ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਉੱਤਰੀ ਭਾਰਤ ਵਿੱਚ ਅਤਿ ਦੀ ਗਰਮੀ ਦਾ ਕਹਿਰ ਜਾਰੀ

08:09 AM May 27, 2024 IST
ਰਾਜਸਥਾਨ ਦੇ ਅਜਮੇਰ ਸ਼ਹਿਰ ’ਚ ਇਕ ਮਾਂ ਆਪਣੇ ਪੁੱਤਰ ਨੂੰ ਗਰਮੀ ਤੋਂ ਬਚਾਉਣ ਲਈ ਉਸ ’ਤੇ ਪਾਣੀ ਡੋਲ੍ਹਦੀ ਹੋਈ। ਫੋਟੋ: ਏਐਨਆਈ

ਚੰਡੀਗੜ੍ਹ/ਜੈਪੁਰ, 26 ਮਈ
ਪੰਜਾਬ ਤੇ ਹਰਿਆਣਾ ਸਮੇਤ ਉੱਤਰੀ ਭਾਰਤ ਦੇ ਸੂਬਿਆਂ ’ਚ ਅੱਜ ਵੀ ਅਤਿ ਗਰਮੀ ਪਈ ਅਤੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਵੱਧ ਦਰਜ ਕੀਤਾ ਗਿਆ। ਮੌਸਮ ਵਿਗਿਆਨ ਵਿਭਾਗ ਨੇ ਰਾਜਸਥਾਨ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਤੇ ਗੁਜਰਾਤ ’ਚ ਲੂ ਚੱਲਣ ਦੀ ਚਿਤਾਵਨੀ ਜਾਰੀ ਕਰਦਿਆਂ ‘ਰੈੱਡ ਅਲਰਟ’ ਜਾਰੀ ਕੀਤਾ ਹੈ। ਹਰਿਆਣਾ ਦਾ ਮਹੇਂਦਰਗੜ੍ਹ 47 ਡਿਗਰੀ ਨਾਲ ਸਭ ਤੋਂ ਗਰਮ ਸਥਾਨ ਦਰਜ ਕੀਤਾ ਗਿਆ। ਪੰਜਾਬ ਵਿੱਚ 45.2 ਡਿਗਰੀ ਨਾਲ ਅੰਮ੍ਰਿਤਸਰ ਸਭ ਤੋਂ ਗਰਮ ਸਥਾਨ ਰਿਹਾ। ਚੰਡੀਗੜ੍ਹ ’ਚ ਵੱਧ ਤੋਂ ਵੱਧ ਤਾਪਮਾਨ 44.5 ਡਿਗਰੀ ਰਿਹਾ। ਰਾਜਸਥਾਨ ਵਿੱਚ ਲੂ ਲੱਗਣ ਕਾਰਨ ਦੋ ਵਿਅਕਤੀਆਂ ਮੌਤ ਹੋ ਗਈ। ਸੂਬੇ ਵਿੱਚ ਅਤਿ ਦੀ ਗਰਮੀ ਦਾ ਕਹਿਰ ਜਾਰੀ ਹੈ। ਫਲੋਦੀ ਵਿੱਚ ਤਾਪਮਾਨ ਮੁੜ 50 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸੂਬੇ ਭਰ ਵਿੱਚ ਦਿਨ ਦਾ ਤਾਪਮਾਨ 43 ਡਿਗਰੀ ਸੈਲਸੀਅਸ ਤੋਂ ਉੱਪਰ ਰਹਿਣ ਕਾਰਨ ਤੇਜ਼ ਲੂ ਚੱਲ ਰਹੀ ਹੈ। ਮੌਸਮ ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਦਿਨ ਵੇਲੇ ਜੋਧਪੁਰ, ਬੀਕਾਨੇਰ, ਕੋਟਾ, ਜੈਪੁਰ, ਅਜਮੇਰ ਅਤੇ ਉਦੈਪੁਰ ਡਿਵੀਜ਼ਨਾਂ ਦੇ ਕਈ ਖੇਤਰਾਂ ਵਿੱਚ ਅਤਿ ਦੀ ਗਰਮੀ ਦੇ ਹਾਲਾਤ ਦੇਖੇ ਗਏ। ਰਾਜ ਦੇ ਸਿਹਤ ਵਿਭਾਗ ਨੇ ਐਤਵਾਰ ਨੂੰ ਲੂ ਕਾਰਨ 40 ਸਾਲਾ ਵਿਅਕਤੀ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਰੂਪਨਗੜ੍ਹ ਵਿੱਚ ਇੱਕ ਮਾਰਬਲ ਫੈਕਟਰੀ ਵਿੱਚ ਮਜ਼ਦੂਰ ਮੋਤੀ ਸਿੰਘ ਸ਼ਨਿਚਰਵਾਰ ਨੂੰ ਕੰਮ ਕਰਦੇ ਸਮੇਂ ਬਿਮਾਰ ਹੋ ਗਿਆ ਅਤੇ ਉਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। -ਪੀਟੀਆਈ

Advertisement

ਸ਼ਿਮਲਾ ਵਿੱਚ ਮੌਸਮ ਦਾ ਸਭ ਤੋਂ ਗਰਮ ਦਿਨ ਦਰਜ

ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਹੇਠਲੇ ਅਤੇ ਮੱਧਮ ਪਹਾੜੀ ਇਲਾਕਿਆਂ ਵਿੱਚ ਕਈ ਥਾਵਾਂ ’ਤੇ ਅੱਜ ਅਤਿ ਦੀ ਗਰਮੀ ਪਈ ਅਤੇ ਸੂਬੇ ਦੀ ਰਾਜਧਾਨੀ ਸ਼ਿਮਲਾ ਵਿੱਚ ਤਾਪਮਾਨ 30.6 ਡਿਗਰੀ ਸੈਲਸੀਅਸ ’ਤੇ ਪਹੁੰਚਣ ਦੇ ਨਾਲ ਹੀ ਇਹ ਮੌਸਮ ਦਾ ਸਭ ਤੋਂ ਗਰਮ ਦਿਨ ਰਿਹਾ। ਊਨਾ ਸੂਬੇ ਵਿੱਚ ਸਭ ਤੋਂ ਗਰਮਾ ਰਿਹਾ, ਜਿੱਥੇ ਤਾਪਮਾਨ 44.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਸਥਾਨਕ ਦਫ਼ਤਰ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਪੀਟੀਆਈ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸ਼ਿਮਲਾ ਵਿੱਚ ਇਸ ਮੌਸਮ ਦਾ ਸਭ ਤੋਂ ਗਰਮ ਦਿਨ ਰਿਹਾ ਅਤੇ ਪਾਰਾ 30.6 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਮੌਸਮ ਵਿਭਾਗ ਦੇ ਰਿਕਾਰਡ ਮੁਤਾਬਕ, ਇਸ ਤੋਂ ਪਹਿਲਾਂ ਸ਼ਿਮਲਾ ਵਿੱਚ 27 ਮਈ 2010 ਨੂੰ ਵੱਧ ਤੋਂ ਵੱਧ ਤਾਪਮਾਨ 32.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਲੰਘੀ 20 ਮਈ ਨੂੰ ਸ਼ਿਮਲਾ ਵਿੱਚ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਉੱਪਰ ਰਿਹਾ ਅਤੇ ਊਨਾ, ਬਿਲਾਸਪੁਰ, ਹਮੀਰਪੁਰ ਅਤੇ ਸੋਲਨ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ ’ਤੇ ਅਤਿ ਦੀ ਗਰਮੀ ਪਈ। ਅਗਲੇ ਚਾਰ ਦਿਨ ਗਰਮੀ ਪੈਣ ਸਬੰਧੀ ‘ਯੈੱਲੋ ਅਲਰਟ’ ਜਾਰੀ ਕੀਤਾ ਹੈ। -ਪੀਟੀਆਈ

Advertisement
Advertisement
Advertisement