ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਲਕੇ ਬੰਦ ਹੋਣਗੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ

08:42 AM Oct 09, 2024 IST
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 8 ਅਕਤੂਬਰ
ਉੱਤਰਾਖੰਡ ਵਿੱਚ ਲਗਪਗ 15,000 ਫੁੱਟ ਦੀ ਉਚਾਈ ’ਤੇ ਸਥਾਪਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 10 ਅਕਤੂਬਰ ਨੂੰ ਬੰਦ ਹੋ ਜਾਣਗੇ ਅਤੇ ਸਾਲਾਨਾ ਯਾਤਰਾ ਸਮਾਪਤ ਹੋ ਜਾਵੇਗੀ। ਇਸ ਤੋਂ ਪਹਿਲਾਂ 9 ਅਕਤੂਬਰ ਨੂੰ ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ (ਸੇਵਾਮੁਕਤ) ਇਸ ਪਾਵਨ ਅਸਥਾਨ ਤੇ ਨਤਮਸਤਕ ਹੋਣ ਲਈ ਪੁੱਜ ਰਹੇ ਹਨ। ਸਾਲਾਨਾ ਯਾਤਰਾ 25 ਮਈ ਨੂੰ ਆਰੰਭ ਹੋਈ ਸੀ। ਇਸ ਦੌਰਾਨ ਦੋ ਲੱਖ ਤੋਂ ਵੱਧ ਯਾਤਰੂ ਇੱਥੇ ਨਤਮਸਤਕ ਹੋ ਚੁੱਕੇ ਹਨ। ਦਸ ਅਕਤੂਬਰ ਨੂੰ ਦੁਪਹਿਰ ਦੀ ਅਰਦਾਸ ਮਗਰੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਸ਼ੀਤ ਕਾਲ ਲਈ ਸੁੱਖ ਆਸਣ ਅਸਥਾਨ ’ਤੇ ਲਿਜਾਇਆ ਜਾਵੇਗਾ। ਇਸ ਮੌਕੇ ਗੜਵਾਲ ਸਕਾਊਟਸ ਅਤੇ ਪੰਜਾਬ ਤੋਂ ਬੈਂਡ ਜੱਥੇ ਗੁਰਬਾਣੀ ਦੀਆਂ ਧੁਨਾਂ ਵਜਾਉਂਦੇ ਹੋਏ ਗੁਰਦੁਆਰੇ ਦੀ ਪ੍ਰਕਿਰਮਾ ਕਰਨਗੇ। ਇਸ ਮੌਕੇ ਪੂਨੇ ਤੋਂ ਭਾਈ ਸੁਰਿੰਦਰ ਪਾਲ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਦਾ ਕੀਰਤਨ ਕੀਤਾ ਜਾਵੇਗਾ । ਇਸ ਤੋਂ ਬਾਅਦ ਸਮਾਪਤੀ ਦੀ ਅਰਦਾਸ ਹੋਵੇਗੀ ਅਤੇ ਸ਼ੀਤ ਕਾਲ ਵਾਸਤੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਵਾੜ ਸੰਗਤ ਵਾਸਤੇ ਬੰਦ ਕਰ ਦਿੱਤੇ ਜਾਣਗੇ।

Advertisement

Advertisement