ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਰਕਾਰ ਸਕੀਮਾਂ ਲੋਕਾਂ ਤਕ ਪਹੁੰਚਾ ਰਹੀ ਹੈ ਸਰਕਾਰ: ਦਿਆਲਪੁਰਾ

07:26 AM Aug 03, 2024 IST
ਲਾਭਪਾਤਰੀਆਂ ਨੂੰ ਪ੍ਰਵਾਨਗੀ ਪੱਤਰ ਸੌਂਪਦੇ ਹੋਏ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਤੇ ਹੋਰ।

ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 2 ਅਗਸਤ
ਪ੍ਰਸ਼ਾਸਨ ਵੱਲੋਂ ਮਾਛੀਵਾੜਾ ਅਧੀਨ ਪੈਂਦੇ ਪਿੰਡ ਹੇਡੋਂ ਬੇਟ ਵਿੱਚ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਸੁਵਿਧਾ ਕੈਂਪ ਲਗਾਇਆ ਗਿਆ। ਵਿਧਾਇਕ ਦਿਆਲਪੁਰਾ ਨੇ ਲਾਭਪਾਤਰੀਆਂ ਨਾਲ ਗੱਲਬਾਤ ਕਰਦਿਆਂ ਪ੍ਰਵਾਨਗੀ ਪੱਤਰ ਸੌਂਪੇ। ਵਿਧਾਇਕ ਦਿਆਲਪੁਰਾ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸੇਵਾਵਾਂ ਅਤੇ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਉਣ ਦੇ ਯਤਨਾਂ ’ਤੇ ਜ਼ੋਰ ਦਿੱਤਾ। ਉਨ੍ਹਾਂ ਸਾਰੇ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਸਮਾਜ ਭਲਾਈ ਸਕੀਮਾਂ ਦਾ ਲਾਭ ਮਿਲਣਾ ਯਕੀਨੀ ਬਣਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਅਤੇ ਕੈਂਪਾਂ ’ਚ ਸਾਰੀਆਂ ਸਰਕਾਰੀ ਭਲਾਈ ਸਕੀਮਾਂ ਦੀ 100 ਫ਼ੀਸਦੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ।
ਕੈਂਪ ਦੌਰਾਨ ਹੇਡੋਂ ਬੇਟ ਦੇ ਅਜਮੇਰ ਕੌਰ (82), ਦਰਸ਼ਨ ਕੌਰ (61), ਜੀਤੋ (56), ਸਵਰਨ ਕੌਰ (53) ਅਤੇ ਦਰਸ਼ਨ ਸਿੰਘ (71) ਸਣੇ ਵੱਖ-ਵੱਖ ਵਿਅਕਤੀਆਂ ਨੇ ਬੁਢੇਪਾ ਪੈਨਸ਼ਨ, ਵਿਧਵਾ ਪੈਨਸ਼ਨ ਅਤੇ ਸੀਨੀਅਰ ਸਿਟੀਜ਼ਨ ਕਾਰਡ ਲਈ ਤੁਰੰਤ ਪ੍ਰਵਾਨਗੀ ਪ੍ਰਾਪਤ ਕੀਤੀ। ਉਨ੍ਹਾਂ ਸਥਾਨਕ ਦਫ਼ਤਰ ਦਾ ਦੌਰਾ ਕਰਨ ਤੋਂ ਅਸਮਰੱਥ ਹੋਣ ਕਾਰਨ ਕੈਂਪ ਨੂੰ ਉਨ੍ਹਾਂ ਲਈ ਪਹੁੰਚਯੋਗ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਕੈਂਪ ਦਾ ਉਦਘਾਟਨ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕੀਤਾ। ਉਨ੍ਹਾਂ ਨਾਲ ਐੱਸਡੀਐੱਮ ਰਜਨੀਸ਼ ਅਰੋੜਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਵੱਖ-ਵੱਖ ਵਿਭਾਗਾਂ ਵੱਲੋਂ ਸਥਾਪਿਤ ਕੀਤੇ ਡੈਸਕਾਂ ਰਾਹੀਂ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ।

Advertisement

Advertisement
Advertisement