ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਕਾਰ ਨੇ ਨਾਗਰਿਕਾਂ ਦੇ ਆਧਾਰ ਤੇ ਪੈਨ ਕਾਰਡ ਦਾ ਬਿਓਰਾ ਦੇਣ ਵਾਲੀਆਂ ਕਈ ਵੈੱਬਸਾਈਟਾਂ ਬਲਾਕ ਕੀਤੀਆਂ

11:10 PM Sep 26, 2024 IST

ਨਵੀਂ ਦਿੱਲੀ, 26 ਸਤੰਬਰ
ਸਰਕਾਰ ਨੇ ਭਾਰਤੀ ਨਾਗਰਿਕਾਂ ਦੇ ਆਧਾਰ ਤੇ ਪੈਨ ਕਾਰਡ ਸਣੇ ਸੰਵੇਦਨਸ਼ੀਲ ਨਿੱਜੀ ਪਛਾਣ ਯੋਗ ਜਾਣਕਾਰੀ ਨੂੰ ਉਜਾਗਰ ਕਰਨ ਵਾਲੀਆਂ ਕੁਝ ਵੈੱਬਸਾਈਟਾਂ ਨੂੰ ਬਲਾਕ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇਕ ਅਧਿਕਾਰਤ ਬਿਆਨ ਰਾਹੀਂ ਦਿੱਤੀ ਗਈ। ਇਲੈਕਟ੍ਰੌਨਿਕ ਤੇ ਸੂਚਨਾ ਤਕਨਾਲੋਜੀ ਮੰਤਰਾਲੇ ਅਧੀਨ ਸੰਚਾਲਿਤ ਭਾਰਤੀ ਕੰਪਿਊਟਰ ਐਮਰਜੈਂਸੀ ਰਿਸਪੌਂਸ ਟੀਮ (ਸੀਈਆਰਟੀ-ਇਨ) ਨੂੰ ਇਨ੍ਹਾਂ ਵੈੱਬਸਾਈਟਾਂ ਵਿੱਚ ਸੁਰੱਖਿਆ ਸਬੰਧੀ ਘਾਟਾਂ ਮਿਲੀਆਂ ਸਨ। ਉਸ ਤੋਂ ਬਾਅਦ ਸਰਕਾਰ ਨੇ ਇਨ੍ਹਾਂ ਵੈੱਬਸਾਈਟਾਂ ਨੂੰ ਬਲਾਕ ਕਰਨ ਸਬੰਧੀ ਕਦਮ ਉਠਾਇਆ ਹੈ। -ਪੀਟੀਆਈ

Advertisement

Advertisement