For the best experience, open
https://m.punjabitribuneonline.com
on your mobile browser.
Advertisement

ਦੇਸ਼ ਦਾ ਭਵਿੱਖ ਕਾਂਗਰਸ ਦੇ ਹੱਥਾਂ ’ਚ ਹੀ ਸੁਰੱਖਿਅਤ: ਕੰਬੋਜ

08:54 AM Mar 31, 2024 IST
ਦੇਸ਼ ਦਾ ਭਵਿੱਖ ਕਾਂਗਰਸ ਦੇ ਹੱਥਾਂ ’ਚ ਹੀ ਸੁਰੱਖਿਅਤ  ਕੰਬੋਜ
ਕਾਂਗਰਸ ਦੇ ਸੰਭਾਵੀ ਉਮੀਦਵਾਰ ਹਰਦਿਆਲ ਸਿੰਘ ਕੰਬੋਜ ਮੀਟਿੰਗ ਦੌਰਾਨ।
Advertisement

ਗੁਰਨਾਮ ਸਿੰਘ ਚੌਹਾਨ
ਪਾਤੜਾਂ, 30 ਮਾਰਚ
ਕਾਂਗਰਸ ਦੇ ਜਨਰਲ ਸਕੱਤਰ ਉਮੀਦਵਾਰ ਹਰਦਿਆਲ ਸਿੰਘ ਕੰਬੋਜ ਨੇ ਪਿੰਡ ਬਾਦਸ਼ਾਹਪੁਰ ਵਿੱਚ ਸਮਾਜਿਕ ਸਮਾਰੋਹ ਤੋਂ ਬਾਅਦ ਕਿਹਾ ਕਿ ਕਾਂਗਰਸ ਵੱਲੋਂ ਕਰਵਾਏ ਗਏ ਸਰਵਪੱਖੀ ਵਿਕਾਸ ਕਰਕੇ ਲੋਕ ਮੁੜ ਤੋਂ ਕਾਂਗਰਸ ਨੂੰ ਸੱਤਾ ਵਿੱਚ ਦੇਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਹੀ ਇੱਕੋ ਇੱਕ ਪਾਰਟੀ ਹੈ ਜੋ ਲੋਕਾਂ ਦੀ ਉਮੀਦਾਂ ’ਤੇ ਖਰਾ ਉਤਰਦੀ ਹੈ। ਕਾਂਗਰਸ ਦੇ ਵਰਕਰ ਪਾਰਟੀ ਦੀ ਮਜ਼ਬੂਤੀ ਲਈ ਲੋਕਾਂ ਨੂੰ ਕਾਂਗਰਸ ਦੀਆਂ ਨੀਤੀਆਂ ਤੋਂ ਜਾਣੂ ਕਰਵਾ ਰਹੇ ਹਨ। ਭਾਰਤੀ ਜਨਤਾ ਪਾਰਟੀ ਦੇ 10 ਸਾਲ ਦੇ ਆਮ ਨਾਗਰਿਕ ਤੇ ਕਿਸਾਨ ਵਿਰੋਧੀ ਕਾਰਜਕਾਲ ਮਗਰੋਂ ਲੋਕ ਮਹਿਸੂਸ ਕਰਦੇ ਹਨ ਕਿ ਕਾਂਗਰਸ ਦੇ ਹੱਥਾਂ ਵਿੱਚ ਹੀ ਦੇਸ਼ ਦਾ ਭਵਿੱਖ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਮੂੰਹ ਨਹੀਂ ਲਾਉਣਗੇ। ਹਲਕਾ ਸ਼ੁਤਰਾਣਾ ਦੇ ਇੰਚਾਰਜ ਦਰਬਾਰਾ ਸਿੰਘ ਬਨਵਾਲਾ ਨੇ ਕਿਹਾ ਹੈ ਕਿ ਝੂਠ ਦੇ ਸਹਾਰੇ ਸੱਤਾ ਹਾਸਿਲ ਕਰਨ ਵਾਲੀ ਆਮ ਆਦਮੀ ਪਾਰਟੀ ਤੋਂ ਦੋ ਸਾਲਾਂ ਵਿੱਚ ਹੀ ਪੰਜਾਬ ਦੇ ਲੋਕਾਂ ਦਾ ਮੋਹ ਭੰਗ ਹੋ ਗਿਆ ਹੈ। ਪੰਜਾਬ ਦੇ ਲੋਕ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀਆਂ ਜਮਾਨਤਾਂ ਜਬਤ ਕਰਾਉਣ ਦੀ ਮਨ ਬਣਾਈ ਬੈਠੇ ਹਨ। ਇਸ ਮੌਕੇ ਹਰਦੀਪ ਸਿੰਘ ਕੁਲਾਰਾਂ, ਮਾਰਕੀਟ ਕਮੇਟੀ ਬਾਧੜਾਂ ਦੇ ਸਾਬਕਾ ਚੇਅਰਮੈਨ ਜੈ ਪ੍ਰਤਾਪ ਸਿੰਘ ਡੇਜ਼ੀ ਕਾਹਲੋਂ, ਬਲਾਕ ਪ੍ਰਧਾਨ ਪਾਤੜਾਂ ਦੇ ਰਣਜੀਤ ਸਿੰਘ ਮੰਤੌਲੀ, ਮੋਹਰ ਸਿੰਘ ਜਿਊਣਪੁਰਾ ਸਰਪੰਚ, ਬਿੱਟੂ ਸ਼ਾਹਪੁਰ, ਰਿੰਕੂ ਚੇਅਰਮੈਨ, ਗੁਰਦਰਸ਼ਨ ਸਿੰਘ ਲੰਬੜਦਾਰ, ਬਿੱਲਾ ਅਰੋੜਾ ਆਦਿ ਹਾਜ਼ਰ ਸਨ।

Advertisement

Advertisement
Author Image

sanam grng

View all posts

Advertisement
Advertisement
×