ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗਿਆਸਪੁਰਾ ਵੱਲੋਂ ਧਮੋਟ ਕਲਾਂ ਦਾਣਾ ਮੰਡੀ ਦੇ ਫੜ੍ਹ ਦੇ ਨਵੀਨੀਕਰਨ ਦਾ ਨੀਂਹ ਪੱਥਰ

08:02 AM Aug 13, 2024 IST
ਦਾਣਾ ਮੰਡੀ ਦੇ ਫੜ੍ਹ ਦਾ ਨੀਂਹ ਪੱਥਰ ਰੱਖਣ ਮੌਕੇ ਵਿਧਾਇਕ ਗਿਆਸਪੁਰਾ ਤੇ ਹੋਰ। -ਫੋਟੋ: ਜੱਗੀ

ਪੱਤਰ ਪ੍ਰੇਰਕ
ਪਾਇਲ, 12 ਅਗਸਤ
ਇੱਥੋਂ ਨੇੜਲੇ ਪਿੰਡ ਧਮੋਟ ਕਲਾਂ ਵਿੱਚ ਇਲਾਕੇ ਦੇ ਕਿਸਾਨਾਂ ਅਤੇ ਆੜ੍ਹਤੀਆਂ ਦੀ ਮੰਗ ਨੂੰ ਮੁੱਖ ਰੱਖਦਿਆਂ 63 ਲੱਖ ਰੁਪਏ ਦੀ ਲਾਗਤ ਨਾਲ ਦਾਣਾ ਮੰਡੀ ਦੇ ਫੜ੍ਹ ਦਾ ਨਵੀਨੀਕਰਨ ਕਰਨ ਲਈ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਚੇਅਰਮੈਨ ਬੂਟਾ ਸਿੰਘ ਰਾਣੋਂ ਮਾਰਕੀਟ ਕਮੇਟੀ ਦੋਰਾਹਾ ਵੱਲੋਂ ਨੀਂਹ ਪੱਥਰ ਰੱਖਿਆ ਗਿਆ। ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ‘ਆਪ’ ਸਰਕਾਰ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਤੇ ਪਿੰਡ ਵਾਸੀਆਂ ਦੀ ਮੰਗ ਨੂੰ ਮੁੱਖ ਰੱਖਦਿਆਂ ਦਾਣਾ ਮੰਡੀ ਦੇ ਫੜ੍ਹ ਨੂੰ ਪੱਕਾ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਫ਼ਸਲ ਵੇਚਣ ਸਮੇਂ ਕੋਈ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਹਲਕੇ ਦੀਆਂ ਖਸਤਾ ਹਾਲ ਸੜਕਾਂ ਨੂੰ ਵੀ ਨਵਿਆਇਆ ਜਾ ਰਿਹਾ ਹੈ। ਚੇਅਰਮੈਨ ਬੂਟਾ ਸਿੰਘ ਰਾਣੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਅਗਵਾਈ ਹੇਠ ਦਾਣਾ ਮੰਡੀਆਂ, ਲਿੰਕ ਸੜਕਾਂ ਤੇ ਹੋਰ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਉਣ ਲਈ ਤਰਜੀਹ ਦਿੱਤੀ ਜਾ ਰਹੀ ਹੈ। ਇਸ ਮੌਕੇ ਐੱਸਡੀਓ ਅਮਨਦੀਪ ਸਿੰਘ, ਜੇਈ ਗੁਰਪ੍ਰੀਤ ਸਿੰਘ, ਚੇਅਰਮੈਨ ਕਰਨ ਸਿਹੌੜਾ, ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਦਰਸ਼ਨ ਸਿੰਘ ਕੂਹਲੀ, ਪ੍ਰਧਾਨ ਅਵਿਨਾਸ਼ਪ੍ਰੀਤ ਸਿੰਘ ਜੱਲਾ, ਪ੍ਰਧਾਨ ਗੁਰਪ੍ਰੀਤ ਸਿੰਘ ਘਣਗਸ, ਆੜ੍ਹਤੀ ਮੋਹਣ ਸਿੰਘ ਧਮੋਟ ਖੁਰਦ, ਸਰਪੰਚ ਪ੍ਰਗਟ ਸਿੰਘ ਸਿਆੜ੍ਹ, ਆੜ੍ਹਤੀ ਜਗਜੀਤ ਸਿੰਘ ਜੱਗਾ, ਕਰਮਜੀਤ ਸਿੰਘ ਬਰਮਾਲੀਪੁਰ ਤੇ ਯਾਦਵਿੰਦਰ ਸਿੰਘ ਧਮੋਟ ਵੀ ਹਾਜ਼ਰ ਸਨ।

Advertisement

Advertisement