ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਗਰ ਕੌਂਸਲ ਦਾ ਸਾਬਕਾ ਪ੍ਰਧਾਨ ਸਾਥੀਆਂ ਸਣੇ ‘ਆਪ’ ਵਿੱਚ ਸ਼ਾਮਲ

06:38 PM Jun 29, 2023 IST

ਪੱਤਰ ਪ੍ਰੇਰਕ

Advertisement

ਜ਼ੀਰਾ, 28 ਜੂਨ

ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਵੇਖਦੇ ਹੋਏ ਹਲਕਾ ਜ਼ੀਰਾ ਅੰਦਰ ਲੋਕ ਵੱਡੀ ਗਿਣਤੀ ਵਿੱਚ ‘ਆਪ’ ਵਿੱਚ ਸ਼ਾਮਿਲ ਹੋ ਰਹੇ ਹਨ। ਅੱਜ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਜ਼ੀਰਾ ਤੋਂ ਕੌਂਸਲ ਦੇ ਸਾਬਕਾ ਪ੍ਰਧਾਨ ਤੇ ਕੌਂਸਲਰ ਧਰਮਪਾਲ ਚੁੱਘ ਆਪਣੇ ਸਾਥੀਆਂ ਸਮੇਤ ਵੱਡੀ ਗਿਣਤੀ ਵਿਚ ‘ਆਪ’ ਦੇ ਹੋ ਗਏ। ਇਸ ਮੌਕੇ ਹਲਕਾ ਵਿਧਾਇਕ ਨਰੇਸ਼ ਕਟਾਰੀਆ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਨਿੱਘਾ ਸਵਾਗਤ ਕੀਤਾ। ਵਿਧਾਇਕ ਕਟਾਰੀਆ ਨੇ ਕਿਹਾ ਕਿ ਪਾਰਟੀ ਵਿੱਚ ਸਭ ਨੂੰ ਮਾਣ ਸਤਿਕਾਰ ਦਿੱਤਾ ਜਾਵੇਗਾ ਅਤੇ ਬਿਨਾ ਪੱਖਪਾਤ ਤੋਂ ਸਭ ਦੇ ਕੰਮ ਕਰਵਾਏ ਜਾਣਗੇ। ਇਸ ਮੌਕੇ ਪਾਰਟੀ ‘ਚ ਸ਼ਾਮਲ ਹੋਣ ਵਾਲਿਆਂ ਵਿੱਚ ਨਗਰ ਕੌਸਲ ਜ਼ੀਰਾ ਦੇ ਸਾਬਕਾ ਪ੍ਰਧਾਨ ਧਰਮਪਾਲ ਚੁੱਘ, ਪ੍ਰਦੀਪ ਕੁਮਾਰ, ਸਤੀਸ਼ ਕੁਮਾਰ, ਵਿਪਨ ਸੇਠੀ, ਸੰਜੀਵ ਕੁਮਾਰ, ਸ਼ਰਨ ਸਿੰਘ ਨੂਰਪੁਰ, ਅਸ਼ੋਕ ਕੁਮਾਰ, ਸੁਖਵਿੰਦਰ ਸਿੰਘ, ਸੁਨੀਲ ਕੁਮਾਰ, ਵਰਿੰਦਰ ਕੁਮਾਰ ਸ਼ਰਮਾ, ਜਗਦੀਸ਼ ਸ਼ਰਮਾ, ਤਰਸੇਮ ਸਿੰਘ ਠੇਕੇਦਾਰ, ਨਰਾਇਣ ਬਹਿਲ, ਹਰਮੇਸ਼ ਕੁਮਾਰ ਚੁੱਘ ਆਦਿ ਸਨ।

Advertisement

Advertisement
Tags :
‘ਆਪ’ਸਾਥੀਆਂਸਾਬਕਾਸ਼ਾਮਲਕੌਂਸਲਪ੍ਰਧਾਨਵਿੱਚ
Advertisement