ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਸਵੀਂ ’ਚ ਕੁੜੀਆਂ ਨੇ ਬਾਜ਼ੀ ਮਾਰੀ

06:50 AM Apr 19, 2024 IST
ਆਦਿਤੀ, ਅਲੀਸ਼ਾ ਸ਼ਰਮਾ, ਕਰਮਨਪ੍ਰੀਤ ਕੌਰ

ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 18 ਅਪਰੈਲ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ ਵਿੱਚ ਲਈ ਦਸਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਗਿਆ। ਇਸ ਵਾਰ ਵੀ ਕੁੜੀਆਂ ਨੇ ਬਾਜ਼ੀ ਮਾਰ ਕੇ ਮੁੰਡਿਆਂ ਨੂੰ ਪਛਾੜ ਦਿੱਤਾ ਹੈ। ਪਹਿਲੀਆਂ ਤਿੰਨ ਪੁਜ਼ੀਸ਼ਨਾਂ ਲੜਕੀਆਂ ਨੇ ਹਾਸਲ ਕੀਤੀਆਂ ਹਨ। ਵਾਈਸ ਚੇਅਰਮੈਨ ਡਾ. ਪ੍ਰੇਮ ਕੁਮਾਰ ਵੱਲੋਂ ਜਾਰੀ 316 ਵਿਦਿਆਰਥੀਆਂ ਦੀ ਮੈਰਿਟ ਸੂਚੀ ਮੁਤਾਬਕ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ (ਲੁਧਿਆਣਾ) ਦੀ ਵਿਦਿਆਰਥਣ ਆਦਿਤੀ ਪੁੱਤਰੀ ਅਜੈ ਕੁਮਾਰ ਸਿੰਘ ਨੇ ਕੁੱਲ 650/650 (100 ਫੀਸਦੀ) ਅੰਕ ਲੈ ਕੇ ਪੰਜਾਬ ਭਰ ’ਚੋਂ ਪਹਿਲਾਂ ਸਥਾਨ ਹਾਸਲ ਕੀਤਾ ਹੈ। ਆਦਿੱਤੀ ਖੇਡ ਕੋਟੇ ਦੇ ਵਾਧੂ ਅੰਕ ਲੈ ਕੇ ਇਸ ਮੁਕਾਮ ’ਤੇ ਪਹੁੰਚੀ ਹੈ।

Advertisement

ਪੰਜਾਬ ਭਰ ’ਚੋਂ ਪਹਿਲੇ ਤੇ ਦੂਜੇ ਸਥਾਨ ’ਤੇ ਆਈਆਂ ਆਦਿਤੀ (ਖੱਬੇ) ਤੇ ਅਲੀਸ਼ਾ ਸ਼ਰਮਾ (ਸੱਜੇ) ਸਾਥੀ ਵਿਦਿਆਰਥਣਾਂ ਨਾਲ ਖੁਸ਼ੀ ਮਨਾਉਂਦੀਆਂ ਹੋਈਆਂ। -ਫੋਟੋ: ਹਿਮਾਂਸ਼ੂ ਮਹਾਜਨ

ਇਸੇ ਸਕੂਲ ਦੀ ਅਲੀਸ਼ਾ ਸ਼ਰਮਾ ਪੁੱਤਰੀ ਮਹਿੰਦਰ ਸ਼ਰਮਾ ਨੇ 650/645 ਅੰਕ ਲੈ ਕੇ ਦੂਜਾ ਅਤੇ ਅੰਬਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਵਾਂ ਤਨੈਲ ਤਹਿਸੀਲ ਬਾਬਾ ਬਕਾਲਾ (ਅੰਮ੍ਰਿਤਸਰ) ਦੀ ਵਿਦਿਆਰਥਣ ਕਰਮਨਪ੍ਰੀਤ ਕੌਰ ਪੁੱਤਰੀ ਜਗਰੂਪ ਸਿੰਘ ਨੇ 650/645 ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਦੋਵਾਂ ਦੀ ਪਾਸ ਪ੍ਰਤੀਸ਼ਤਤਾ 99.23 ਫ਼ੀਸਦੀ ਬਣਦੀ ਹੈ। ਦੋਵਾਂ ਵੱਲੋਂ ਬਰਾਬਰ ਅੰਕ ਲੈਣ ਕਾਰਨ ਬੋਰਡ ਨੇ ਉਮਰ ਹੱਦ ਨੂੰ ਆਧਾਰ ਬਣਾ ਕੇ ਉਨ੍ਹਾਂ ਦਾ ਨਤੀਜਾ ਐਲਾਨਿਆ ਹੈ। ਬੀਸੀਐੱਮ ਸੀਨੀਅਰ ਸੈਕੰਡਰੀ ਸਕੂਲ, ਐੱਚਐੱਮ 150, ਜਮਾਲਪੁਰ ਕਾਲੋਨੀ (ਲੁਧਿਆਣਾ) ਦੀ ਸੁਹਾਨੀ ਚੌਹਾਨ ਪੁੱਤਰੀ ਲਲਿਤ ਚੌਹਾਨ ਨੇ 650\/643 ਅੰਕ ਲੈ ਕੇ ਚੌਥਾ ਅਤੇ ਇਸੇ ਸਕੂਲ ਦੇ ਸੌਰਵ ਜਿੰਦਲ ਪੁੱਤਰ ਅਮਿਤ ਜਿੰਦਲ ਨੇ 650\/642 ਅੰਕ ਲੈ ਕੇ ਪੰਜਵਾਂ ਸਥਾਨ ਹਾਸਲ ਕੀਤਾ ਹੈ। ਪੰਜਾਬ ਵਿੱਚ ਕੁੱਲ 2 ਲੱਖ 81 ਹਜ਼ਾਰ 98 ਰੈਗੂਲਰ ਵਿਦਿਆਰਥੀ ਦਸਵੀਂ ਦੀ ਪ੍ਰੀਖਿਆ ਵਿੱਚ ਅਪੀਅਰ ਹੋਏ ਸਨ, ਜਿਨ੍ਹਾਂ ’ਚੋਂ 2 ਲੱਖ 73 ਹਜ਼ਾਰ ਅਤੇ 348 ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋਏ ਹਨ, ਜਦੋਂਕਿ 7166 ਵਿਦਿਆਰਥੀਆਂ ਦੀ ਰੀਅਪੀਅਰ ਆਈ ਹੈ। ਕੁੱਝ ਕਾਰਨਾਂ ਕਰਕੇ ਕਰੀਬ 190 ਬੱਚਿਆਂ ਦਾ ਨਤੀਜਾ ਰੋਕਿਆ ਗਿਆ ਹੈ ਅਤੇ 394 ਵਿਦਿਆਰਥੀਆਂ ਦਾ ਨਤੀਜਾ ਫੇਲ੍ਹ ਐਲਾਨਿਆ ਗਿਆ ਹੈ। ਦਸਵੀਂ ਦੀ ਓਵਰਆਲ ਪਾਸ ਪ੍ਰਤੀਸ਼ਤਤਾ 97.24 ਫ਼ੀਸਦੀ ਰਹੀ ਹੈ। ਬੋਰਡ ਅਧਿਕਾਰੀਆਂ ਨੇ ਦੱਸਿਆ ਕਿ ਸਬੰਧਤ ਪ੍ਰੀਖਿਆਰਥੀ ਆਪਣਾ ਨਤੀਜਾ ਭਲਕੇ 19 ਅਪਰੈਲ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ਅਤੇ www.indiaresults.com ਉੱਤੇ ਦੇਖ ਸਕਦੇ ਹਨ।

 

Advertisement

Advertisement
Advertisement