ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਧਿਆਨਪੁਰ ਧਾਮ ਦੇ ਮੁੱਖ ਸੇਵਾਦਾਰ ਤੋਂ ਗੈਂਗਸਟਰ ਨੇ ਫਿਰੌਤੀ ਮੰਗੀ

08:44 AM Aug 28, 2024 IST

ਖੇਤਰੀ ਪ੍ਰਤੀਨਿਧ
ਬਟਾਲਾ, 27 ਅਗਸਤ
ਸ੍ਰੀ ਧਿਆਨਪੁਰ ਧਾਮ ਮੰਦਰ ਦੇ ਮੁੱਖ ਸੇਵਾਦਾਰ ਕੋਲੋਂ ਗੈਂਗਸਟਰ ਹੈਰੀ ਚੱਠਾ ਦੇ ਨਾਂ ’ਤੇ ਇੱਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਫੋਨ ਵਿਦੇਸ਼ ਦੇ ਨੰਬਰ ਤੋਂ ਕੀਤਾ ਗਿਆ ਸੀ ਅਤੇ ਪੈਸੇ ਨਾ ਦੇਣ ਦੀ ਸੂਰਤ ਵਿੱਚ ਮੁੱਖ ਸੇਵਾਦਾਰ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਮੁੱਖ ਸੇਵਾਦਾਰ ਜਗਦੀਸ਼ ਰਾਜ ਨੇ ਪੁਲੀਸ ਨੂੰ ਦੱਸਿਆ ਕਿ ਉਸ ਨੂੰ ਵਿਦੇਸ਼ੀ ਨੰਬਰ ਤੋਂ ਕਾਲ ਆਈ ਅਤੇ ਫ਼ੋਨ ਕਰਨ ਵਾਲੇ ਨੇ ਆਪਣੀ ਪਛਾਣ ਹੈਰੀ ਚੱਠਾ ਵਜੋਂ ਦੱਸੀ। ਮੁਲਜ਼ਮ ਨੇ ਉਸ ਕੋਲੋਂ ਕਰੋੜ ਰੁਪਏ ਦੀ ਫਿਰੌਤੀ ਮੰਗੀ ਅਤੇ ਪੈਸੇ ਨਾ ਦੇਣ ’ਤੇ ਉਨ੍ਹਾਂ ਦੇ ਪਰਿਵਾਰ ਨੂੰ ਨੁਕਸਾਨ ਪਹੁੰਚਾਉਣ ਦੀ ਗੱਲ ਕੀਤੀ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਆਰੰਭ ਦਿੱਤੀ ਹੈ।

Advertisement

Advertisement