ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੈਮਿਸਟ ਤੋਂ 20 ਲੱਖ ਦੀ ਫਿਰੌਤੀ ਮੰਗਣ ਵਾਲਾ ਗਰੋਹ ਕਾਬੂ

10:27 AM Oct 04, 2024 IST

ਮਿਹਰ ਸਿੰਘ
ਕੁਰਾਲੀ, 3 ਅਕਤੂਬਰ
ਸ਼ਹਿਰ ਦੇ ਇੱਕ ਕੈਮਿਸਟ ਤੋਂ 20 ਲੱਖ ਦੀ ਫਿਰੌਤੀ ਮੰਗਣ ਦੇ ਮਾਮਲੇ ’ਚ ਪੁਲੀਸ ਨੇ ਤਿੰਨ ਮੁਜ਼ਲਮਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ ਖਿਡੌਣਾ ਪਿਸਤੌਲ, ਮੋਟਰਸਾਈਕਲ ਤੇ ਕਾਰ ਵੀ ਬਰਾਮਦ ਕੀਤੇ ਗਏ ਹਨ। ਡੀਐੱਸਪੀ ਮੋਹਿਤ ਅਗਰਵਾਲ ਨੇ ਦੱਸਿਆ ਕਿ ਕੁਰਾਲੀ ਦੇ ਕੈਮਿਸਟ ਤੋਂ ਇਨ੍ਹਾਂ ਮਸ਼ਕੂੂਕਾਂ ਨੇ ਪਹਿਲੀ ਅਕਤੂਬਰ ਨੂੰ ਫੋਨ ਕਰਕੇ 20 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ। ਉਸੇ ਰਾਤ ਕੁਝ ਵਿਅਕਤੀ ਉਸ ਦੇ ਘਰ ਆਏ ਸਨ ਅਤੇ ਹਥਿਆਰ ਦਿਖਾ ਫਿਰੌਤੀ ਦੀ ਰਕਮ ਨਾ ਦੇਣ ਦੀ ਸੂਰਤ ਵਿੱਚ ਪਰਿਵਾਰ ਨੂੰ ਨਤੀਜੇ ਭੁਗਤਣ ਦੀ ਧਮਕੀ ਵੀ ਦਿੱਤੀ। ਸ੍ਰੀ ਅਗਰਵਾਲ ਨੇ ਦੱਸਿਆ ਕਿ ਕੈਮਿਸਟ ਵੱਲੋਂ ਦੀ ਸ਼ਿਕਾਇਤ ਤੋਂ ਬਾਅਦ ਪੁਲੀਸ ਨੇ ਫੋਨ ਨੰਬਰ ਟਰੇਸ ’ਤੇ ਲਗਾਇਆ ਅਤੇ ਮੁਲਜ਼ਮਾਂ ਦਾ ਪਿੱਛਾ ਕਰਦਿਆਂ ਚਾਰ ਮੈਂਬਰੀ ਗਰੋਹ ਨੂੰ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਵਿੱਚ ਸੁਖਚੈਨ ਸਿੰਘ ਉਰਫ ਜਸ਼ਨ ਨਿਵਾਸੀ ਨੱਗਲ ਗੜ੍ਹੀਆ, ਅਮਨ ਵਾਸੀ ਕੁਰਾਲੀ, ਵਿਸ਼ਾਲ ਉਰਫ਼ ਸਹਿਲ ਵਾਸੀ ਕੁਰਾਲੀ ਸ਼ਾਮਲ ਹਨ ਜਿਨ੍ਹਾਂ ਕੋਲੋਂ ਇੱਕ ਖਿਡੌਣਾ ਪਿਸਤੌਲ, ਇੱਕ ਬਗੈਰ ਨੰਬਰ ਮੋਟਰਸਾਈਕਲ ਅਤੇ ਇੱਕ ਆਈ ਟਵੰਟੀ ਕਾਰ ਵੀ ਬਰਾਮਦ ਹੋਈ ਹੈ। ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement