ਐੱਫਬੀਆਈ ਨੂੰ ਲੋੜੀਂਦਾ ਸਾਬਕਾ ਭਾਰਤੀ ਜਾਸੂਸ ਨੂੰ ਦਿੱਲੀ ਪੁਲੀਸ ਨੇ ਪਿਛਲੇ ਸਾਲ ਅਗਵਾ ਮਾਮਲੇ ’ਚ ਕੀਤਾ ਸੀ ਗ੍ਰਿਫ਼ਤਾਰ
06:40 PM Oct 19, 2024 IST
Advertisement
ਨਵੀਂ ਦਿੱਲੀ, 19 ਅਕਤੂਬਰ
ਅਮਰੀਕੀ ਅਧਿਕਾਰੀਆਂ ਨੇ ਭਾਰਤ ਦੇ ਸਾਬਕਾ ਜਾਸੂਸ ’ਤੇ ਅਮਰੀਕਾ ਵਿਚ ਸਿੱਖ ਵੱਖਵਾਦੀ ਆਗੂ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ਲਾਏ ਗਏ ਸਨ। ਇਸ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਸੀ। ਉਸ ਨੂੰ ਦਿੱਲੀ ਪੁਲੀਸ ਨੇ ਪਿਛਲੇ ਸਾਲ ਦਸੰਬਰ ਵਿੱਚ ਇਕ ਕਾਰੋਬਾਰੀ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ।
Advertisement
ਪੁਲੀਸ ਸੂਤਰਾਂ ਨੇ ਦੱਸਿਆ ਕਿ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਯਾਦਵ (39) ਨੂੰ 18 ਦਸੰਬਰ 2023 ਨੂੰ ਰੋਹਿਣੀ ’ਚ ਰਹਿਣ ਵਾਲੇ ਇਕ ਵਪਾਰੀ ਨੂੰ ਅਗਵਾ ਕਰਨ ਅਤੇ ਜੇਲ੍ਹ ਵਿਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ ’ਤੇ ਪੈਸੇ ਮੰਗਣ ਦੇ ਦੋਸ਼ ’ਚ ਗ੍ਰਿਫਤਾਰ ਕੀਤਾ ਸੀ। ਇਹ ਵੀ ਜਾਣਕਾਰੀ ਮਿਲੀ ਹੈ ਕਿ ਉਸ ਨੂੰ ਇਸ ਸਾਲ ਅਪਰੈਲ ’ਚ ਜ਼ਮਾਨਤ ਮਿਲੀ ਸੀ। ਅਮਰੀਕੀ ਨਿਆਂ ਵਿਭਾਗ ਨੇ ਕਿਹਾ ਕਿ ਯਾਦਵ ਜੋ ਹਾਲੇ ਫਰਾਰ ਹੈ, ਨੂੰ ਪੰਨੂ ਦੀ ਹੱਤਿਆ ਦੀ ਨਾਕਾਮ ਸਾਜਿਸ਼ ਵਿੱਚ ਉਸ ਦੀ ਕਥਿਤ ਭੂਮਿਕਾ ਲਈ ਨਾਮਜ਼ਦ ਕੀਤਾ ਗਿਆ ਸੀ।
Advertisement
Advertisement