ਲੜਕੀਆਂ ਨੇ ਬਾਜ਼ੀ ਮਾਰੀ
ਰਵੇਲ ਸਿੰਘ ਭਿੰਡਰ
ਪਟਿਆਲਾ, 28 ਜੁਲਾਈ
ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ’ਚ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ’ਚ ਚੱਲ ਰਹੇ ਸ਼ਬਦ ਗਾਇਨ ਮੁਕਾਬਲਿਆਂ ਦੇ ਜ਼ਿਲ੍ਹਾ ਪੱਧਰ ਦੇ ਮੁਕਾਬਲਿਆਂ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਇਸ ਤਹਿਤ ਸਾਰੇ ਹੀ ਵਰਗਾਂ ’ਚ ਲੜਕੀਆਂ ਦਾ ਦਬਦਬਾ ਰਿਹਾ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਹਰਿੰਦਰ ਕੌਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਇੰਜ. ਅਮਰਜੀਤ ਸਿੰਘ ਨੇ ਦੱਸਿਆ ਕਿ ਇਸ ਤੋਂ ਬਾਅਦ ਜ਼ਿਲ੍ਹਾ ਪੱਧਰ ਦੇ ਜੇਤੂਆਂ ’ਚੋਂ ਸਿਖਰਲੇ ਦੋ-ਦੋ ਪ੍ਰਤੀਯੋਗੀ ਰਾਜ ਪੱਧਰੀ ਸ਼ਬਦ ਗਾਇਨ ਮੁਕਾਬਲਿਆਂ ’ਚ ਹਿੱਸਾ ਲੈਣਗੇ। ਪ੍ਰਾਇਮਰੀ ਵਰਗ ’ਚ ਸੁਨੀਤਾ ਸਰਕਾਰੀ ਪ੍ਰਾਇਮਰੀ ਸਕੂਲ ਪਹਿਰ ਖੁਰਦ (ਬਲਾਕ ਰਾਜਪੁਰਾ-2) ਪਹਿਲੇ ਤੇ ਜੈਸਮੀਨ ਕੌਰ ਸਰਕਾਰੀ ਪ੍ਰਾਇਮਰੀ ਸਕੂਲ ਖਾਕਟਾ ਕਲਾਂ (ਬਲਾਕ ਭੁਨਰਹੇੜੀ-2) ਦੂਸਰੇ ਸਥਾਨ ’ਤੇ ਰਹੀ। ਮਿਡਲ ਵਰਗ ’ਚ ਹਰਮਨਜੋਤ ਕੌਰ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਮਾਡਲ ਟਾਊਨ ਪਹਿਲੇ ਤੇ ਜਸ਼ਨ ਸਰਕਾਰੀ ਹਾਈ ਸਕੂਲ ਬਿਰੜਵਾਲ ਦੂਸਰੇ ਸਥਾਨ ’ਤੇ ਰਹੀ। ਸੈਕੰਡਰੀ ਵਰਗ ’ਚ ਕੰਵਲਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੀਲਖਾਨਾ ਪਟਿਆਲਾ ਪਹਿਲੇ ’ਤੇ, ਇਸ਼ਨੂਰ ਕੌਰ ਭਾਈ ਕਾਹਨ ਸਿੰਘ ਨਾਭਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਨਾਭਾ ਦੂਸਰੇ ਸਥਾਨ ’ਤੇ ਰਹੀ।