For the best experience, open
https://m.punjabitribuneonline.com
on your mobile browser.
Advertisement

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਖੁੱਲ੍ਹਣਗੇ

07:26 AM May 25, 2024 IST
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਖੁੱਲ੍ਹਣਗੇ
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 24 ਮਈ
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 25 ਮਈ ਨੂੰ ਸੰਗਤ ਵਾਸਤੇ ਖੁੱਲ੍ਹ ਜਾਣਗੇ, ਜਿਸ ਵਾਸਤੇ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਗੁਰਦੁਆਰਾ ਗੋਬਿੰਦ ਘਾਟ ਤੋਂ ਗੁਰਦੁਆਰਾ ਗੋਬਿੰਦ ਧਾਮ ਵਾਸਤੇ ਰਵਾਨਾ ਹੋਇਆ ਹੈ, ਜੋ 25 ਮਈ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਪੁੱਜੇਗਾ। ਅੱਜ ਸਵੇਰੇ ਗੁਰਦੁਆਰਾ ਸ੍ਰੀ ਗੋਬਿੰਦ ਘਾਟ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਲਗਭਗ 3500 ਤੋਂ ਵੱਧ ਸਿੱਖ ਸ਼ਰਧਾਲੂਆਂ ਦਾ ਪਹਿਲਾ ਜਥਾ 13 ਕਿਲੋਮੀਟਰ ਦੂਰ ਗੁਰਦੁਆਰਾ ਗੋਬਿੰਦ ਧਾਮ ਵਾਸਤੇ ਪੈਦਲ ਰਵਾਨਾ ਹੋਇਆ। ਪੰਜ ਪਿਆਰਿਆਂ ਦੀ ਅਗਵਾਈ ਹੇਠ ਸਿੱਖ ਸ਼ਰਧਾਲੂ ਜੈਕਾਰਿਆਂ ਦੀ ਗੂੰਜ ਵਿੱਚ ਅਗਲੇ ਪੜਾਅ ਲਈ ਰਵਾਨਾ ਹੋਏ। ਇਸ ਮੌਕੇ ਗੁਰਦੁਆਰਾ ਸ੍ਰੀ ਗੋਬਿੰਦ ਘਾਟ ਦੇ ਮੈਨੇਜਰ ਸੇਵਾ ਸਿੰਘ, ਬਦਰੀ ਕੇਦਾਰ ਮੰਦਰ ਸਮਿਤੀ ਦੇ ਮੀਤ ਪ੍ਰਧਾਨ ਕਿਸ਼ੋਰ ਕੁਮਾਰ ਤੇ ਹੋਰ ਪਤਵੰਤਿਆਂ ਨੇ ਪੰਜ ਪਿਆਰਿਆਂ ਅਤੇ ਸੰਗਤਾਂ ਦਾ ਸਨਮਾਨ ਕੀਤਾ।
ਸਵੇਰੇ ਪਹਿਲਾਂ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਮੌਕੇ ਸਰਬੱਤ ਦੇ ਭਲੇ ਅਤੇ ਯਾਤਰਾ ਦੀ ਸਫਲਤਾ ਵਾਸਤੇ ਅਰਦਾਸ ਕੀਤੀ ਗਈ। ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ 25 ਮਈ ਨੂੰ ਸਵੇਰੇ 9:30 ਵਜੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਵਾਸਤੇ ਖੋਲ੍ਹੇ ਜਾਣਗੇ। ਪੰਥਕ ਮਰਿਆਦਾ ਮੁਤਾਬਕ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਜਾਵੇਗਾ ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਅਰਦਾਸ ਹੋਵੇਗੀ।

Advertisement

ਯਾਤਰਾ ਵਾਸਤੇ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ

ਉੱਤਰਾਖੰਡ ਸਰਕਾਰ ਵੱਲੋਂ ਇਸ ਵਾਰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਵਾਸਤੇ ਪ੍ਰਤੀ ਦਿਨ 3500 ਸ਼ਰਧਾਲੂਆਂ ਨੂੰ ਹੀ ਜਾਣ ਦੀ ਆਗਿਆ ਦਿੱਤੀ ਗਈ ਹੈ। ਇਸ ਵੇਲੇ ਵਧੇਰੇ ਬਰਫ਼ ਹੋਣ ਕਾਰਨ ਯਾਤਰਾ ਦੇ ਪਹਿਲੇ 15 ਦਿਨਾਂ ਵਿੱਚ ਬਜ਼ੁਰਗਾਂ ਅਤੇ ਬੱਚਿਆਂ ਨੂੰ ਯਾਤਰਾ ਨਾ ਕਰਨ ਦਾ ਸੁਝਾਅ ਦਿੱਤਾ ਗਿਆ ਹੈ। ਸਰਕਾਰ ਵੱਲੋਂ ਯਾਤਰਾ ਵਾਸਤੇ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਕੀਤਾ ਗਿਆ ਹੈ।

Advertisement
Author Image

joginder kumar

View all posts

Advertisement
Advertisement
×