ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿੱਖਿਆ ਦੇ ਖੇਤਰ ’ਚ ਫੇਲ੍ਹ ਹੋਈ ਸਰਕਾਰ: ਪਡਿਆਲਾ

06:52 AM Sep 03, 2024 IST

ਮਿਹਰ ਸਿੰਘ
ਕੁਰਾਲੀ, 2 ਸਤੰਬਰ
ਜ਼ਿਲ੍ਹਾ ਕਾਂਗਰਸ ਤੇ ਸਥਾਨਕ ਨਗਰ ਕੌਂਸਲ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਿਹਾ ਹੈ ਕਿ ਪੰਜਾਬ ਦੀ ਮੌਜੂਦਾ ‘ਆਪ’ ਸਰਕਾਰ ਸਿੱਖਿਆ ਵਿੱਚ ਸੁਧਾਰਾਂ ਅਤੇ ਪਸਾਰੇ ਵਿੱਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਅੱਜ ਇੱਥੇ ਸ੍ਰੀ ਪਡਿਆਲਾ ਨੇ ਕਿਹਾ ਕਿ ਸਰਕਾਰ ਵਲੋਂ ਕਰੋੜਾਂ ਰੁਪਏ ਦੀ ਇਸ਼ਤਿਹਾਰਬਾਜ਼ੀ ਕਰ ਕੇ ਰਾਜ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਦੇ ਦਮਗਜ਼ੇ ਮਾਰੇ ਜਾ ਰਹੇ ਹਨ ਜਦੋਂਕਿ ਜ਼ਮੀਨੀ ਪੱਧਰ ’ਤੇ ਸੂਬੇ ਦੇ ਪਿੰਡਾਂ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਪ੍ਰਣਾਲੀ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਰਾਜਧਾਨੀ ਚੰਡੀਗੜ੍ਹ ਦੀ ਜੂਹ ਵਿੱਚ ਵਸੇ ਕਰਤਾਰਪੁਰ ਦਾ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਪਿਛਲੇ ਕਰੀਬ ਦੋ ਸਾਲਾਂ ਤੋਂ ਕੋਈ ਵੀ ਅਧਿਆਪਕ ਪੱਕੇ ਤੌਰ ’ਤੇ ਸਰਕਾਰ ਵੱਲੋਂ ਨਹੀਂ ਭੇਜਿਆ ਗਿਆ ਅਤੇ ਇਸ ਸਕੂਲ ਵਿੱਚ ਬੱਚਿਆਂ ਨੂੰ ਪੜ੍ਹਾਉਣ ਲਈ ਸਿਰਫ਼ ਇੱਕ ਵਾਲੰਟੀਅਰ ਅਧਿਆਪਕ ਨਾਲ ਹੀ ਕੰਮ ਸਾਰਿਆ ਜਾ ਰਿਹਾ ਹੈ। ਬਲਾਕ ਸਿੱਖਿਆ ਅਫ਼ਸਰ ਮਾਜਰੀ ਕਮਲਜੀਤ ਸਿੰਘ ਨੇ ਦੱਸਿਆ ਕਿ ਕਰਤਾਰਪੁਰ ਸਕੂਲ ਅਧਿਆਪਕ ਤੋਂ ਸੱਖਣਾ ਹੋਣ ਕਾਰਨ ਸਕੂਲ ਦਾ ਪ੍ਰਬੰਧ ਆਰਜ਼ੀ ਤੌਰ ’ਤੇ ਸਿੱਖਿਆ ਪ੍ਰੋਵਾਈਡਰ ਨਿਯੁਕਤ ਕਰਕੇ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਬਦਲੀਆਂ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੋਈ ਹੈ ਤੇ ਇਸ ਵਿੱਚ ਅਧਿਆਪਕਾਂ ਦੀ ਤੋਟ ਪੂਰੀ ਹੋਣ ਦੀ ਉਮੀਦ ਹੈ।

Advertisement

Advertisement