ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਰਕਾਰ ਨੇ ਫੜੀ ਡਰਾਈਵਰ ਤੇ ਕੰਡਕਟਰ ਦੇ ਵਾਰਸਾਂ ਦੀ ਬਾਂਹ

07:26 AM Jul 15, 2023 IST
ਪਟਿਆਲਾ ਵਿੱਚ ਡਰਾਈਵਰ ਦੀ ਲਾਸ਼ ਸਡ਼ਕ ’ਤੇ ਰੱਖ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਪਰਿਵਾਰਕ ਮੈਂਬਰ ਅਤੇ ਪੀਆਰਟੀਸੀ ਮੁਲਾਜ਼ਮ। -ਫੋਟੋ: ਰਾਜੇਸ਼ ਸੱਚਰ

ਸਰਬਜੀਤ ਸਿੰਘ ਭੰਗੂ
ਪਟਿਆਲਾ, 14 ਜੁਲਾਈ
ਹਿਮਾਚਲ ਪ੍ਰਦੇਸ਼ ਦੇ ਮਨਾਲੀ ਵਿੱਚ ਲਾਪਤਾ ਹੋਈ ਪੀਆਰਟੀਸੀ ਦੀ ਬੱਸ ਦੇ ਮਾਰੇ ਗਏ ਡਰਾਈਵਰ ਅਤੇ ਕੰਡਕਟਰ ਦੀਆਂ ਲਾਸ਼ਾਂ ਮਿਲਣ ਮਗਰੋਂ ਉਨ੍ਹਾਂ ਦੇ ਵਾਰਸਾਂ ਨੂੰ ਮੁਆਵਜ਼ਾ ਦਿਵਾਉਣ ਲਈ ਅੱਜ ਪਰਿਵਾਰਕ ਮੈਂਬਰਾਂ ਤੇ ਪੀਆਰਟੀਸੀ ਦੇ ਮੁਲਾਜ਼ਮਾਂ ਨੇ ਇਥੇ ਬੱਸੇ ਅੱਡੇ ਸਾਹਮਣੇ ਮ੍ਰਿਤਕ ਡਰਾਈਵਰ ਸਤਗੁਰ ਸਿੰਘ ਦੀ ਲਾਸ਼ ਰੱਖ ਕੇ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਬੱਸ ਅੱਡਾ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਤੇ ਕੌਮੀ ਮਾਰਗ ਸਥਿਤ ਅਰਬਨ ਅਸਟੇਟ ਚੌਕ ਵਿੱਚ ਵੀ ਜਾਮ ਲਾ ਕੇ ਆਵਾਜਾਈ ਰੋਕ ਦਿੱਤੀ ਗਈ। ਧਰਨਾਕਾਰੀਆਂ ਨੇ ਆਖਿਆ ਕਿ ਦੋਵੇਂ ਮੁਲਾਜ਼ਮਾਂ ਦੇ ਵਾਰਸਾਂ ਲਈ ਇੱਕ-ਇੱਕ ਕਰੋੜ ਰੁਪਏ ਦਾ ਮੁਆਵਜ਼ਾ ਤੇ ਪਰਿਵਾਰ ਦੇ ਇੱਕ-ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਦੱਸਿਆ ਕਿ ਪਹਿਲਾਂ ਸਾਂਝੀ ਮੀਟਿੰਗ ਦੌਰਾਨ ਦੋਵੇਂ ਮ੍ਰਿਤਕਾਂ ਦੇ ਵਾਰਸਾਂ ਨੂੰ ਸਾਢੇ 17-17 ਲੱਖ ਰੁਪਏ ਮੁਆਵਜ਼ੇ ਸਮੇਤ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ’ਤੇ ਸਹਿਮਤੀ ਬਣੀ ਸੀ, ਪਰ ਬਾਅਦ ਵਿੱਚ ਧਰਨਾਕਾਰੀ ਮੁਆਵਜ਼ਾ ਰਾਸ਼ੀ ਇੱਕ ਕਰੋੜ ਰੁਪਏ ਕਰਨ ਦੀ ਮੰਗ ਕਰਨ ਲੱਗ ਪਏ, ਜਿਸ ਕਾਰਨ ਸਹਿਮਤੀ ਨਾ ਬਣੀ। ਇਸੇ ਦੌਰਾਨ ਡਰਾਈਵਰ ਤੇ ਕੰਡਕਟਰ ਦੇ ਵਾਰਸਾਂ ਲਈ 25-25 ਲੱਖ ਮੁਆਵਜ਼ਾ ਤੇ ਇੱਕ-ਇੱਕ ਮੈਂਬਰ ਨੂੰ ਨੌਕਰੀ ਦੇਣ ਦੀ ਬਣੀ ਸਹਿਮਤੀ ਮਗਰੋਂ ਰਾਤੀ ਅੱਠ ਵਜੇ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ। ੲਿਸ ਸਬੰਧੀ ਚੇਅਰਮੇਨ ਰਣਜੋਧ ਹਡਾਣਾ, ਜੀਐਮ ਸੁਰਿੰਦਰ ਸਿੰਘ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਹੋਈ ਸੀ। ਜ਼ਿਕਰਯੋਗ ਹੈ ਕਿ 8 ਜੁਲਾਈ ਨੂੰ ਸਵਾਰੀਆਂ ਲੈ ਕੇ ਹਿਮਾਚਲ ਗਈ ਪੀਆਰਟੀਸੀ ਦੀ ਇੱੱਕ ਬੱਸ ਦੋਵੇਂ ਸਟਾਫ਼ ਮੈਂਬਰਾਂ ਸਮੇਤ ਹੜ੍ਹ ਵਿੱਚ ਰੁੜ੍ਹ ਗਈ ਸੀ। ਬੱਸ ਦੇ ਡਰਾਈਵਰ ਸਤਗੁਰ ਸਿੰਘ ਰਾਏਧਰਾਨਾ ਦੀ ਲਾਸ਼ ਕੱਲ੍ਹ ਮਿਲੀ ਸੀ, ਜਦਕਿ ਅੱਜ ਕੰਡਕਟਰ ਜਗਸੀਰ ਸਿੰਘ ਖੇੜੀਵਰਨਾ ਦੀ ਲਾਸ਼ ਵੀ ਮਿਲ ਗਈ ਹੈ।

Advertisement

ਬੱਸ ਹਾਲੇ ਵੀ ਲਾਪਤਾ
ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਦੱਸਿਆ ਕਿ ਲਾਪਤਾ ਬੱਸ ਦੀ ਭਾਲ ਹਾਲੇ ਵੀ ਜਾਰੀ ਹੈ। ਉਨ੍ਹਾਂ ਕਿਹਾ ਕਿ ਬਿਆਸ ਦਰਿਆ ਵਿੱਚ ਡੁੱਬੀ ਨਜ਼ਰ ਆ ਰਹੀ ਇੱਕ ਬੱਸ ਸਬੰਧੀ ਜੋ ਵੀਡੀਓ ਵਾਇਰਲ ਹੋ ਰਹੀ ਹੈ, ਉਹ ਲਾਪਤਾ ਹੋਈ ਪੀਆਰਟੀਸੀ ਬੱਸ ਦੀ ਨਹੀਂ ਹੈ।

Advertisement
Advertisement
Tags :
Manali AccidentPRTCਸਰਕਾਰਕੰਡਕਟਰਡਰਾਈਵਰਬਾਂਹਵਾਰਸਾਂ
Advertisement