For the best experience, open
https://m.punjabitribuneonline.com
on your mobile browser.
Advertisement

ਕਾਰ ਦੀ ਲਪੇਟ ਵਿੱਚ ਆਉਣ ਕਾਰਨ ਲੜਕੀ ਦੀ ਮੌਤ

07:50 AM Apr 15, 2024 IST
ਕਾਰ ਦੀ ਲਪੇਟ ਵਿੱਚ ਆਉਣ ਕਾਰਨ ਲੜਕੀ ਦੀ ਮੌਤ
Advertisement

ਪੱਤਰ ਪ੍ਰੇਰਕ
ਡਕਾਲਾ, 14 ਅਪਰੈਲ
ਇੱਥੋਂ ਨੇੜਲੇ ਪਿੰਡ ਪੰਜੋਲਾ ਦੀ 13 ਸਾਲ ਦੀ ਦੀਪਿਕਾ ਸ਼ਰਮਾ ਪੁੱਤਰੀ ਲਖਵਿੰਦਰ ਸਿੰਘ ਨੂੰ ਪਿਛਲੇ ਦਿਨੀਂ ਕਾਰ ਨੇ ਆਪਣੀ ਲਪੇਟ ਵਿੱਚ ਲੈ ਲਿਆ ਸੀ। ਗੰਭੀਰ ਜ਼ਖ਼ਮੀ ਲੜਕੀ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਲੰਘੇ ਕੱਲ੍ਹ ਉਸ ਦੀ ਮੌਤ ਹੋ ਗਈ। ਲੰਘੀ ਸ਼ਾਮ ਲੜਕੀ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਸਬੰਧਿਤ ਪੁਲੀਸ ਨੇ ਕਾਰ ਡਰਾਈਵਰ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement
Author Image

Advertisement
Advertisement
×