For the best experience, open
https://m.punjabitribuneonline.com
on your mobile browser.
Advertisement

ਭਾਜਪਾ ਦੇ ਰਾਜ ਵਿੱਚ ਕਾਰਪੋਰੇਟਾਂ ਦੇ ‘ਅੱਛੇ’ ਦਿਨ ਆਏ: ਅਮਰ ਸਿੰਘ

08:20 AM May 02, 2024 IST
ਭਾਜਪਾ ਦੇ ਰਾਜ ਵਿੱਚ ਕਾਰਪੋਰੇਟਾਂ ਦੇ ‘ਅੱਛੇ’ ਦਿਨ ਆਏ  ਅਮਰ ਸਿੰਘ
ਰਾਏਕੋਟ ਦੇ ਇੱਕ ਪੈਲੇਸ ਵਿੱਚ ਆਪਣੇ ਸਮਰਥਕਾਂ ਨਾਲ ਡਾਕਟਰ ਅਮਰ ਸਿੰਘ।
Advertisement

ਸੰਤੋਖ ਗਿੱਲ
ਰਾਏਕੋਟ, 1 ਮਈ
ਲੋਕ ਸਭਾ ਹਲਕਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਡਾਕਟਰ ਅਮਰ ਸਿੰਘ ਨੇ ਇੱਥੋਂ ਦੇ ਇਕ ਮੈਰਿਜ ਪੈਲੇਸ ਵਿੱਚ ਆਪਣੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਮੋਦੀ ਸਰਕਾਰ ’ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਦਸ ਸਾਲ ਪਹਿਲਾਂ ਚੰਗੇ ਦਿਨਾਂ ਦਾ ਸੁਫ਼ਨਾ ਦਿਖਾ ਕੇ ਦੇਸ਼ ਨੂੰ ਭੁੱਖਮਰੀ ਦੇ ਦਰ ’ਤੇ ਖੜ੍ਹਾ ਕਰ ਦਿੱਤਾ ਹੈ ਅਤੇ ਦੇਸ਼ ਦੇ 80 ਕਰੋੜ ਲੋਕਾਂ ਨੂੰ ਪੰਜ ਕਿੱਲੋ ਰਾਸ਼ਨ ਦੇ ਕੇ ਮੂੰਹ ਬੰਦ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਵਿਦੇਸ਼ੀ ਬੈਂਕਾਂ ਤੋਂ ਕਾਲਾ ਧੰਨ ਵਾਪਸ ਲਿਆਉਣ, 15 ਲੱਖ ਸਭ ਦੇ ਖਾਤੇ ਵਿੱਚ ਪਾਉਣ ਅਤੇ ਹਰ ਸਾਲ ਦੋ ਕਰੋੜ ਰੁਜ਼ਗਾਰ ਦੇਣ ਦਾ ਵੀ ਵਾਅਦਾ ਕੀਤਾ ਸੀ, ਜੋ ਸਭ ਜੁਮਲੇ ਹੀ ਸਾਬਤ ਹੋਏ ਹਨ। ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਕਾਰਪੋਰੇਟ ਘਰਾਣਿਆਂ ਦੇ ਚੰਗੇ ਦਿਨ ਜ਼ਰੂਰ ਆ ਗਏ ਹਨ। ਅਮਰ ਸਿੰਘ ਨੇ ਇਹ ਵੀ ਕਿਹਾ ਕਿ ਭਾਜਪਾ ਮੁੜ ਸੱਤਾ ਵਿੱਚ ਆ ਕੇ ਦੇਸ਼ ਦੇ ਸੰਵਿਧਾਨ ਨੂੰ ਬਦਲਣ ਅਤੇ ਗ਼ਰੀਬ ਲੋਕਾਂ ਦੇ ਸੁਫ਼ਨਿਆਂ ਉੱਪਰ ਪਾਣੀ ਫੇਰਨ ਦੇ ਸੁਫ਼ਨੇ ਵੀ ਦੇਖ ਰਹੀ ਹੈ। ਯੂਥ ਕਾਂਗਰਸ ਦੇ ਸੀਨੀਅਰ ਆਗੂ ਕਾਮਿਲ ਅਮਰ ਸਿੰਘ ਨੇ ਸੰਬੋਧਨ ਕਰਦਿਆਂ ਭਾਜਪਾ ਦੀ ਪੁਰਾਣੀ ਜੋਟੀਦਾਰ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਉਪਰ ਵੀ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਹਰ ਵਰਗ ਦੇ ਲੋਕ ਕੇਂਦਰ ਅਤੇ ਸੂਬਾ ਸਰਕਾਰ ਖ਼ਿਲਾਫ਼ ਸੜਕਾਂ ’ਤੇ ਨਿਕਲੇ ਹਨ। ਜਾਣਕਾਰੀ ਅਨੁਸਾਰ ਕਾਂਗਰਸੀ ਉਮੀਦਵਾਰ ਦੇ ਚੋਣ ਪ੍ਰਚਾਰ ਨੂੰ ਪਿੰਡ ਮਹੇਰਨਾ ਕਲਾਂ, ਰਛੀਨ, ਬ੍ਰਹਮਪੁਰ, ਬੜੂੰਦੀ, ਆਂਡਲੂ, ਬੁਰਜ ਲਿਟਾਂ ਅਤੇ ਹਲਵਾਰਾ ਵਿੱਚ ਵੀ ਭਰਵਾਂ ਹੁੰਗਾਰਾ ਮਿਲਿਆ।

Advertisement

Advertisement
Author Image

sukhwinder singh

View all posts

Advertisement
Advertisement
×