For the best experience, open
https://m.punjabitribuneonline.com
on your mobile browser.
Advertisement

ਚੌਥੀ ਮੰਜ਼ਿਲ ਤੋਂ ਡਿੱਗ ਕੇ ਲੜਕੀ ਜ਼ਖ਼ਮੀ

11:22 AM Oct 19, 2024 IST
ਚੌਥੀ ਮੰਜ਼ਿਲ ਤੋਂ ਡਿੱਗ ਕੇ ਲੜਕੀ ਜ਼ਖ਼ਮੀ
Advertisement

ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 18 ਅਕਤੂਬਰ
ਇਥੋਂ ਦੇ ਵੀਆਈਪੀ ਰੋਡ ’ਤੇ ਪੁਲੀਸ ਦੇ ਛਾਪੇ ਤੋਂ ਘਬਰਾ ਕੇ ਚੰਡੀਗੜ੍ਹ ਸਿਟੀ ਸੈਂਟਰ ਦੀ ਚੌਥੀ ਮੰਜ਼ਿਲ ’ਤੇ ਚੱਲ ਰਹੇ ਸਪਾ ਸੈਂਟਰ ਵਿੱਚ ਕੰਮ ਕਰਦੀ ਕੁੜੀ ਘਬਰਾ ਕੇ ਹੇਠਾਂ ਡਿੱਗ ਗਈ। ਇਸ ਹਾਦਸੇ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਈ ਹੈ। ਉਸ ਨੂੰ ਜ਼ਖ਼ਮੀ ਹਾਲਾਤ ’ਚ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਲੜਕੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਪੁਲੀਸ ਨੂੰ ਸੂਚਨਾ ਮਿਲੀ ਸੀ ਉਕਤ ਵਪਾਰਕ ਸੈਂਟਰ ਵਿੱਚ ਇੱਕ ਨਾਜਾਇਜ਼ ਸਪਾ ਸੈਂਟਰ ਵਿੱਚ ਦੇਹ ਵਪਾਰ ਦਾ ਕਥਿਤ ਧੰਦਾ ਚੱਲ ਰਿਹਾ ਹੈ। ਪੁਲੀਸ ਨੇ ਛਾਪਾ ਮਾਰ ਕੇ ਕੁੱਝ ਜਣਿਆਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਘਬਰਾ ਕੇ ਭੱਜਣ ਦੀ ਕੋਸ਼ਿਸ਼ ਕਰਦਿਆਂ ਲੜਕੀ ਚੌਥੀ ਮੰਜ਼ਿਲ ਤੋਂ ਹੇਠਾਂ ਡਿੱਗ ਗਈ। ਥਾਣਾ ਮੁਖੀ ਜਸਕੰਵਲ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Advertisement

ਸਾਬਕਾ ਮੁੱਖ ਮੰਤਰੀ ਵੱਲੋਂ ਸਰਪੰਚਾਂ ਤੇ ਪੰਚਾਂ ਦਾ ਸਨਮਾਨ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਕਿ ਸ੍ਰੀ ਚਮਕੌਰ ਸਾਹਿਬ ਹਲਕੇ ਵਿੱਚ 80 ਫੀਸਦੀ ਕਾਂਗਰਸੀ ਸਮਰਥਨ ਵਾਲੀਆਂ ਪੰਚਾਇਤਾਂ ਚੁਣੀਆਂ ਗਈਆਂ ਹਨ ਜਿਸ ਲਈ ਉਹ ਹਲਕੇ ਦੇ ਵੋਟਰਾਂ ਦੇ ਰਿਣੀ ਹਨ। ਸਾਬਕਾ ਮੁੱਖ ਮੰਤਰੀ ਚੰਨੀ ਨੇ ਆਪਣੀ ਮੋਰਿੰਡਾ ਸਥਿਤ ਰਿਹਾਇਸ਼ ’ਤੇ ਹਲਕੇ ਦੇ ਚਾਰ ਦਰਜਨ ਤੋਂ ਵੱਧ ਪਿੰਡਾਂ ਦੀਆਂ ਪੰਚਾਇਤਾਂ ਦੇ ਪੰਚਾਂ ਅਤੇ ਸਰਪੰਚਾਂ ਦਾ ਸਨਮਾਨ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਚੰਨੀ ਨੇ ਕਿਹਾ ਕਿ ਆਪਣੇ ਮੁੱਖ ਮੰਤਰੀ ਕਾਰਜਕਾਲ ਦੌਰਾਨ ਉਨ੍ਹਾਂ ਵੱਲੋਂ ਵੱਡੀਆਂ ਗਰਾਂਟਾਂ ਪਿੰਡਾਂ ਦੇ ਵਿਕਾਸ ਲਈ ਜਾਰੀ ਕੀਤੀਆਂ ਗਈਆਂ ਸਨ ਜਦਕਿ ‘ਆਪ’ ਸਰਕਾਰ ਦੇ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਪਿੰਡਾਂ ਦੇ ਵਿਕਾਸ ਲਈ ਕੋਈ ਪੈਸਾ ਜਾਰੀ ਨਹੀਂ ਕੀਤਾ ਗਿਆ। ਚੰਨੀ ਨੇ ਕਿਹਾ ਕਿ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਹਾਲੇ ਦੋ ਸਾਲਾਂ ਲਈ ਹੋਰ ਮੌਜੂਦਾ ਸਰਕਾਰ ਨਾਲ ਹੀ ਕੰਮ ਕਰਨਗੀਆਂ ਪਰ 2027 ਦੀਆਂ ਵਿਧਾਨ ਸਭਾ ਚੋਣਾਂ ਉਪਰੰਤ ਬਣਨ ਵਾਲੀ ਕਾਂਗਰਸ ਸਰਕਾਰ ਤੋਂ ਬਾਅਦ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਹੋਰ ਗਰਾਂਟਾਂ ਦਿੱਤੀਆਂ ਜਾਣਗੀਆਂ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਵੀ ਸ਼ਹਿਰਾਂ ਵਾਂਗ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਇਸ ਮੌਕੇ ਕਾਂਗਰਸ ਦੇ ਬਲਾਕ ਪ੍ਰਧਾਨ ਦਰਸ਼ਨ ਸਿੰਘ ਸੰਧੂ, ਸੀਨੀਅਰ ਕਾਂਗਰਸੀ ਆਗੂ ਹਰਪਾਲ ਸਿੰਘ ਬਮਨਾੜਾ, ਗੁਰਮੇਲ ਸਿੰਘ ਚਤਾਮਲਾ, ਪਨਗਰੇਨ ਦੇ ਸਾਬਕਾ ਚੇਅਰਮੈਨ ਬੰਤ ਸਿੰਘ ਕਲਾਰਾ, ਸਰਪੰਚ ਅੰਜਾ ਧਨੌਰੀ ਅਤੇ ਸਾਬਕਾ ਓਐਸਡੀ ਸੰਨ ਦੱਤ ਵੀ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement