ਸਕੂਲ ਆਫ ਹੈਪੀਨੈੱਸ ਦੀ ਇਮਾਰਤ ਦਾ ਨੀਂਹ ਪੱਥਰ ਰੱਖਿਆ
07:31 AM Nov 27, 2024 IST
ਪੱਖੋ ਕੈਂਚੀਆਂ/ਸ਼ਹਿਣਾ:
Advertisement
ਪਿੰਡ ਮੌੜ ਨਾਭਾ ਵਿੱਚ ਸਕੂਲ ਆਫ਼ ਹੈਪੀਨੈੱਸ ਦੀ ਇਮਾਰਤ ਦਾ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਨੀਂਹ ਪੱਥਰ ਰੱਖਿਆ ਗਿਆ। ਉਨ੍ਹਾਂ ਕਿਹਾ ਕਿ 1 ਕਰੋੜ ਦੀ ਲਾਗਤ ਨਾਲ ਇਹ ਇਮਾਰਤ ਤਿਆਰ ਕੀਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਜਿੱਥੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸਕੂਲ ਆਫ਼ ਐਮੀਨੈਂਸ ਬਣਾਏ ਜਾ ਰਹੇ ਹਨ, ਉਥੇ ਪ੍ਰਾਇਮਰੀ ਸਕੂਲਾਂ ਵਿੱਚ ਸਕੂਲ ਆਫ਼ ਹੈਪੀਨਸ ਤਿਆਰ ਕੀਤੇ ਜਾ ਰਹੇ ਹਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਇੰਦੂ ਸਿਮਕ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਨੀਰਜਾ, ਬੀਪੀਓ ਸ਼ਹਿਣਾ ਹਰਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement