For the best experience, open
https://m.punjabitribuneonline.com
on your mobile browser.
Advertisement

ਕੁਠਾਲਾ-ਬਦੇਸ਼ਾ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ

07:08 AM Aug 13, 2024 IST
ਕੁਠਾਲਾ ਬਦੇਸ਼ਾ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ
ਸੜਕ ਦਾ ਨੀਂਹ ਪੱਥਰ ਰੱਖਦੇ ਹੋਏ ਵਿਧਾਇਕ ਜਮੀਲ-ਉਰ-ਰਹਿਮਾਨ।
Advertisement

ਮੁਕੰਦ ਸਿੰਘ ਚੀਮਾ
ਸੰਦੌੜ , 12 ਅਗਸਤ
ਹਲਕਾ ਵਿਧਾਇਕ ਡਾ. ਜਮੀਲ-ਉਰ-ਰਹਿਮਾਨ ਨੇ ਪਿੰਡ ਕੁਠਾਲਾ ਤੋਂ ਬਦੇਸ਼ਾ ਤੱਕ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਵਿਧਾਇਕ ਡਾ. ਜਮੀਲ-ਉਰ-ਰਹਿਮਾਨ ਨੇ ਕਿਹਾ ਕਿ ਸੰਦੌੜ ਇਲਾਕੇ ਵਿਚ ਮਾਰਕੀਟ ਕਮੇਟੀ ਵੱਲੋਂ 8 ਸੜਕਾਂ ਨੂੰ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ’ਤੇ ਮਾਰਕੀਟ ਕਮੇਟੀ ਕਰੀਬ 2 ਕਰੋੜ 35 ਲੱਖ ਰੁਪਏ ਖਰਚ ਕਰੇਗੀ। ਉਨ੍ਹਾਂ ਕਿਹਾ ਕਿ ਹਲਕਾ ਮਾਲੇਰਕੋਟਲਾ ਅੰਦਰ ਕਿਸੇ ਵੀ ਸੜਕ ਨੂੰ ਅਧੂਰਾ ਨਹੀਂ ਛੱਡਿਆ ਜਾਵੇਗਾ। ਇਸ ਤੋਂ ਇਲਾਵਾ ਹਲਕੇ ਦੇ ਪਿੰਡਾਂ ਅੰਦਰ ਵੀ ਵਿਕਾਸ ਦੇ ਨਵੇਂ ਕੰਮ ਸ਼ੁਰੂ ਕੀਤੇ ਜਾ ਰਹੇ ਹਨ। ਹਲਕਾ ਵਿਧਾਇਕ ਡਾ. ਜਮੀਲ-ਉਰ-ਰਹਿਮਾਨ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੀ ਬਿਹਤਰੀ ਤੇ ਖੁਸ਼ਹਾਲੀ ਲਈ ਦਿਨ-ਰਾਤ ਯਤਨਸ਼ੀਲ ਹਨ। ਇਸ ਮੌਕੇ ਮਾਰਕੀਟ ਕਮੇਟੀ ਸੰਦੌੜ ਦੇ ਚੇਅਰਮੈਨ ਕਰਮਜੀਤ ਸਿੰਘ ਮਾਨ ਕੁਠਾਲਾ, ਗੋਬਿੰਦ ਸਿੰਘ, ਗੁਰਦੀਪ ਸਿੰਘ, ਗੁਰਮੁੱਖ ਸਿੰਘ, ਆੜ੍ਹਤੀਆ ਰਾਮਿੰਦਰ ਸਿੰਘ ਮਾਨ, ਗੁਰਮੀਤ ਸਿੰਘ, ਬੀਰਾ ਸੰਧੂ, ਦੀਪਿੰੰਦਰ ਸਿੰਘ ਰਾਣੂ ਸਮੇਤ ਕਈ ਆਗੂ ਹਾਜ਼ਰ ਸਨ।

Advertisement
Advertisement
Author Image

sukhwinder singh

View all posts

Advertisement
×