For the best experience, open
https://m.punjabitribuneonline.com
on your mobile browser.
Advertisement

ਸਿਟੀ ਬਿਊਟੀਫੁੱਲ ’ਚ ਹੁੰਮਸ ਭਰੀ ਗਰਮੀ ਦਾ ਕਹਿਰ ਜਾਰੀ

06:54 AM Jun 30, 2024 IST
ਸਿਟੀ ਬਿਊਟੀਫੁੱਲ ’ਚ ਹੁੰਮਸ ਭਰੀ ਗਰਮੀ ਦਾ ਕਹਿਰ ਜਾਰੀ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਜੂਨ
ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਅੱਜ ਹੁੰਮਸ ਭਰੀ ਗਰਮੀ ਦਾ ਕਹਿਰ ਜਾਰੀ ਰਿਹਾ ਜਿਸ ਕਰ ਕੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਗਰਮੀ ਕਰ ਕੇ ਲੋਕ ਵੀ ਆਪਣੇ ਘਰਾਂ ਵਿੱਚੋਂ ਘੱਟ ਨਿਕਲੇ। ਉੱਧਰ ਮੌਸਮ ਵਿਭਾਗ ਨੇ ਅਗਲੇ ਤਿੰਨ-ਚਾਰ ਦਿਨ ਬੱਦਲਵਾਈ ਤੇ ਹਲਕੇ ਮੀਂਹ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਏਕੇ ਸਿੰਘ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਮੀਂਹ ਦੇ ਬੱਦਲ ਜ਼ਰੂਰ ਬਣ ਰਹੇ ਹਨ, ਪਰ ਤੇਜ਼ ਹਵਾਵਾਂ ਬੱਦਲਾਂ ਨੂੰ ਅੱਗੇ ਲਿਜਾ ਰਹੀਆਂ ਹਨ। ਇਸੇ ਕਰ ਕੇ ਸ਼ਹਿਰ ਵਿੱਚ ਮੀਂਹ ਨਹੀਂ ਪਿਆ ਹੈ। ਉਨ੍ਹਾਂ ਕਿਹਾ ਕਿ ਅਗਲੇ 2-3 ਦਿਨਾਂ ਵਿੱਚ ਸ਼ਹਿਰ ਵਿੱਚ ਮੌਨਸੂਨ ਪਹੁੰਚ ਜਾਵੇਗਾ, ਜਿਸ ਤੋਂ ਬਾਅਦ ਹੀ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 39.2 ਡਿਗਰੀ ਸੈਲਸੀਅਸ ਰਿਹਾ ਹੈ, ਜੋ ਆਮ ਨਾਲੋਂ 2.9 ਡਿਗਰੀ ਸੈਲਸੀਅਸ ਵੱਧ ਸੀ। ਘੱਟ ਤੋਂ ਘੱਟ ਤਾਪਮਾਨ 29.7 ਡਿਗਰੀ ਸੈਲਸੀਅਸ ਰਿਹਾ ਹੈ। ਇਹ ਵੀ ਆਮ ਨਾਲੋਂ 3.1 ਡਿਗਰੀ ਸੈਲਸੀਅਸ ਵੱਧ ਰਿਹਾ ਹੈ। ਇਸੇ ਤਰ੍ਹਾਂ ਮੁਹਾਲੀ ਵਿੱਚ ਵੱਧ ਤੋਂ ਵੱਧ ਤਾਪਮਾਨ 39.1 ਡਿਗਰੀ ਸੈਲਸੀਅਸ ਅਤੇ ਪੰਚਕੂਲਾ ਵਿੱਚ 31 ਡਿਗਰੀ ਸੈਲਸੀਅਸ ਦਰਜ ਕੀਤਾ ਹੈ।

Advertisement

93 ਫ਼ੀਸਦ ਘੱਟ ਪਿਆ ਮੀਂਹ

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਸਾਲ ਜੂਨ ਮਹੀਨੇ ਵਿੱਚ ਆਮ ਨਾਲੋਂ 93.4 ਐੱਮਐੱਮ ਮੀਂਹ ਘੱਟ ਪਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 1 ਜੂਨ ਤੋਂ 29 ਜੂਨ 2024 ਤੱਕ ਸ਼ਹਿਰ ਵਿੱਚ ਸਿਰਫ਼ 9.9 ਐੱਮਐੱਮ ਮੀਂਹ ਪਿਆ ਹੈ। ਇਹ ਆਮ ਨਾਲੋਂ ਕਾਫ਼ੀ ਘੱਟ ਹੈ। ਮੀਂਹ ਪੈਣ ਕਰ ਕੇ ਸੁਖਨਾ ਝੀਲ ਵਿੱਚ ਵੀ ਪਾਣੀ ਪਹਿਲਾਂ ਦੇ ਮੁਕਾਬਲੇ ਘਟਿਆ ਹੋਇਆ ਹੈ।

Advertisement
Author Image

Advertisement
Advertisement
×