ਹਾਦਸੇ ਵਿੱਚ ਬੱਚੀ ਦੀ ਮੌਤ
07:21 AM Feb 13, 2024 IST
Advertisement
ਪੱਤਰ ਪ੍ਰੇਰਕ
ਮੋਰਿੰਡਾ, 12 ਫਰਵਰੀ
ਸੜਕ ਹਾਦਸੇ ਵਿੱਚ ਇੱਕ ਲੜਕੀ ਦੀ ਸੱਟਾਂ ਲੱਗਣ ਕਰਨ ਮੌਤ ਹੋ ਗਈ। ਉਹ ਆਪਣੇ ਘਰ ਨੇੜੇ ਸਥਿਤ ਇੱਕ ਦੁਕਾਨ ਤੋਂ ਘਰੇਲੂ ਸਾਮਾਨ ਲੈ ਕੇ ਘਰ ਵਾਪਸ ਆ ਰਹੀ ਸੀ। ਐੱਸਐੱਚਓ ਮੋਰਿੰਡਾ ਸ਼ਹਿਰੀ ਇੰਸਪੈਕਟਰ ਸੁਨੀਲ ਕੁਮਾਰ ਨੇ ਦੱਸਿਆ ਕਿ ਸੰਜੀਵ ਕੁਮਾਰ ਪੁੱਤਰ ਦਵਿੰਦਰ ਸਿੰਘ ਵਾਸੀ ਮੋਰਿੰਡਾ ਰੋਪੜ ਸੜਕ ਤੇ ਪੈਂਦੇ ਰੰਗੀਆਂ ਮੋੜ ਨੇ ਪੁਲੀਸ ਨੂੰ ਲਿਖਵਾਏ ਬਿਆਨ ਵਿੱਚ ਦੱਸਿਆ ਕਿ ਉਸ ਦੀ ਅੱਠ ਸਾਲਾ ਧੀ ਲੱਛਮੀ, ਉਸ ਦੇ ਘਰ ਨੇੜੇ ਸਥਿਤ ਦੁਕਾਨ ਤੋਂ ਘਰੇਲੂ ਸਾਮਾਨ ਲਿਆਉਣ ਲਈ ਗਈ ਸੀ। ਉਹ ਜਦੋਂ ਸਾਮਾਨ ਲੈ ਕੇ ਘਰ ਵਾਪਸ ਆ ਰਹੀ ਸੀ ਤਾਂ ਮੋਰਿੰਡਾ ਵੱਲੋਂ ਆ ਰਹੇ ਅਣਪਛਾਤੇ ਵਾਹਨ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਲੱਛਮੀ ਦੇ ਗੰਭੀਰ ਸੱਟਾਂ ਲੱਗੀਆਂ ਤੇ ਉਸ ਨੂੰ ਦੁਕਾਨਦਾਰਾਂ ਵੱਲੋਂ ਸਰਕਾਰੀ ਸਿਵਲ ਹਸਪਤਾਲ ਮੋਰਿੰਡਾ ਵਿੱਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
Advertisement
Advertisement
Advertisement