ਸਰਕਾਰ ਨੇ ਕਣਕ ਦਾ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) ਡੇਢ ਸੌ ਵਧਾ ਕੇ 2275 ਰੁਪਏ ਪ੍ਰਤੀ ਕੁਇੰਟਲ ਕੀਤਾ
03:35 PM Oct 18, 2023 IST
Advertisement
ਨਵੀਂ ਦਿੱਲੀ, 18 ਅਕਤੂਬਰ
ਕੇਂਦਰੀ ਮੰਤਰੀ ਮੰਡਲ ਨੇ ਫਸਲੀ ਸੀਜ਼ਨ 2024-25 ਲਈ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ’ਚ 150 ਰੁਪਏ ਵਧਾ ਕੇ 2,275 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮਨਜ਼ੂਰੀ ਦਿੱਤੀ ਹੈ।ਇਸ ਦੇ ਨਾਲ ਮਸਰ ਦੀ ਦਾਲ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 425 ਰੁਪਏ, ਛੋਲਿਆਂ ’ਚ 105 ਰੁਪਏ, ਜੌਂ ਵਿੱਚ 115 ਰੁਪਏ ਅਤੇ ਤੇਲ ਬੀਜਾਂ ਅਤੇ ਸਰ੍ਹੋਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 200 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ।
Advertisement
Advertisement