ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਕਾਰ ਨੇ ਮਾਲ ਅਫ਼ਸਰਾਂ ਦੀਆਂ ਮੰਗਾਂ ਮੰਨੀਆਂ

08:20 AM Aug 19, 2024 IST
ਮੀਟਿੰਗ ਮਗਰੋਂ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨਾਲ ਐਸੋਸੀਏਸ਼ਨ ਪ੍ਰਧਾਨ ਸੁਖਚਰਨ ਸਿੰਘ ਚੰਨੀ ਤੇ ਹੋਰ।

ਮਹਿੰਦਰ ਸਿੰਘ ਰੱਤੀਆਂ
ਮੋਗਾ, 18 ਅਗਸਤ
ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦੇ ਵਫ਼ਦ ਨੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਅੱਜ ਮੀਟਿੰਗ ਮਗਰੋਂ 19 ਤੋਂ 21 ਅਗਸਤ ਤੱਕ ਐਲਾਨੀ ਤਿੰਨ ਰੋਜ਼ਾ ਸਮੂਹਿਕ ਹੜਤਾਲ ਮੁਲਤਵੀ ਕਰ ਦਿੱਤੀ ਹੈ। ਇਸ ਮੀਟਿੰਗ ਵਿੱਚ ਸੂਬੇ ਦੇ ਵਿੱਤ ਕਮਿਸ਼ਨਰ (ਮਾਲ) ਕੇਏਪੀ ਸਿਨਹਾ ਵੀ ਮੌਜੂਦ ਸਨ। ਇਸ ਮੌਕੇ ਸਰਕਾਰ, ਮਾਲ ਅਫ਼ਸਰਾਂ ਦੀਆਂ ਮੰਗਾਂ ਪ੍ਰਤੀ ਨਰਮ ਨਜ਼ਰ ਆਈ ਤੇ ਉਨ੍ਹਾਂ ਦੀਆਂ ਜ਼ਿਆਦਾਤਰ ਮੰਗਾਂ ਮੌਕੇ ’ਤੇ ਹੀ ਮੰਨ ਲਈਆਂ ਗਈਆਂ ਜਦਕਿ ਕਈ ਮੰਗਾਂ ਮੰਨਣ ਦਾ ਭਰੋਸਾ ਦੇ ਕੇ ਮਾਲ ਅਫ਼ਸਰਾਂ ਨੂੰ ਸ਼ਾਂਤ ਕੀਤਾ। ਮਾਲ ਮੰਤਰੀ ਨੇ ਕਿਹਾ ਕਿ ਮਾਲ ਅਧਿਕਾਰੀਆਂ ਦੀਆਂ ਕਾਫੀ ਮੰਗਾਂ ਪਹਿਲਾਂ ਹੀ ਮੰਨੀਆਂ ਜਾ ਚੁੱਕੀਆਂ ਸਨ ਪਰ ਕੁਝ ਕਾਰਨਾਂ ਕਰਕੇ ਲਿਖਤੀ ਹੁਕਮ ਜਾਰੀ ਕਰਨ ਵਿੱਚ ਦੇਰੀ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨ ਨਾਲ ਗੱਲਬਾਤ ਰਾਹੀਂ ਮਸਲਾ ਸੁਲਝਾ ਲਿਆ ਗਿਆ ਹੈ ਅਤੇ ਹੁਣ ਮਾਲ ਅਧਿਕਾਰੀ ਆਮ ਵਾਂਗ ਆਪਣਾ ਕੰਮ ਕਰਨਗੇ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੁਖਚਰਨ ਸਿੰਘ ਚੰਨੀ ਅਤੇ ਜਨਰਲ ਸਕੱਤਰ ਮਨਿੰਦਰ ਸਿੰਘ ਨੇ ਦੱਸਿਆ ਕਿ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਸੁਖਾਵੇਂ ਮਾਹੌਲ ਵਿੱਚ ਹੋਈ ਮੀਟਿੰਗ ’ਚ ਉਨ੍ਹਾਂ ਦੀਆਂ ਜ਼ਿਆਦਾਤਰ ਮੰਗਾਂ ਮੌਕੇ ’ਤੇ ਹੀ ਮੰਨ ਲਈਆਂ ਗਈਆਂ। ਇਸ ਲਈ ਉਨ੍ਹਾਂ ਅੱਜ 19 ਤੋਂ 21 ਅਗਸਤ ਤੱਕ ਐਲਾਨੀ ਤਿੰਨ ਰੋਜ਼ਾ ਸਮੂਹਿਕ ਹੜਤਾਲ ਮੁਲਤਵੀ ਕਰ ਦਿੱਤੀ ਹੈ।

Advertisement

Advertisement