ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੜਕੀ ਨੇ ਸਾਥੀਆਂ ਨਾਲ ਮਿਲ ਕੇ ਨਕਦੀ ਲੁੱਟੀ

10:18 AM May 31, 2024 IST

ਪੱਤਰ ਪ੍ਰੇਰਕ
ਯਮੁਨਾਨਗਰ, 30 ਮਈ
ਜ਼ਿਲ੍ਹੇ ਵਿੱਚ ਕੁੱਟਮਾਰ ਅਤੇ ਲੁੱਟ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਤੋਂ ਪਹਿਲਾਂ ਲੜਕਿਆਂ ਵੱਲੋਂ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਸੀ ਪਰ ਹੁਣ ਲੜਕੀਆਂ ਵੀ ਅਜਿਹੀਆਂ ਵਾਰਦਾਤਾਂ ਕਰ ਰਹੀਆਂ ਹਨ। ਮਾਮਲਾ ਸ਼ਹਿਰ ਦੇ ਕਮਾਨੀ ਚੌਕ ਦਾ ਹੈ, ਜਿੱਥੇ ਇੱਕ ਲੜਕੀ ਨੇ ਚਾਰ ਹੋਰ ਸਾਥੀ ਲੜਕਿਆਂ ਨਾਲ ਮਿਲ ਕੇ ਭੂਰੀਆ ਕਲੋਨੀ ਦੇ ਰਹਿਣ ਵਾਲੇ ਵਕੀਲ ਸਿੰਘ ਦਾ ਮੋਟਰਸਾਈਕਲ ਰੋਕ ਕੇ ਉਸ ਤੋਂ 42 ਹਜ਼ਾਰ ਰੁਪਏ ਅਤੇ ਇੱਕ ਮੋਬਾਈਲ ਖੋਹ ਲਿਆ। ਪੁਲੀਸ ਨੇ ਜਾਂਚ ਤੋਂ ਬਾਅਦ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਵਕੀਲ ਸਿੰਘ ਵਾਸੀ ਭੂਰੀਆ ਕਲੋਨੀ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਰਾਤ 10 ਵਜੇ ਮੋਟਰਸਾਈਕਲ ’ਤੇ ਸਬਜ਼ੀ ਮੰਡੀ ਜਾ ਰਿਹਾ ਸੀ। ਜਦੋਂ ਉਹ ਕਮਾਨੀ ਚੌਕ ਸਥਿਤ ਟਰੈਫਿਕ ਚੌਕੀ ਨੇੜੇ ਪੁੱਜਾ ਤਾਂ ਇੱਕ ਲੜਕੀ ਜਿਸ ਦੇ ਹੱਥ ਵਿੱਚ ਡੰਡਾ ਸੀ, ਨੇ ਉਸ ਨੂੰ ਰੋਕ ਲਿਆ। ਇਸ ਤੋਂ ਬਾਅਦ ਚਾਰ ਹੋਰ ਲੜਕੇ ਵੀ ਉਥੇ ਆ ਗਏ । ਉਨ੍ਹਾਂ ਨੇ ਮਿਲ ਕੇ ਉਸ ਨੂੰ ਹੇਠਾਂ ਸੁੱਟ ਲਿਆ ਅਤੇ ਉਸ ਦੀ ਜੇਬ ਵਿੱਚੋਂ 42 ਹਜ਼ਾਰ ਰੁਪਏ ਅਤੇ ਮੋਬਾਈਲ ਖੋਹ ਲਿਆ। ਜਦੋਂ ਉਸ ਨੇ ਰੌਲਾ ਪਾਇਆ ਤਾਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਪੁਲੀਸ ਨੇ ਇੱਕ ਅਣਪਛਾਤੀ ਲੜਕੀ ਅਤੇ ਚਾਰ ਲੜਕਿਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲੀਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਛੇਤੀ ਕਾਬੂ ਕਰ ਲਿਆ ਜਾਵੇਗਾ।

Advertisement

Advertisement