ਓਵਾਇਸੀ ਦੀ ਸਰਕਾਰੀ ਰਿਹਾਇਸ਼ ਦੇ ਸ਼ੀਸ਼ੇ ਭੰਨੇ
05:59 AM Aug 15, 2023 IST
ਪੱਤਰ ਪ੍ਰੇਰਕ
ਨਵੀਂ ਦਿੱਲੀ, 14 ਅਗਸਤ
ਏਆਈਐੱਮਆਈਐੱਮ ਮੁਖੀ ਅਸਦੂਦੀਨ ਓਵਾਇਸੀ ਦੇ ਦਿੱਲੀ ਸਥਿਤ ਘਰ ਦੇ ਕਿਸੇ ਨੇ ਸ਼ੀਸ਼ੇ ਭੰਨ ਦਿੱਤੇ ਹਨ। ਪੁਲੀਸ ਨੇ ਦੱਸਿਆ ਕਿ ਦਰਵਾਜ਼ੇ ਦੇ ਇਨ੍ਹਾਂ ਸ਼ੀਸ਼ਿਆਂ ਕੋਲੋਂ ਕੋਈ ਪੱਥਰ ਜਾਂ ਅਜਿਹੀ ਕੋਈ ਚੀਜ਼ ਨਹੀਂ ਮਿਲੀ। ਇਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਖੇਤਰ ਦੀ ਜਾਂਚ ਕਰ ਰਹੀ ਹੈ। ਓਵਾਇਸੀ ਨੇ ਫਰਵਰੀ ਵਿੱਚ ਦੋਸ਼ ਲਗਾਇਆ ਸੀ ਕਿ ਕੌਮੀ ਰਾਜਧਾਨੀ ਵਿੱਚ ਉਨ੍ਹਾਂ ਦੀ ਰਿਹਾਇਸ਼ ’ਤੇ ਅਣਪਛਾਤੇ ਲੋਕਾਂ ਨੇ ਹਮਲਾ ਕੀਤਾ ਸੀ। ਉਨ੍ਹਾਂ ਦਾਅਵਾ ਕੀਤਾ ਸੀ ਕਿ 2014 ਤੋਂ ਬਾਅਦ ਇਹ ਚੌਥੀ ਘਟਨਾ ਹੈ। ਇਸ ਸਾਲ ਇਹ ਦੂਜੀ ਵਾਰ ਹੈ ਜਦੋਂ ਦਿੱਲੀ ਵਿੱਚ ਓਵਾਇਸੀ ਦੀ ਸਰਕਾਰੀ ਰਿਹਾਇਸ਼ ਦੀ ਕਥਿਤ ਤੌਰ ’ਤੇ ਭੰਨਤੋੜ ਕੀਤੀ ਗਈ ਹੈ।
Advertisement
Advertisement