For the best experience, open
https://m.punjabitribuneonline.com
on your mobile browser.
Advertisement

ਪੰਜਾਬ ਸਣੇ ਉੱਤਰੀ ਖਿੱਤੇ ’ਚ ਗਰਮੀ ਦਾ ਕਹਿਰ ਜਾਰੀ

08:23 AM Jun 16, 2024 IST
ਪੰਜਾਬ ਸਣੇ ਉੱਤਰੀ ਖਿੱਤੇ ’ਚ ਗਰਮੀ ਦਾ ਕਹਿਰ ਜਾਰੀ
ਬਠਿੰਡਾ ਵਿੱਚ ਗਰਮੀ ਤੋਂ ਬਚਣ ਲਈ ਰਾਹਗੀਰ ਮੂੰਹ ਸਿਰ ਢੱਕ ਕੇ ਮੰਜ਼ਿਲ ਵੱਲ ਵਧਦੇ ਹੋਏ। -ਫੋਟੋ: ਪਵਨ ਸ਼ਰਮਾ
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 15 ਜੂਨ
ਪੰਜਾਬ ਅਤੇ ਹਰਿਆਣਾ ਸਣੇ ਪੂਰੇ ਉੱਤਰੀ ਖ਼ਿੱਤੇ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਪੰਜਾਬ ਵਿੱਚ ਤਾਪਮਾਨ ਅੱਜ ਆਮ ਨਾਲੋਂ 7 ਤੋਂ 8 ਡਿਗਰੀ ਸੈਲਸੀਅਸ ਵੱਧ ਰਿਕਾਰਡ ਕੀਤਾ ਗਿਆ। ਸੂਬੇ ਦਾ ਫਾਜ਼ਿਲਕਾ ਸ਼ਹਿਰ ਸਭ ਤੋਂ ਵੱਧ ਗਰਮ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 47.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਐਤਵਾਰ ਅਤੇ ਸੋਮਵਾਰ ਨੂੰ ਔਰੈਂਜ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ 18 ਜੂਨ ਸ਼ਾਮ ਨੂੰ ਪੰਜਾਬ ਵਿੱਚ ਮੌਸਮ ਦਾ ਮਿਜ਼ਾਜ ਬਦਲ ਸਕਦਾ ਹੈ। ਉਨ੍ਹਾਂ ਕਈ ਥਾਵਾਂ ’ਤੇ ਹਨੇਰੀ ਚੱਲਣ ਅਤੇ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਲੋਕਾਂ ਨੂੰ 19 ਅਤੇ 20 ਜੂਨ ਨੂੰ ਵੀ ਗਰਮੀ ਤੋਂ ਮਾਮੂਲੀ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਅੱਜ ਤਾਪਮਾਨ 43.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ 7.2 ਡਿਗਰੀ ਸੈਲਸੀਅਸ ਵੱਧ ਰਿਹਾ। ਇਸੇ ਤਰ੍ਹਾਂ ਅੰਮ੍ਰਿਤਸਰ ਵਿੱਚ 44.4 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 44.3, ਪਟਿਆਲਾ ਤੇ ਪਠਾਨਕੋਟ ਵਿੱਚ 45.1-45.1, ਗੁਰਦਾਸਪੁਰ ਵਿੱਚ 46.5, ਬਠਿੰਡਾ ਏਅਰਪੋਰਟ ’ਤੇ 45.8, ਨਵਾਂ ਸ਼ਹਿਰ ਵਿੱਚ 42.8, ਬਰਨਾਲਾ ਵਿੱਚ 43.5, ਫਰੀਦਕੋਟ ਵਿੱਚ 44.7, ਫਤਿਹਗੜ੍ਹ ਸਾਹਿਬ ਵਿੱਚ 44.2, ਫਿਰੋਜ਼ਪੁਰ ਵਿੱਚ 42.9, ਜਲੰਧਰ ਵਿੱਚ 42.9, ਮੋਗਾ ਵਿੱਚ 42.1, ਮੁਹਾਲੀ ਵਿੱਚ 43.7 ਅਤੇ ਰੋਪੜ ਵਿੱਚ 42.9, ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

Advertisement

ਬਿਜਲੀ ਦੀ ਮੰਗ 15 ਹਜ਼ਾਰ ਮੈਗਾਵਾਟ ਤੋਂ ਟੱਪੀ

ਪੰਜਾਬ ਵਿੱਚ ਗਰਮੀ ਵਧਣ ਦੇ ਨਾਲ-ਨਾਲ ਬਿਜਲੀ ਦੀ ਮੰਗ ਵੀ ਵਧਣੀ ਸ਼ੁਰੂ ਹੋ ਗਈ ਹੈ। ਸੂਬੇ ਵਿੱਚ ਅੱਜ ਬਿਜਲੀ ਦੀ ਮੰਗ 15 ਹਜ਼ਾਰ ਮੈਗਾਵਾਟ ਤੋਂ ਟੱਪ ਗਈ। ਬਿਜਲੀ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਜੇਕਰ ਇਸੇ ਤਰ੍ਹਾਂ ਗਰਮੀ ਦਾ ਕਹਿਰ ਜਾਰੀ ਰਿਹਾ ਤਾਂ ਆਉਣ ਵਾਲੇ ਦਿਨਾਂ ਵਿੱਚ ਬਿਜਲੀ ਦੀ ਮੰਗ 16 ਹਜ਼ਾਰ ਮੈਗਾਵਾਟ ਦੇ ਕਰੀਬ ਵੀ ਪਹੁੰਚ ਸਕਦੀ ਹੈ ਜੋ ਪਿਛਲਾ ਰਿਕਾਰਡ ਤੋੜ ਸਕਦੀ ਹੈ।

Advertisement
Author Image

sukhwinder singh

View all posts

Advertisement
Advertisement
×