ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੰਸਦ ਮੈਂਬਰ ਮੀਤ ਹੇਅਰ ਵੱਲੋਂ ਦੋ ਕਰੋੜੀ ਪ੍ਰਾਜੈਕਟਾਂ ਦੇ ਨੀਂਹ ਪੱਥਰ

09:21 AM Sep 08, 2024 IST
ਬਰਨਾਲਾ ਵਿੱਚ ਵਿਕਾਸ ਕਾਰਜ ਦਾ ਨੀਂਹ ਪੱਥਰ ਰੱਖਦੇ ਹੋਏ ਮੀਤ ਹੇਅਰ।

ਪਰਸ਼ੋਤਮ ਬੱਲੀ/ਕੁਲਦੀਪ ਸੂਦ
ਬਰਨਾਲਾ/ਹੰਢਿਆਇਆ, 7 ਸਤੰਬਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਰਨਾਲੇ ਦੇ ਵਿਕਾਸ ਕਾਰਜਾਂ ਲਈ ਕਰੋੜਾਂ ਦੇ ਫੰਡ ਪ੍ਰਵਾਨ ਕੀਤੇ ਗਏ ਹਨ। ਇਨ੍ਹਾਂ ਫੰਡਾਂ ਨਾਲ ਜਿੱਥੇ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਓਥੇ ਕਰੋੜਾਂ ਦੀ ਲਾਗਤ ਨਾਲ ਸੜਕਾਂ ਦੀ ਮੁਰੰਮਤ ਅਤੇ ਕਈ ਸੜਕਾਂ ਨੂੰ ਚੌੜਾ ਕਰਨ ਦਾ ਕੰਮ ਸ਼ੁਰੂ ਹੋ ਰਿਹਾ ਹੈ। ਇਹ ਗੱਲਾਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਬਰਨਾਲਾ ਅਤੇ ਹੰਢਿਆਇਆ ਵਿੱਚ ਸੜਕਾਂ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਣ ਮੌਕੇ ਕਹੀਆਂ। ਉਨ੍ਹਾਂ ਅੱਜ ਧਨੌਲਾ ਖੁਰਦ ਰੋਡ ਅਤੇ ਖੁੱਡੀ ਰੋਡ, ਹੰਢਿਆਇਆ ਤੱਕ ਦੀਆਂ ਸੜਕਾਂ ਦੇ ਕਰੀਬ 97 ਲੱਖ ਦੀ ਲਾਗਤ ਵਾਲੇ ਨਵੀਨੀਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਡਾਕ ਘਰ ਤੋਂ ਬਠਿੰਡਾ ਰੋਡ 32.40 ਲੱਖ, ਡਾਕਘਰ ਤੋਂ ਗੁਰੂਦਆਰਾ ਨੌਵੀਂ ਪਾਤਸ਼ਾਹੀ ਮੇਨ 21.60 ਲੱਖ, ਟੈਂਪੂ ਸਟੈਂਡ ਤੋਂ ਧਨੌਲਾ ਖੁਰਦ 24 ਲੱਖ, ਡਾਕ ਘਰ ਤੋਂ ਵਾਈ ਐੱਸ ਸਕੂਲ ਰੋਡ 20 ਲੱਖ ਨਾਲ ਤੇ ਕੁੱਲ 97 ਲੱਖ ਨਾਲ ਚਾਰ ਸੜਕਾਂ ਦੇ ਨਵੀਨੀਕਰਨ ਦਾ ਕੰਮ ਹੋਵੇਗਾ। ਇਸ ਮਗਰੋਂ ਉਨ੍ਹਾਂ ਬਰਨਾਲਾ ਵਿਚ ਵਾਲਮੀਕਿ ਚੌਕ ਤੋਂ ਅਗਰਸੈਨ ਚੌਕ ਤੱਕ ਦੀ ਸੜਕ ਦੇ ਨਵੀਨੀਕਰਨ ਦੇ 24 ਲੱਖ ਦੀ ਲਾਗਤ ਵਾਲੇ ਕੰਮ ਦਾ ਨੀਂਹ ਪੱਥਰ ਰੱਖਿਆ।
ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਼ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕਰੀਬ 25 ਕਰੋੜ ਰੁਪਏ ਦੇ ਬਰਨਾਲਾ ਹਲਕੇ ਦੀਆਂ ਸੜਕਾਂ ਦੇ ਕੰਮ ਪ੍ਰਵਾਨ ਕੀਤੇ ਗਏ ਹਨ। ਇਨ੍ਹਾਂ ਵਿੱਚ ਸੜਕਾਂ ਦੀ ਮੁਰੰਮਤ ਕਰਨ ਅਤੇ ਸੜਕਾਂ ਨੂੰ ਚੌੜਾ ਕਰਨ ਦੇ ਕੰਮ ਸ਼ਾਮਲ ਹਨ। ਇਸ ਮਗਰੋਂ ਉਨ੍ਹਾਂ ਸੰਘੇੜਾ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੇੜੇ ਸਟੇਡੀਅਮ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਬਰਨਾਲਾ ਵਿਖੇ ਖੇਤੀ ਹਾਦਸੇ ਦੇ ਸ਼ਿਕਾਰ ਹੋਏ ਪਿੰਡ ਜੋਧਪੁਰ ਦੇ ਕਿਸਾਨ ਸਤਨਾਮ ਸਿੰਘ ਦੀ ਪਤਨੀ ਨੂੰ 2 ਲੱਖ ਰੁਪਏ ਦਾ ਚੈੱਕ ਸੌਂਪਿਆ। ਪਿੰਡ ਜੋਧਪੁਰ ਦੇ ਕਿਸਾਨ ਸਤਨਾਮ ਸਿੰਘ ਦੀ ਆਪਣੇ ਖੇਤ ਵਿੱਚ ਸਟਾਰਟਰ ਵਿੱਚ ਕਰੰਟ ਆਉਣ ਨਾਲ ਮੌਤ ਹੋ ਗਈ ਸੀ। ਅੱਜ ਸਤਨਾਮ ਸਿੰਘ ਦੀ ਪਤਨੀ ਗੁਰਮੀਤ ਕੌਰ ਅਤੇ ਪੁੱਤਰ ਹਰਜੋਤ ਸਿੰਘ ਨੂੰ ਐੱਮ ਪੀ ਮੀਤ ਹੇਅਰ ਨੇ 2 ਲੱਖ ਰੁਪਏ ਦਾ ਚੈੱਕ ਸੌਂਪਿਆ।

Advertisement

ਸੰਸਦ ਮੈਂਬਰ ਨੇ ਪੌਦੇ ਲਾ ਕੇ ਮਿੰਨੀ ਜੰਗਲ ਲਾਉਣ ਦੀ ਕੀਤੀ ਸ਼ੁਰੂਆਤ

ਬਰਨਾਲਾ: ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪ੍ਰੇਮ ਪ੍ਰਧਾਨ ਮਾਰਕੀਟ ਦੇ ਪਿਛਲੇ ਪਾਸੇ ਨਗਰ ਸੁਧਾਰ ਟਰੱਸਟ ਦੀ ਜਗ੍ਹਾ ਵਿੱਚ ਪੌਦੇ ਲਾ ਕੇ ਜੰਗਲ ਲਾਉਣ ਦੀ ਸ਼ੁਰੂਆਤ ਕੀਤੀ। ਉਨ੍ਹਾਂ ਟਰੱਸਟ ਦੇ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਥੇ ਹੁਣ ਕੂੜੇ ਦੇ ਢੇਰ ਨਹੀਂ, ਬਲਕਿ ਹਰਿਆ ਭਰਿਆ ਜੰਗਲ ਹੋਵੇਗਾ। ਇਹ ਮਿਨੀ ਜੰਗਲ ਟਰਾਈਡੈਂਟ ਗਰੁੱਪ ਦੇ ਸਹਿਯੋਗ ਨਾਲ ਲਾਇਆ ਜਾ ਰਿਹਾ ਹੈ।

Advertisement
Advertisement