ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋਕ ਰੋਹ ਅੱਗੇ ਝੁਕੀ ਸਰਕਾਰ, ਪ੍ਰਭ ਆਸਰਾ ਦਾ ਬਿਜਲੀ ਕੁਨੈਕਸ਼ਨ ਬਹਾਲ

09:24 AM Apr 30, 2024 IST
ਪ੍ਰਭ ਆਸਰਾ ਦਾ ਬਿਜਲੀ ਕੁਨੈਕਸ਼ਨ ਬਹਾਲ ਕਰਦੇ ਹੋਏ ਮੁਲਾਜ਼ਮ।

ਮਿਹਰ ਸਿੰਘ
ਕੁਰਾਲੀ, 29 ਅਪਰੈਲ
ਸਰਕਾਰ ਨੇ ਆਖ਼ਰ ਲੋਕ ਰੋਹ ਅੱਗੇ ਝੁਕਦਿਆਂ ਮੰਦਬੁੱਧੀ, ਲਾਵਾਰਿਸ ਤੇ ਅਪਾਹਜਾਂ ਦੀ ਸੇਵਾ-ਸੰਭਾਲ ਕਰ ਰਹੀ ਸੰਸਥਾ ‘ਪ੍ਰਭ ਆਸਰਾ’ ਦਾ ਬਿਜਲੀ ਦਾ ਕੁਨੈਕਸ਼ਨ ਬਹਾਲ ਕਰ ਦਿੱਤਾ ਹੈ। ਕਈ ਮਹੀਨਿਆਂ ਮਗਰੋਂ ਬਿਜਲੀ ਦਾ ਕੁਨੈਕਸ਼ਨ ਬਹਾਲ ਹੋਣ ਕਾਰਨ ਪ੍ਰਭ ਆਸਰਾ ਵਿੱਚ ਰਹਿ ਰਹੇ ਸੈਂਕੜੇ ਲੋਕਾਂ ਨੇ ਰਾਹਤ ਮਹਿਸੂਸ ਕੀਤੀ ਹੈ। ਸ਼ਹਿਰ ਦੀ ਹੱਦ ਅੰਦਰ ਚੱਲ ਰਹੀ ਸਮਾਜ ਸੇਵੀ ਸੰਸਥਾ ਪ੍ਰਭ ਆਸਰਾ ਵੱਲ ਬਿਜਲੀ ਦੇ ਬਿੱਲ ਦਾ ਲਗਪਗ 95 ਲੱਖ ਦਾ ਬਕਾਇਆ ਕੱਢਦਿਆਂ ਪਾਵਰਕੌਮ ਨੇ ਕੁਝ ਅਰਸਾ ਪਹਿਲਾਂ ਅਚਾਨਕ ਬਿਜਲੀ ਕੁਨੈਕਸ਼ਨ ਕੱਟ ਦਿੱਤਾ ਸੀ। ਸੰਸਥਾ ਦੇ ਮੁੱਖ ਸੇਵਾਦਾਰ ਸ਼ਮਸ਼ੇਰ ਸਿੰਘ ਪਡਿਆਲਾ ਅਤੇ ਰਜਿੰਦਰ ਕੌਰ ਪਡਿਆਲਾ ਨੇ ਦੱਸਿਆ ਕਿ ਸੰਸਥਾ ਵਿੱਚ ਸੋਲਰ ਬਿਜਲੀ ਪ੍ਰਾਜੈਕਟ ਲੱਗਿਆ ਹੋਣ ਦੇ ਬਾਵਜੂਦ ਲੱਖਾਂ ਦਾ ਬਿੱਲ ਕੋਵਿਡ ਜਿਹੇ ਸੰਵੇਦਨਸ਼ੀਲ ਸਮੇਂ ਤੋਂ ਭੇਜਿਆ ਜਾ ਰਿਹਾ ਹੈ। ਬਿੱਲ ਦੇ ਬਕਾਏ ਨੂੰ ਲੈ ਕੇ ਸੰਸਥਾ ਵੱਲੋਂ ਸਰਕਾਰ ਤੋਂ ਰਾਹਤ ਦੀ ਮੰਗ ਲਗਾਤਾਰ ਕੀਤੀ ਜਾ ਰਹੀ ਸੀ। ਸੰਸਥਾ ਦੀਆਂ ਅਪੀਲਾਂ ਦੇ ਬਾਵਜੂਦ ਪਾਵਰਕੌਮ ਨੇ ਸੰਸਥਾ ਦਾ ਬਿਜਲੀ ਦਾ ਕੁਨੈਕਸ਼ਨ ਕੱਟ ਦਿੱਤਾ। ਪਾਵਰਕੌਮ ਅਤੇ ਸਰਕਾਰ ਦੇ ਇਸ ਰਵੱਈਏ ਨੂੰ ਲੈ ਕੇ ਇਲਾਕੇ ਦੀਆਂ ਕਿਸਾਨ ਤੇ ਸਮਾਜ ਸੇਵੀ ਸੰਸਥਾਵਾਂ ਸੰਸਥਾ ਦੇ ਹੱਕ ਵਿੱਚ ਨਿੱਤਰ ਆਈਆਂ। ਲੋਕਾਂ ਦੇ ਰੋਹ ਅੱਗੇ ਝੁਕਦਿਆਂ ਹੀ ਪਾਵਰਕੌਮ ਨੇ ਆਖ਼ਰ ਸੰਸਥਾ ਦਾ ਬਿਜਲੀ ਦਾ ਕੁਨੈਕਸ਼ਨ ਮੁੜ ਤੋਂ ਚਾਲੂ ਕਰ ਦਿੱਤਾ। ਇਸ ਮਸਲੇ ਨੂੰ ਲੈ ਕੇ ਸਰਕਾਰ ਦੇ ਨੁਮਾਇੰਦਿਆਂ ਵੱਲੋਂ ਸੰਸਥਾ ਨਾਲ ਲਗਾਤਾਰ ਸੰਪਕਰਕ ਬਣਾਇਆ ਹੋਇਆ ਸੀ। ਇਸੇ ਦੌਰਾਨ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ‘ਆਪ’ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੇ ਸ਼ੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਸੰਸਥਾ ਦਾ ਬਿਜਲੀ ਦਾ ਕੁਨੈਕਸ਼ਨ ਬਹਾਲ ਹੋਣ ਦੀ ਜਨਤਕ ਕੌਰ ’ਤੇ ਜਾਣਕਾਰੀ ਸਾਂਝੀ ਕੀਤੀ। ਸ੍ਰੀ ਕੰਗ ਨੇ ਕਿਹਾ ਕਿ ਮਸਲਾ ਹੱਲ ਕਰ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਲੋਕਾਂ ਦਾ ਮੁੱਖ ਮੰਤਰੀ ਹੋਣ ਦਾ ਸਬੂਤ ਦਿੱਤਾ ਹੈ। ਦੂਜੇ ਪਾਸੇ, ਇਲਾਕਾ ਨਿਵਾਸੀਆਂ ਨੇ ਸੰਸਥਾ ਦਾ ਬਿਜਲੀ ਕੁਨੈਕਸ਼ਨ ਬਹਾਲ ਕਰਨ ’ਤੇ ਖੁਸ਼ੀ ਜ਼ਾਹਿਰ ਕੀਤੀ ਹੈ।

Advertisement

Advertisement
Advertisement