ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਦੀ ਚੋਣ ਮੁਹਿੰਮ ਦਾ ਚੌਥਾ ਪੜਾਅ 13 ਤੋਂ: ਰਾਏ

08:38 AM May 09, 2024 IST
ਮੀਡੀਆ ਨੂੰ ਸੰਬੋਧਨ ਕਰਦੇ ਹੋਏ ‘ਆਪ’ ਆਗੂ ਗੋਪਾਲ ਰਾਏ।

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 8 ਮਈ
ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ ਰਹਿੰਦੇ ਵੱਖ-ਵੱਖ ਵਰਗਾਂ ਦੇ ਲੋਕਾਂ ਤੱਕ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਕੀਤੇ ਕੰਮਾਂ ਤੋਂ ਜਾਣੂ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਲਈ ‘ਆਪ’ 13 ਮਈ ਤੋਂ ਚੌਥੇ ਪੜਾਅ ਦੀ ਚੋਣ ਮੁਹਿੰਮ ਸ਼ੁਰੂ ਕਰੇਗੀ। ਇਹ ਜਾਣਕਾਰੀ ਸਾਂਝੀ ਕਰਦਿਆਂ ‘ਆਪ’ ਦਿੱਲੀ ਦੇ ਸੂਬਾ ਕਨਵੀਨਰ ਗੋਪਾਲ ਰਾਏ ਨੇ ਦੱਸਿਆ ਕਿ 13 ਤੋਂ 23 ਮਈ ਤੱਕ ਚੱਲਣ ਵਾਲੀ ਇਸ ਮੁਹਿੰਮ ਦੌਰਾਨ ਸਮਾਜ ਦੇ ਚਾਰ ਵੱਖ-ਵੱਖ ਵਰਗਾਂ ਲਈ ਮੁਹਿੰਮ ਪੂਰਬੀ ਦਿੱਲੀ ਵਿੱਚ ਟਰੇਡ ਟਾਊਨ ਹਾਲ, ਪੱਛਮੀ ਦਿੱਲੀ ਵਿੱਚ ਗ੍ਰਾਮੀਣ ਪੰਚਾਇਤ, ਨਵੀਂ ਦਿੱਲੀ ਵਿੱਚ ਮਹਿਲਾ ਸੰਵਾਦ ਅਤੇ ਦੱਖਣੀ ਦਿੱਲੀ ਵਿੱਚ ਪੂਰਵਾਂਚਲ ਸਮਾਗਮ ਤੋਂ ਸ਼ੁਰੂ ਕੀਤੀ ਜਾਵੇਗੀ।
ਰਾਏ ਨੇ ਦੱਸਿਆ, ‘ਸਾਡੀ ਇਹ ਮੁਹਿੰਮ ਸਾਰੇ ਲੋਕ ਸਭਾ ਹਲਕਿਆਂ ਵਿਚ ਵੱਖ-ਵੱਖ ਥਾਵਾਂ ’ਤੇ ਹੋਵੇਗੀ ਜਿਸ ਵਿਚ ਅਸੀਂ ਜਨਤਾ ਨੂੰ ਦੱਸਾਂਗੇ ਕਿ ਪਿਛਲੇ 9 ਸਾਲਾਂ ਵਿਚ ਕੇਜਰੀਵਾਲ ਸਰਕਾਰ ਨੇ ਤੁਹਾਡੇ ਸਰਬਪੱਖੀ ਵਿਕਾਸ ਲਈ ਕਿਹੜੇ-ਕਿਹੜੇ ਕੰਮ ਕੀਤੇ ਹਨ। ਇਸ ਦੇ ਨਾਲ ਹੀ ਸਾਡਾ ਪਹਿਲਾਂ ਤੋਂ ਹੀ ਘਰ-ਘਰ ਜਾ ਕੇ ਚੱਲ ਰਿਹਾ ਚੋਣ ਪ੍ਰਚਾਰ ‘ਜੇਲ੍ਹ ਕਾ ਜਵਾਬ ਵੋਟ ਸੇ’, ਸੰਕਲਪ ਸਭਾ ਅਤੇ ਸੁਨੀਤਾ ਕੇਜਰੀਵਾਲ ਦਾ ਰੋਡ ਸ਼ੋਅ ਜਾਰੀ ਰਹੇਗਾ।’’
ਗੋਪਾਲ ਰਾਏ ਨੇ ਅੱਜ ਪਾਰਟੀ ਹੈੱਡਕੁਆਰਟਰ ’ਚ ਪ੍ਰੈੱਸ ਕਾਨਫਰੰਸ ’ਚ ਕਿਹਾ ਕਿ ਦੇਸ਼ ’ਚ ਤੀਜੇ ਪੜਾਅ ਦੀਆਂ ਚੋਣਾਂ ਖਤਮ ਹੋ ਗਈਆਂ ਹਨ। ਇਨ੍ਹਾਂ ਗੇੜਾਂ ’ਚ ਅੱਧੀਆਂ ਤੋਂ ਵੱਧ ਲੋਕ ਸਭਾ ਸੀਟਾਂ ’ਤੇ ਵੋਟਿੰਗ ਹੋ ਚੁੱਕੀ ਹੈ। ਦੇਸ਼ ਭਰ ਤੋਂ ਆ ਰਹੀਆਂ ਖ਼ਬਰਾਂ ਤੋਂ ਪਤਾ ਲੱਗਦਾ ਹੈ ਕਿ ਦੇਸ਼ ਦੀ ਜਨਤਾ ਭਾਜਪਾ ਦੇ 400 ਪਾਸ ਦੇ ਨਾਅਰੇ ਨੂੰ ਪਸੰਦ ਨਹੀਂ ਕਰ ਰਹੀ। 400 ਸੀਟਾਂ ਜਿੱਤ ਕੇ ਸੰਵਿਧਾਨ ਬਦਲਣ ਦੀ ਭਾਜਪਾ ਦੀ ਯੋਜਨਾ ਦੇ ਖ਼ਿਲਾਫ਼ ਲੋਕ ਇਕੱਠੇ ਹੋ ਰਹੇ ਹਨ। ਭਾਜਪਾ ਵੀ ਇਸ ਗੱਲ ਨੂੰ ਪਹਿਲਾਂ ਤੋਂ ਜਾਣਦੀ ਸੀ। ਉਨ੍ਹਾਂ ਕਿਹਾ ਕਿ ‘ਆਪ’ ਨੇ ਚੋਣ ਪ੍ਰਚਾਰ ਦੇ ਪਹਿਲੇ ਪੜਾਅ ਵਿੱਚ ‘ਘਰ-ਘਰ ਜੇਲ੍ਹ’ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਪੂਰਬੀ ਦਿੱਲੀ, ਪੱਛਮੀ ਦਿੱਲੀ, ਦੱਖਣੀ ਦਿੱਲੀ ਅਤੇ ਨਵੀਂ ਦਿੱਲੀ ਵਿੱਚ ਉਨ੍ਹਾਂ ਦੀ ਚੋਣ ਮੁਹਿੰਮ 23 ਮਈ ਤੱਕ ਇਸੇ ਤਰ੍ਹਾਂ ਜਾਰੀ ਰਹੇਗੀ।

Advertisement

‘ਕੇਜਰੀਵਾਲ ਨੂੰ ਜੇਲ੍ਹ ਭੇਜਣਾ ਭਾਜਪਾ ਨੂੰ ਮਹਿੰਗਾ ਪਵੇਗਾ’

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੋਪਾਲ ਰਾਏ ਨੇ ਕਿਹਾ ਕਿ ਭਾਜਪਾ ਨੇ ਦਿੱਲੀ ਦੇ ਚੁਣੇ ਹੋਏ ਮੁੱਖ ਮੰਤਰੀ ਨੂੰ ਚੁੱਕ ਕੇ ਜੇਲ੍ਹ ਵਿੱਚ ਡੱਕ ਦਿੱਤਾ। ਭਾਰਤ ਦੇ ਛੋਟੇ-ਛੋਟੇ ਪਿੰਡਾਂ ਤੋਂ ਲੈ ਕੇ ਦੁਨੀਆ ਦੇ ਹਰ ਹਿੱਸੇ ਵਿੱਚ ਮੁੱਖ ਮੰਤਰੀ ਨੂੰ ਜੇਲ੍ਹ ਵਿੱਚ ਡੱਕਣ ਦੀ ਸਰਕਾਰ ਦੀ ਤਾਨਾਸ਼ਾਹੀ ਵਿਰੁੱਧ ਰੋਸ ਸੀ ਪਰ ਸਰਕਾਰ ਅੜੀ ਰਹੀ। ਉਨ੍ਹਾਂ ਨੇ ਸੋਚਿਆ ਸੀ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਖਤਮ ਹੋ ਜਾਵੇਗੀ, ਵਿਧਾਇਕ ਤੋੜਾਂਗੇ, ਸਰਕਾਰ ਖਤਮ ਕਰ ਦੇਵਾਂਗੇ, ਪਾਰਟੀ ਵੰਡੀ ਜਾਵੇਗੀ ਪਰ ਦਿੱਲੀ ਦੇ ਲੋਕਾਂ ਨੇ ਇਕੱਠੇ ਹੋ ਕੇ ਇਕਜੁੱਟਤਾ ਨਾਲ ਉਨ੍ਹਾਂ ਦੀ ਤਾਨਾਸ਼ਾਹੀ ਦਾ ਟਾਕਰਾ ਕੀਤਾ ਹੈ। ਗੋਪਾਲ ਰਾਏ ਨੇ ਕਿਹਾ ਕਿ ਕੇਜਰੀਵਾਲ ਨੂੰ ਜੇਲ੍ਹ ਵਿੱਚ ਭੇਜਣਾ ਭਾਜਪਾ ਨੂੰ ਮਹਿੰਗਾ ਪਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਹਰ ਲੋਕ ਸਭਾ ਸੀਟ ’ਤੇ ਜਿੱਤ ਨਾਲ ਲੋਕ ਭਾਜਪਾ ਨੂੰ ਜਵਾਬ ਦੇਣਗੇ।

Advertisement
Advertisement
Advertisement