ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਘੱਗਰ ਬਰਾਂਚ ਨਹਿਰ ਵਿੱਚ ਪਾੜ ਪਿਆ

07:02 AM Jun 13, 2024 IST
ਘੱਗਰ ਬਰਾਂਚ ਨਹਿਰ ਵਿੱਚ ਪਿਆ ਪਾੜ।

ਰਮੇਸ ਭਾਰਦਵਾਜ
ਲਹਿਰਾਗਾਗਾ, 12 ਜੂਨ
ਸ਼ਹਿਰ ਨੇੜਿਓਂ ਲੰਘ ਰਹੀ ਘੱਗਰ ਬਰਾਂਚ ਨਹਿਰ ਵਿੱਚ ਪਾਣੀ ਜ਼ਿਆਦਾ ਛੱਡੇ ਜਾਣ ਕਾਰਨ ਸਵੇਰੇ ਨੌਂ ਵਜੇ ਦੇ ਕਰੀਬ 25 ਫੁੱਟ ਚੌੜਾ ਪਾੜ ਪੈ ਗਿਆ। ਜਾਣਕਾਰੀ ਅਨੁਸਾਰ ਨਹਿਰ ਵਿੱਚ ਪਾੜ ਪੈਣ ਦੀ ਸੂਚਨਾ ਮਿਲਦੇ ਹੀ ਪੁਲੀਸ ਇੰਸਪੈਕਟਰ ਰਣਬੀਰ ਸਿੰਘ ਦੀ ਅਗਵਾਈ ਵਿੱਚ ਟੀਮ ਅਤੇ ਨਹਿਰੀ ਵਿਭਾਗ ਦੇ ਐੱਸਡੀਓ ਗੁਰਜੀਤ ਸਿੰਘ ਦਿਆਲਪੁਰਾ, ਜੇਈ ਰਾਜਿਦਰ ਸਿੰਘ ਤੇ ਕਰਮਚਾਰੀ ਮੌਕੇ ’ਤੇ ਪਹੁੰਚ ਗਏ। ਇਸ ਮੌਕੇ ਨਹਿਰੀ ਵਿਭਾਗ ਦੇ ਐਕਸੀਅਨ ਨਵਰੀਤ ਸਿੰਘ ਘੁੰਮਣ ਵੀ ਮੌਕੇ ’ਤੇ ਪਹੁੰਚੇ, ਜਿਨ੍ਹਾਂ ਅੱਗੇ ਨਹਿਰ ਵਿਚ ਪਾਣੀ ਘਟਾਉਣ ਲਈ ਕਿਹਾ ਪਰ ਪਾਣੀ ਵਿਚ ਅਜੇ ਤੱਕ ਨਹੀਂ ਘਟਿਆ ਕਿਉਂਕਿ ਝੋਨੇ ਦੀ ਲੁਆਈ ਦਾ ਸੀਜ਼ਨ ਸ਼ੁਰੂ ਹੋਣ ਕਰਕੇ ਵਿਭਾਗ ਵੱਲੋਂ ਨਹਿਰਾਂ ਵਿੱਚ ਪਾਣੀ ਵੱਧ ਛੱਡਿਆ ਜਾ ਰਿਹਾ ਹੈ। ਐੱਸਡੀਓ ਗੁਰਜੀਤ ਸਿੰਘ ਨੇ ਦੱਸਿਆ ਕਿ ਨਹਿਰ ਵਿਚ ਪਾੜ ਪੂਰਨ ਲਈ 40-50 ਨਹਿਰੀ ਕਰਮਚਾਰੀ ਅਤੇ ਮਨਰੇਗਾ ਵਰਕਰ ਲੱਗੇ ਹੋਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਘੱਗਰ ਬਰਾਂਚ ਨਹਿਰ ਵਿਚ ਪਏ ਪਾੜ ਨੂੰ ਪੂਰਨ ਲਈ ਸ਼ਾਮ ਤੱਕ ਦਾ ਸਮਾਂ ਲੱਗ ਸਕਦਾ ਹੈ। ਅਧਿਕਾਰੀਆਂ ਅਨੁਸਾਰ ਲਹਿਰਾਗਾਗਾ ਦੇ ਪਾੜ ਨਾਲ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਕਿਉਂਕਿ ਸਾਰਾ ਪਾਣੀ ਖੇਤਾਂ ਦੀ ਬਜਾਏ ਨਹਿਰੀ ਵਿਭਾਗ ਦੇ ਖਤਾਨਾਂ ਵਿਚ ਭਰਕੇ ਖੜ੍ਹ ਗਿਆ। ਜ਼ਿਕਰਯੋਗ ਹੈ ਕਿ ਪੱਕੀ ਘੱਗਰ ਬਰਾਂਚ ਨਹਿਰ ਵਿਚ ਪਾਣੀ ਕਿਨਾਰੇ ਤੋਂ ਟੱਪਣ ਅਤੇ ਕਿਨਾਰੇ ਬਹੁਤ ਥਾਵਾਂ ਤੋਂ ਕਮਜ਼ੋਰ ਹੋਣ ਕਾਰਨ ਪਾੜ ਪੈਣ ਦਾ ਖ਼ਦਸ਼ਾ ਹਰ ਸਮੇਂ ਬਣਿਆ ਰਹਿੰਦਾ ਹੈ। ਇਸ ਦੌਰਾਨ ਸਥਾਨਕ ਲੋਕਾਂ ਨੇ ਮੰਗ ਕੀਤੀ ਕਿ ਨਹਿਰ ਦੀਆਂ ਪੱਟੜੀਆਂ ਮਜ਼ਬੂਤ ਕੀਤੀਆਂ ਜਾਣ। ਦੂਜੇ ਪਾਸੇ ਖਬਰ ਲਿਖੇ ਜਾਣ ਤੱਕ ਪਾੜ ਪੂਰਿਆ ਨਹੀਂ ਸੀ ਗਿਆ।

Advertisement

Advertisement
Advertisement