ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੁਕਾਨਾਂ ਤੋਂ ਗਹਿਣੇ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼

11:08 AM Oct 09, 2024 IST
ਪੁਲੀਸ ਵੱਲੋਂ ਕਾਬੂ ਕੀਤੇ ਚੋਰ ਗਰੋਹ ਦੇ ਮੈਂਬਰ।

ਸ਼ਸ਼ੀ ਪਾਲ ਜੈਨ/ਮਿਹਰ ਸਿੰਘ
ਖਰੜ/ਕੁਰਾਲੀ, 8 ਅਕਤੂਬਰ
ਸ਼ਹਿਰ ਦੇ ਇੱਕ ਸੁਨਿਆਰੇ ਦੀ ਦੁਕਾਨ ਤੋਂ ਲੱਖਾਂ ਦੇ ਗਹਿਣੇ ਚੋਰੀ ਕਰਨ ਦੇ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਪੁਲੀਸ ਨੇ ਦਸ ਮੈਂਬਰੀ ਅੰਤਰ-ਰਾਜੀ ਗਰੋਹ ਦਾ ਪਰਦਾਫ਼ਾਸ਼ ਕੀਤਾ ਹੈ। ਪੁਲੀਸ ਵੱਲੋਂ ਕਾਬੂ ਕੀਤੇ ਗਰੋਹ ਦੇ ਮੈਂਬਰਾਂ ਵਿੱਚ ਅੱਧੀ ਦਰਜਨ ਔਰਤਾਂ ਸ਼ਾਮਲ ਹਨ। ਪੁਲੀਸ ਨੇ ਮੁਲਜ਼ਮਾਂ ਕੋਲੋਂ ਗਹਿਣੇ ਅਤੇ ਦੋ ਕਾਰਾਂ ਬਰਾਮਦ ਕੀਤੀਆਂ ਹਨ।
ਇਸ ਸਬੰਧੀ ਜਾਣਕਾਰੀ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਡੀਐੱਸਪੀ (ਇਨਵੈਸਟੀਗੇਸ਼ਨ) ਤਲਵਿੰਦਰ ਸਿੰਘ ਅਤੇ ਸੀਆਈਏ ਸਟਾਫ ਖਰੜ ਦੇ ਇੰਚਾਰਜ ਇੰਸਪੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ 15 ਸਤੰਬਰ ਨੂੰ ਪ੍ਰਵੀਨ ਕੁਮਾਰ ਵਾਸੀ ਕੁਰਾਲੀ ਦੀ ਦੁਕਾਨ ਤੋਂ ਲੱਖਾਂ ਦੇ ਗਹਿਣੇ ਚੋਰੀ ਕਰਨ ਸਬੰਧੀ ਪੁਲੀਸ ਨੇ 20 ਸਤੰਬਰ ਨੂੰ ਕੇਸ ਦਰਜ ਕੀਤਾ ਸੀ। ਉਨ੍ਹਾਂ ਦੱਸਿਆ ਕਿ ਕੁਰਾਲੀ ਦੇ ਥਾਣਾ ਸਿਟੀ ’ਚ ਪਰਚਾ ਦਰਜ ਕਰਨ ਤੋਂ ਬਾਅਦ ਮਾਮਲੇ ਦੀ ਜਾਂਚ ਕਰਦਿਆਂ ਸੀਆਈਏ ਸਟਾਫ ਦੀ ਟੀਮ ਨੇ ਗਰੋਹ ਦੀ ਪੈੜ ਨੱਪਦਿਆਂ 10 ਜਣਿਆਂ ਨੂੰ ਕਾਬੂ ਕੀਤਾ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਆਸ਼ੀਆ, ਜ਼ਾਇਦਾ, ਆਸਮੀਨ, ਮਹਿਰੂਨੀ ਸ਼ਾਹ, ਨਰਗਿਸ, ਖਾਤੂਨ, ਸਾਜ਼ਿਦ, ਮੁੰਨੇ ਖਾਨ, ਨਾਜ਼ਿਮ, ਇਨਸਰ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਗਰੋਹ ਦੇ ਸਾਰੇ ਦਸ ਮੈਂਬਰਾਂ ਦਾ ਸਬੰਧ ਗਾਜ਼ੀਆਬਾਦ (ਉੱਤਰ ਪ੍ਰਦੇਸ਼) ਨਾਲ ਹੈ। ਉਨ੍ਹਾਂ ਦੱਸਿਆ ਕਿ ਗਰੋਹ ਦੀ ਪੈੜ ਨੱਪਦਿਆਂ ਇੱਕ ਕਾਰ ਵਿੱਚ ਸਵਾਰ ਮੁਲਜ਼ਮਾਂ ਨੂੰ ਕਾਲਕਾ ਨੇੜਿਓਂ ਅਤੇ ਦੂਜੀ ਕਾਰ ਵਿੱਚ ਸਵਾਰ ਮੁਲਜ਼ਮਾਂ ਨੂੰ ਯੂਪੀ ਦੀ ਸਰਹੱਦ ਨੇੜਿਓਂ ਕਾਬੂ ਕੀਤਾ ਗਿਆ ਹੈ।
ਡੀਐੱਸਪੀ ਤਲਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ 92 ਗ੍ਰਾਮ ਸੋਨਾ, ਚਾਂਦੀ ਅਤੇ ਦੋ ਕਾਰਾਂ ਜ਼ਬਤ ਕੀਤੀਆਂ ਗਈਆਂ ਹਨ। ਮੁਲਜ਼ਮਾਂ ਦਾ ਅਦਾਲਤ ਨੇ ਤਿੰਨ ਰੋਜ਼ਾ ਪੁਲੀਸ ਰਿਮਾਂਡ ਮਨਜ਼ੂਰ ਕੀਤਾ ਹੈ।

Advertisement

Advertisement