ਬਰਤਾਨੀਆ ਦੇ ਸਾਬਕਾ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਸੰਸਦ ਦੀ ਮੈਂਬਰਸ਼ਿਪ ਛੱਡੀ
07:31 PM Jun 23, 2023 IST
ਲੰਡਨ, 10 ਜੂਨ
Advertisement
ਬਰਤਾਨੀਆ ਦੇ ਸਾਬਕਾ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਅਚਾਨਕ ਸੰਸਦ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਕੇ ਪੂਰੇ ਦੇਸ਼ ਨੂੰ ਹੈਰਾਨ ਕਰ ਦਿੱਤਾ। ਉਨ੍ਹਾਂ ਨੇ ਇਹ ਕਦਮ ਸੰਸਦੀ ਕਮੇਟੀ ਦੇ ਉਸ ਬਿਆਨ ਤੋਂ ਬਾਅਦ ਚੁੱਕਿਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਜੌਹਨਸਨ ਨੇ ਪ੍ਰਧਾਨ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਕੋਵਿਡ-19 ਦੀ ਰੋਕਥਾਮ ਲਈ ਲਾਗੂ ਲੌਕਡਾਊਨ ਦੀ ਉਲੰਘਣਾ ਕਰਦਿਆਂ ’10 ਡਾਊਨਿੰਗ ਸਟ੍ਰੀਟ’ (ਪ੍ਰਧਾਨ ਮੰਤਰੀ ਦੀ ਰਿਹਾਇਸ਼) ‘ਤੇ ਪਾਰਟੀਆਂ ਕਰਨ ਦੇ ਮਾਮਲੇ ‘ਚ ਸੰਸਦ ਨੂੰ ਗੁੰਮਰਾਹ ਕੀਤਾ ਸੀ। ਇਸ ਕਾਰਨ ਉਨ੍ਹਾਂ ‘ਤੇ ਪਾਬੰਦੀਆਂ ਲਗਾਈਆਂ ਜਾ ਸਕਦੀਆਂ ਹਨ। ਜੌਹਨਸਨ (58) ਇਸ ਮਾਮਲੇ ‘ਚ ਸੰਸਦੀ ਕਮੇਟੀ ਦੀ ਜਾਂਚ ਦਾ ਸਾਹਮਣਾ ਕਰ ਰਹੇ ਹਨ।
Advertisement
Advertisement