ਰਿਸ਼ਤੇ ਤੋਂ ਇਨਕਾਰ ਕਰਨ ’ਤੇ ਲੜਕੀ ਦੀ ਮਾਂ ਦੀ ਗੋਲੀਆਂ ਮਾਰ ਕੇ ਹੱਤਿਆ
07:37 AM Nov 12, 2023 IST
ਪੱਤਰ ਪ੍ਰੇਰਕ
ਰਈਆ, 11 ਨਵੰਬਰ
ਪਿੰਡ ਸਠਿਆਲਾ ਵਿਚ ਅੱਜ ਪਿੰਡ ਦੇ ਹੀ ਇਕ ਨੌਜਵਾਨ ਨੇ ਘਰ ਅੰਦਰ ਦਾਖ਼ਲ ਹੋ ਕੇ ਗੋਲੀਆਂ ਮਾਰ ਕੇ ਇਕ ਔਰਤ ਦੀ ਹੱਤਿਆ ਕਰ ਦਿੱਤੀ। ਇਸ ਔਰਤ ਨੇ ਨੌਜਵਾਨ ਦੇ ਰਿਸ਼ਤੇ ਲਈ ਹਾਮੀ ਭਰਨ ਤੋਂ ਇਨਕਾਰ ਕਰ ਦਿੱਤਾ ਸੀ। ਡੀਐੱਸਪੀ ਬਾਬਾ ਬਕਾਲਾ ਸੁਖਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੀ ਸ਼ਨਾਖ਼ਤ ਪਰਮਜੀਤ ਕੌਰ ਪਤਨੀ ਅਮਰਜੀਤ ਸਿੰਘ ਵਜੋਂ ਹੋਈ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਸ ਨੌਜਵਾਨ ਵੱਲੋਂ ਪਰਮਜੀਤ ਦੀ ਲੜਕੀ ਦਾ ਰਿਸ਼ਤਾ ਕਰਨ ਲਈ ਦਬਾਅ ਪਾਇਆ ਜਾ ਰਿਹਾ ਸੀ ਪਰ ਔਰਤ ਵਲੋਂ ਇਨਕਾਰ ਕਰਨ ’ਤੇ ਨੌਜਵਾਨ ਨੇ ਉਸ ਦੀ ਹੱਤਿਆ ਕਰ ਦਿੱਤੀ।
Advertisement
Advertisement