ਗੈਂਗਸਟਰਾਂ ਵੱਲੋਂ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਨੂੰ ਧਮਕੀ
10:27 AM Nov 10, 2024 IST
Advertisement
ਪੱਤਰ ਪ੍ਰੇਰਕ
ਤਰਨ ਤਾਰਨ, 9 ਨਵੰਬਰ
ਗੈਂਗਸਟਰਾਂ ਨੇ ਪੱਟੀ ਮਾਰਕੀਟ ਕਮੇਟੀ ਦੇ ਸਾਬਕ ਚੇਅਰਮੈਨ ਗੁਰਦੀਪ ਸਿੰਘ ਵਾਸੀ ਧਾਲੀਵਾਲ ਤੋਂ ਲੱਖ ਰੁਪਏ ਦੀ ਫਿਰੌਤੀ ਮੰਗੀ ਹੈ। ਗੁਰਦੀਪ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਉਸ ਨੂੰ ਜੱਗਾ ਧੂੜਕੋਟੀਆ ਅਤੇ ਜੀਵਨ ਫੌਜੀ ਵੱਲੋਂ ਵੱਖ-ਵੱਖ ਨੰਬਰਾਂ ਤੋਂ ਕਾਲਾਂ ਕਰਕੇ ਫ਼ਿਰੌਤੀ ਨਾ ਦੇਣ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ| ਉਨ੍ਹਾਂ ਜ਼ਿਲ੍ਹਾ ਪੁਲੀਸ ਨੂੰ ਕੀਤੀ ਸ਼ਿਕਾਇਤ ਵਿੱਚ ਆਪਣੀ ਜਾਨ ਨੂੰ ਖਤਰਾ ਆਖਦਿਆਂ ਉਸ ਦੀ ਸੁਰੱਖਿਆ ਕਰਨ ਦੀ ਮੰਗ ਕੀਤੀ ਹੈ| ਥਾਣਾ ਪੱਟੀ ਸਦਰ ਦੇ ਏਐੱਸਆਈ ਪਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਬੀਐੱਨਐਸ ਦੀਆਂ ਧਾਰਾਵਾਂ 308 (5), 351 (2) ਅਤੇ ਅਸਲਾ ਐਕਟ ਦੀਆਂ ਧਾਰਾਵਾਂ 25, 27, 54 ਤੇ 59 ਅਧੀਨ ਕੇਸ ਦਰਜ ਕੀਤਾ ਗਿਆ ਹੈ|
Advertisement
Advertisement
Advertisement