾਰ ਦਹਾਕਿਆਂ ਤੋਂ ਵੀ ਵੱਧ ਪੁਰਾਣਾ ਹੈ। ਉਨ੍ਹਾਂ ਦੀ ਸੱਸ ਧਰਮਕੋਟ ਤੋਂ ਵਿਧਾਇਕ ਰਹਿ ਚੁੱਕੀ ਹੈ। 22 ਸਾਲ ਪਹਿਲਾਂ ਉਹ ਕਾਂਗਰਸ ਵਿੱਚ ਸ਼ਾਮਲ ਹੋਏ। ਪਾਰਟੀ ਨੇ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਧਾਨ ਦੇ ਨਾਲ-ਨਾਲ ਸੂਬੇ ਵਿੱਚ ਕਈ ਜ਼ਿੰਮੇਵਾਰੀਆਂ ਸੌਂਪੀਆਂ ਪਰ ਬਾਅਦ ਵਿੱਚ ਅਕਾਲੀ ਦਲ ਦੇ ਆਗੂਆਂ ਕਾਰਨ ਉਨ੍ਹਾਂ ਨੂੰ ਪਾਸੇ ਕਰ ਦਿੱਤਾ ਗਿਆ। ਇਸ ਮੌਕੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਐਡਵੋਕੇਟ ਪਰਮਪਾਲ ਸਿੰਘ ਤਖਤੂਪੁਰਾ ਤੇ ਹੋਰ ਆਗੂ ਵੀ ਮੌਜੂਦ ਸਨ।

Advertisement

Advertisement
Advertisement