ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਰਜੀ ਕਰ ਮੈਡੀਕਲ ਕਾਲਜ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਦਾ ਕੀਤਾ ਜਾ ਸਕਦਾ ਹੈ ਪੌਲੀਗ੍ਰਾਫ਼ ਟੈਸਟ

12:03 PM Aug 21, 2024 IST

ਕੋਲਕਾਤਾ, 21 ਅਗਸਤ
ਸੀਬੀਆਈ ਦੇ ਅਧਿਕਾਰੀ ਕੋਲਕਾਤਾ ਸਥਿਤ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਦਾ ‘ਪੌਲੀਗ੍ਰਾਫ ਟੈਸਟ’ ਕਰ ਸਕਦੇ ਹਨ। ਇਸ ਹਸਪਤਾਲ 'ਚ ਮਹਿਲਾ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਹਸਪਤਾਲ ਦੇ ਕਾਨਫਰੰਸ ਰੂਮ 'ਚ ਪੀੜਤਾ ਦੀ ਲਾਸ਼ ਮਿਲਣ ਤੋਂ ਦੋ ਦਿਨ ਬਾਅਦ ਘੋਸ਼ ਨੇ 9 ਅਗਸਤ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਹ ਕਈ ਵਾਰ ਕੇਂਦਰੀ ਜਾਂਚ ਏਜੰਸੀ ਦੇ ਸਾਹਮਣੇ ਪੁੱਛ ਪੜਤਾਲ ਲਈ ਪੇਸ਼ ਹੋ ਚੁੱਕਾ ਹੈ। ਇੱਕ ਅਧਿਕਾਰੀ ਨੇ ਕਿਹਾ, ‘ਅਸੀਂ ਘੋਸ਼ ਦੇ ਜਵਾਬਾਂ ਦੀ ਪੁਸ਼ਟੀ ਕਰਨਾ ਚਾਹੁੰਦੇ ਹਾਂ ਕਿਉਂਕਿ ਉਸ ਤੋਂ ਪੁੱਛੇ ਕੁਝ ਜਵਾਬਾਂ ਵਿੱਚ ਆਪਾ-ਵਿਰੋਧ ਹਨ, ਇਸ ਲਈ ਅਸੀਂ ਉਸ ਦਾ ਪੌਲੀਗ੍ਰਾਫ ਟੈਸਟ ਕਰਵਾਉਣ ’ਤੇ ਵਿਚਾਰ ਕਰ ਰਹੇ ਹਾਂ।’

Advertisement

Advertisement
Advertisement