ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਦਿਆਰਥਣਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ

07:15 AM Mar 29, 2024 IST
ਮਾਤਾ ਸੁੰਦਰੀ ਕਾਲਜ ਵਿੱਚ ਵਿਦਿਆਰਥਣਾਂ ਨੂੰ ਜਾਗਰੂਕ ਕਰਦੇ ਹੋਏ ਅਧਿਕਾਰੀ।

ਮਾਨਸਾ: ਜ਼ਿਲ੍ਹਾ ਚੋਣ ਅਫ਼ਸਰ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਮਾਤਾ ਸੁੰਦਰੀ ਗਰਲਜ਼ ਕਾਲਜ ਮਾਨਸਾ ਵਿਖੇ ਸਵੀਪ ਨੋਡਲ ਅਧਿਕਾਰੀਆਂ ਦੁਆਰਾ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਸਵੀਪ ਨੋਡਲ ਅਫ਼ਸਰ ਜਗਜੀਵਨ ਸਿੰਘ ਆਲੀਕੇ ਨੇ ਨੌਜਵਾਨਾਂ ਅਤੇ ਹੋਰ ਵੋਟਰਾਂ ਨੂੰ ਲੋਕ ਸਭਾ ਚੋਣਾਂ ਵਿਚ ਵੱਧ ਤੋਂ ਵੱਧ ਮਤਦਾਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਵੀਪ ਮੁਹਿੰਮ ਤਹਿਤ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਨੂੰ ਬਿਨਾਂ ਕਿਸੇ ਡਰ ਤੋਂ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਸਹਾਇਕ ਨੋਡਲ ਅਫ਼ਸਰ ਸਵੀਪ ਨਿਰੰਜਣ ਸਿੰਘ ਅੱਕਾਂਵਾਲੀ ਨੇ ਦੱਸਿਆ ਕਿ ਬੂਥ ’ਤੇ ਪਹੁੰਚ ਕੇ ਵੋਟਰਾਂ ਨੇ ਲੋਕ ਸਭਾ ਚੋਣਾਂ ਦੀ ਸਮਾਂ ਸੂਚੀ ਅਤੇ ਵੋਟਿੰਗ ਪ੍ਰਣਾਲੀ ਬਾਰੇ ਲੋੜੀਂਦੀ ਜਾਣਕਾਰੀ ਹਾਸਲ ਕੀਤੀ। -ਪੱਤਰ ਪ੍ਰੇਰਕ

Advertisement

Advertisement
Advertisement