ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਆਹ ਤੋਂ ਇਨਕਾਰ ਕਰਨ ’ਤੇ ਲੜਕੀ ਨੂੰ ਅੱਗ ਲਾਈ

08:23 AM Aug 31, 2024 IST

ਜੋਗਿੰਦਰ ਸਿੰਘ ਓਬਰਾਏ
ਖੰਨਾ, 30 ਅਗਸਤ
ਇੱਥੋਂ ਦੇ ਸਮਰਾਲਾ ਰੋਡ ਸਥਿਤ ਪੰਜਾਬੀ ਬਾਗ ਇਲਾਕੇ ਵਿੱਚ ਵਿਆਹ ਕਰਵਾਉਣ ਤੋਂ ਇਨਕਾਰ ਕਰਨ ’ਤੇ ਨੌਜਵਾਨ ਨੇ ਪ੍ਰੇਮਿਕਾ ਨੂੰ ਅੱਗ ਲਾ ਦਿੱਤੀ। ਮੁਲਜ਼ਮ ਦੀ ਪਛਾਣ ਹਰਸ਼ਪ੍ਰੀਤ ਸਿੰਘ ਵਜੋਂ ਹੋਈ ਹੈ। ਇਸ ਘਟਨਾ ਸਬੰਧੀ ਸਿਟੀ ਪੁਲੀਸ ਨੇ ਪੀੜਤ ਲੜਕੀ ਦੀ ਸ਼ਿਕਾਇਤ ’ਤੇ ਹਰਸ਼ਪ੍ਰੀਤ ਸਿੰਘ ਖਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਆਰੰਭ ਦਿੱਤੀ ਹੈ। ਹਸਪਤਾਲ ਵਿੱਚ ਜ਼ੇਰੇ ਇਲਾਜ ਲੜਕੀ ਨੇ ਦੱਸਿਆ ਕਿ ਉਹ ਲੁਧਿਆਣਾ ਦੇ ਹਸਪਤਾਲ ਵਿੱਚ ਨਰਸ ਹੈ। ਉਸ ਦੀ ਪੰਜ ਸਾਲ ਪਹਿਲਾਂ ਹਰਸ਼ਪ੍ਰੀਤ ਸਿੰਘ ਨਾਲ ਦੋਸਤੀ ਹੋਈ ਸੀ ਅਤੇ ਉਸ ਦਾ ਉਸ ਦੇ ਘਰ ਆਉਣਾ-ਜਾਣਾ ਵੀ ਸੀ ਪਰ ਬਾਅਦ ਵਿੱਚ ਪਤਾ ਲੱਗਿਆ ਕਿ ਉਹ ਨਸ਼ੇ ਕਰਨ ਦਾ ਆਦੀ ਹੈ, ਜਿਸ ਕਾਰਨ ਉਸ ਨੇ ਹਰਸ਼ਪ੍ਰੀਤ ਨੂੰ ਮਿਲਣਾ ਘੱਟ ਕਰ ਦਿੱਤਾ ਪਰ ਉਹ ਵਿਆਹ ਲਈ ਦਬਾਅ ਪਾਉਂਦਾ ਰਿਹਾ ਅਤੇ ਪ੍ਰੇਸ਼ਾਨ ਕਰਨ ਲੱਗ ਪਿਆ। ਹਰਸ਼ਪ੍ਰੀਤ ਨੇ ਉਸ ਨੂੰ ਪੰਜਾਬੀ ਬਾਗ ਸਥਿਤ ਆਪਣੇ ਘਰ ਬੁਲਾਇਆ, ਜਿੱਥੇ ਉਸ ਨੂੰ ਮਾਰਨ ਦੀ ਨੀਅਤ ਨਾਲ ਮੋਟਰਸਾਈਕਲ ਦੀ ਟੈਂਕੀ ਵਿੱਚੋਂ ਪੈਟਰੋਲ ਕੱਢ ਕੇ ਉਸ ’ਤੇ ਛਿੜਕ ਦਿੱਤਾ ਅਤੇ ਲਾਈਟਰ ਨਾਲ ਅੱਗ ਲਾ ਦਿੱਤੀ। ਉਸ ਨੇ ਆਪਣੇ ’ਤੇ ਕੰਬਲ ਪਾ ਕੇ ਅੱਗ ਬੁਝਾਈ। ਇਸ ਦੇ ਬਾਵਜੂਦ ਉਸ ਦਾ ਸਰੀਰ ਕਾਫ਼ੀ ਝੁਲਸ ਗਿਆ ਫ਼ਿਰ ਉਸ ਨੇ 108 ਐਂਬੂਲੈਂਸ ਨੂੰ ਫੋਨ ਕੀਤਾ।
ਪੀੜਤ ਲੜਕੀ ਨੇ ਦੱਸਿਆ ਕਿ ਇਸ ਦੌਰਾਨ ਹਰਸ਼ਪ੍ਰੀਤ ਨੇ ਡਰ ਕਾਰਨ ਖੁਦ ਨੂੰ ਵੀ ਅੱਗ ਲਗਾ ਲਈ। ਐਂਬੂਲੈਂਸ ਨੇ ਦੋਵਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ, ਜਿਨ੍ਹਾਂ ਮੁੱਢਲੀ ਸਹਾਇਤਾ ਉਪਰੰਤ ਉਨ੍ਹਾਂ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਹਾਕਮ ਸਿੰਘ ਨੇ ਦੱਸਿਆ ਕਿ ਹਰਸ਼ਪ੍ਰੀਤ ਸਿੰਘ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

Advertisement

Advertisement