For the best experience, open
https://m.punjabitribuneonline.com
on your mobile browser.
Advertisement

ਧੂਰੀ ’ਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

09:21 AM Mar 17, 2024 IST
ਧੂਰੀ ’ਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ
ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ ਮਾਤਾ ਹਰਪਾਲ ਕੌਰ।
Advertisement

ਖੇਤਰੀ ਪ੍ਰਤੀਨਿਧ
ਧੂਰੀ, 16 ਮਾਰਚ
ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਤਰਫੋਂ ਉਨ੍ਹਾਂ ਦੀ ਮਾਤਾ ਹਰਪਾਲ ਕੌਰ ਨੇ ਆਪਣਾ ਹਲਕਾ ਧੂਰੀ ਅੰਦਰ ਕਰੋੜਾਂ ਰੁਪਏ ਦੀ ਲਾਗਤ ਦੇ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਦੌਰਾਨ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਸਤਿੰਦਰ ਸਿੰਘ ਚੱਠਾ, ਮਾਰਕੀਟ ਕਮੇਟੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਤੇ ਪੰਜਾਬ ਵਕਫ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ ਨੇ ਦੱਸਿਆ ਕਿ ਇਲਾਕੇ ਦੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਦੇਖਦਿਆਂ ਮੁੱਖ ਮੰਤਰੀ ਪੰਜਾਬ ਵੱਲੋਂ ਲਗਾਤਾਰ ਗਰਾਂਟਾਂ ਭੇਜੀਆਂ ਜਾ ਰਹੀਆਂ ਹਨ। ਇਸ ਕੜੀ ਤਹਿਤ ਅੱਜ ਸੰਗਰੂਰ ਬਾਈਪਾਸ ਤੋਂ ਮਾਲੇਰਕੋਟਲਾ ਬਾਈਪਾਸ ਤੱਕ ਸ਼ਹਿਰ ਦੀ ਅੰਦਰਲੀ ਸੜਕ ਨੂੰ ਚੌੜਾ ਕਰਨ ਅਤੇ ਮੁਰੰਮਤ ਕਰਨ, ਧੂਰੀ ਤੋਂ ਸ਼ੇਰਪੁਰ ਤੱਕ ਜਾਂਦੀ ਸੜਕ ਨੂੰ ਚੌੜਾ ਕਰਨ ਅਤੇ ਮਜ਼ਬੂਤ ਕਰਨ, 62.55 ਕਰੋੜ ਰੁਪਏ ਦੀ ਲਾਗਤ ਦੇ ਨਾਲ ਲੁਧਿਆਣਾ-ਸੰਗਰੂਰ ਮੁੱਖ ਮਾਰਗ ਦੀ ਮੁਰੰਮਤ ਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ ਹੈ। ਇਸ ਮੌਕੇ ਮੁੱਖ ਮੰਤਰੀ ਕੈਂਪ ਦਫਤਰ ਦੇ ਸ਼ਹਿਰੀ ਇੰਚਾਰਜ਼ ਰਮਨਦੀਪ ਸਿੰਘ, ਜਸਵੀਰ ਸਿੰਘ ਜੱਸੀ ਸੇਖੋਂ, ਬਲਵਿੰਦਰ ਸਿੰਘ ਬਿੱਲੂ, ਸੁਖਪਾਲ ਸਿੰਘ ਪਾਲਾ, ਐਡਵੋਕਟ ਹੈਪੀ, ਨਰੇਸ਼ ਸਿੰਗਲਾ, ਅਨਿਲ ਮਿੱਤਲ ਤੇ ਮਿਲਖ ਰਾਜ ਵੀ ਹਾਜ਼ਰ ਸਨ।

Advertisement

Advertisement
Author Image

sanam grng

View all posts

Advertisement
Advertisement
×