ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਰਕਾਰ ਬਰੈਂਪਟਨ ’ਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਦਰਸਾਉਂਦੀ ਝਾਕੀ ਕੱਢਣ ਦਾ ਮਾਮਲਾ ਕੈਨੇਡਾ ਕੋਲ ਚੁੱਕੇ: ਕਾਂਗਰਸ

09:12 PM Jun 23, 2023 IST

ਨਵੀਂ ਦਿੱਲੀ, 8 ਜੂਨ

Advertisement

ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਨੂੰ ਦਰਸਾਉਣ ਵਾਲੀ ਕੈਨੇਡਾ ਵਿਚ ਕੱਢੀ ਕਥਿਤ ਝਾਕੀ ਦੀ ਨਿੰਦਾ ਕਰਦੇ ਹੋਏ ਕਾਂਗਰਸ ਨੇ ਅੱਜ ਕਿਹਾ ਕਿ ਭਾਰਤ ਸਰਕਾਰ ਨੂੰ ਇਹ ਮੁੱਦਾ ਕੈਨੇਡਾ ਕੋਲ ਜ਼ੋਰਦਾਰ ਢੰਗ ਨਾਲ ਉਠਾਉਣਾ ਚਾਹੀਦਾ ਹੈ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਟਵੀਟ ਕਰਕੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਇਹ ਬੇਨਤੀ ਕੀਤੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਕੈਨੇਡਾ ਦੇ ਬਰੈਂਪਟਨ ਵਿੱਚ ਖਾਲਿਸਤਾਨ ਦੇ ਸਮਰਥਕਾਂ ਨੇ ਹਾਲ ਹੀ ਵਿੱਚ ਇੰਦਰਾ ਗਾਂਧੀ ਦੇ ਕਤਲ ਨੂੰ ਦਰਸਾਉਂਦੀ ਝਾਕੀ ਕੱਢੀ। ਵੀਡੀਓ ਨੂੰ ਸਾਂਝਾ ਕਰਦੇ ਹੋਏ ਕਾਂਗਰਸ ਨੇਤਾ ਮਿਲਿੰਦ ਦੇਵੜਾ ਨੇ ਟਵੀਟ ਕੀਤਾ, ‘ਇੱਕ ਭਾਰਤੀ ਹੋਣ ਦੇ ਨਾਤੇ ਮੈਨੂੰ ਬਰੈਂਪਟਨ ‘ਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਨੂੰ ਦਰਸਾਉਂਦੀ ਝਾਕੀ ਕੱਢੀ ਗਈ ਤੇ ਇਹ ਪਰੇਡ ਪੰਜ ਕਿਲੋਮੀਟਰ ਲੰਬੀ ਸੀ।’

Advertisement
Advertisement
Advertisement