ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਾਬਕਾ ਵਿਧਾਇਕ ਨੇ ਐੱਮਐੱਸਪੀ ਦੇ ਮੁੱਦੇ ’ਤੇ ਮੁੱਖ ਮੰਤਰੀ ਨੂੰ ਘੇਰਿਆ

08:07 AM Aug 07, 2024 IST
ਰੈਲੀ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਵਿਧਾਇਕ ਬਲਵਾਨ ਸਿੰਘ ਦੌਲਤਪੁਰੀਆ।

ਪੱਤਰ ਪ੍ਰੇਰਕ
ਟੋਹਾਣਾ, 6 ਅਗਸਤ
ਸਾਬਕਾ ਵਿਧਾਇਕ ਬਲਵਾਨ ਸਿੰਘ ਦੌਲਤਪੁਰੀਆ ਨੇ ਕਿਹਾ ਕਿ ਕਿਸਾਨਾਂ ਨੂੰ ਹਰਿਆਣਾ ਵਿੱਚ ਫ਼ਸਲਾਂ ’ਤੇ ਐੱਮਐੱਸਪੀ ਸਬੰਧੀ ਵਾਅਦੇ ਨਹੀਂ ਸਗੋਂ ਗਾਰੰਟੀ ਚਾਹੀਦੀ ਹੈ। ਉਨ੍ਹਾਂ ਇਹ ਕਹਿੰਦਿਆਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਬਿਆਨ ਨੂੰ ਗੁੰਮਰਾਹ ਕਰਨ ਵਾਲਾ ਦੱਸਦੇ ਹੋਏ ਕਿਹਾ ਕਿ ਮੁੱਖ ਮੰਤਰੀ ਲੋਕ ਸਭਾ ਸੈਸ਼ਨ ਚਲ ਰਿਹਾ ਹੈ ਉਥੇ ਐੱਮਐੱਸਪੀ ਗਾਰੰਟੀ ਕਨੂੰਨ ਬਨਵਾ ਦਿਓ। ਬਿਆਨ ਦੇਣ ਨਾਲ ਕਿਸਾਨਾਂ ਦੀ ਮੰਗ ਪੂਰੀ ਨਹੀਂ ਹੋ ਸਕਦੀ। ਸਾਬਕਾ ਵਿਧਾਇਕ ਜ਼ਿਲ੍ਹੇ ਦੇ ਪਿੰਡ ਪੀਲੀ ਮੰਦੌਰੀ ਵਿੱਚ ਜਨ ਸਭਾ ਵਿੱਚ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਹਰਿਆਣਾ ਦੇ ਕਿਸਾਨ, ਮਜ਼ਦੂਰ, ਵਪਾਰੀ, ਕਰਮਚਾਰੀਆਂ ਤੇ ਬੇਰੁਜ਼ਗਾਰ ਨੌਜਵਾਨਾਂ ਦੇ ਵਿਰੋਧ ਨੂੰ ਘੱਟ ਕਰਨ ਲਈ ਫੌਕੀ ਬਿਆਨਬਾਜ਼ੀ ਕਰ ਰਹੀ ਹੈ। ਸਾਬਕਾ ਵਿਧਾਇਕ ਨੇ ਕਿਹਾ ਕਿ ਰਾਜ ਵਿੱਚ ਵਿਗੜੀ ਕਨੂੰਨ ਵਿਵਸਥਾ, ਦਫ਼ਤਰਾਂ ਵਿੱਚ ਫੈਲੇ ਭ੍ਰਿਸ਼ਟਾਚਾਰ ਤੋਂ ਹਰ ਕੋਈ ਦੁਖੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬਦਲਾਅ ਦੀ ਲਹਿਰ ਸੂਬੇ ਦੇ ਹਰ ਪਰਿਵਾਰ ਦੇ ਮਕਾਨ ਦੀ ਦਹਿਲੀਜ਼ ਤਕ ਪੁੱਜ ਚੁੱਕੀ ਹੈ। ਸਰਕਾਰ ਦੇ ਐਲਾਨਨਾਮੇ ਕੇਵਲ ਚੋਣਾਂ ਵਿੱਚ ਭਾਜਪਾ ਨੂੰ ਲਾਭ ਦੇਣ ਦੀ ਨੀਤੀ ਹੈ। ਸੂਬੇ ਦੀ ਜਨਤਾ ਕਾਂਗਰਸ ਦੇ ਸਮਰਥਨ ਵਿੱਚ ਤਿਆਰੀ ਕਰ ਚੁੱਕੀ ਹੈ। ਕਾਂਗਰਸ ਦੀ ਸਰਕਾਰ ਬਨਣ ’ਤੇ ਕਿਸਾਨਾਂ ਨੂੰ ਐੱਮਐੱਸਪੀ ਦੀ ਮੰਗ ਪੂਰੀ ਕਰ ਦਿੱਤੀ ਜਾਵੇਗੀ।

Advertisement

Advertisement
Advertisement