15 ਹਜ਼ਾਰ ਬੂਟੇ ਲਾਉਣ ਦਾ ਟੀਚਾ
08:00 AM Jul 11, 2024 IST
Advertisement
ਐੱਸਏਐੱਸ ਨਗਰ (ਮੁਹਾਲੀ):
Advertisement
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਾਤਾਵਰਨ ਦੀ ਸੁਰੱਖਿਆ ਅਤੇ ਹਰਿਆਲੀ ਨੂੰ ਪ੍ਰਫੁੱਲਤ ਕਰਨ ਲਈ ਮੁੱਖ ਦਫ਼ਤਰ, ਰਿਹਾਇਸ਼ੀ ਕੰਪਲੈਕਸ ਅਤੇ ਖੇਤਰੀ ਦਫ਼ਤਰਾਂ ਸਮੇਤ ਸਾਰੇ ਆਦਰਸ਼ ਅਤੇ ਐਫੀਲੀਏਟਿਡ ਸਕੂਲਾਂ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ। ਇਸ ਦਾ ਆਗਾਜ਼ ਅੱਜ ਚੇਅਰਪਰਸਨ ਡਾ. ਸਤਿਬੀਰ ਬੇਦੀ ਨੇ ਸਿੱਖਿਆ ਬੋਰਡ ਦੇ ਵਿਹੜੇ ਵਿੱਚ ਅੰਬ ਦਾ ਪੌਦਾ ਲਗਾ ਕੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਛਾਂਦਾਰ, ਫਲਦਾਰ ਅਤੇ ਮੈਡੀਕੇਟਿਡ ਕਿਸਮ ਦੇ 15000 ਪੌਦੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ। ਸੰਯੁਕਤ ਸਕੱਤਰ ਜੇਆਰ ਮਹਿਰੋਕ, ਉਪ ਸਕੱਤਰ ਗੁਰਤੇਜ ਸਿੰਘ ਤੇ ਸ੍ਰੀਮਤੀ ਗੁਰਮੀਤ ਕੌਰ ਸਮੇਤ ਹੋਰ ਅਧਿਕਾਰੀ, ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦੇ ਵੀ ਹਰਿਆਵਲ ਮੁਹਿੰਮ ਦਾ ਹਿੱਸਾ ਬਣੇ ਅਤੇ ਆਪਣੇ ਹੱਥੀ ਪੌਦੇ ਲਗਾਏ। ਮੁਲਾਜ਼ਮ ਜਥੇਬੰਦੀ ਦੇ ਆਗੂ ਗੁਰਇਕਬਾਲ ਸਿੰਘ ਸੋਢੀ ਨੇ 500 ਪੌਦੇ ਭੇਟ ਕੀਤੇ। -ਪੱਤਰ ਪ੍ਰੇਰਕ
Advertisement
Advertisement